Image default
ਤਾਜਾ ਖਬਰਾਂ

ਅਕਤੂਬਰ ਮਹੀਨੇ ‘ਚ ਇਸ ਤਰੀਕ ਨੂੰ ਹੋਣਗੀਆਂ ਪੰਚਾਇਤੀ ਚੋਣਾਂ, 23 ਸਤੰਬਰ ਤੱਕ ਲੱਗ ਸਕਦਾ ਹੈ ਚੋਣ ਜ਼ਾਬਤਾ

ਅਕਤੂਬਰ ਮਹੀਨੇ ‘ਚ ਇਸ ਤਰੀਕ ਨੂੰ ਹੋਣਗੀਆਂ ਪੰਚਾਇਤੀ ਚੋਣਾਂ, 23 ਸਤੰਬਰ ਤੱਕ ਲੱਗ ਸਕਦਾ ਹੈ ਚੋਣ ਜ਼ਾਬਤਾ

 

 

 

Advertisement

ਚੰਡੀਗੜ੍ਹ, 20 ਸਤੰਬਰ (ਏਬੀਪੀ ਸਾਂਝਾ)-  ਪੰਜਾਬ ਸਰਕਾਰ ਨੇ ਸੂਬੇ ਵਿੱਚ ਪੰਚਾਇਤੀ ਚੋਣਾਂ ਕਰਵਾਉਣ ਦਾ ਫੈਸਲਾ ਕੀਤਾ ਹੈ। ਸਰਕਾਰ ਨੇ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਚੋਣਾਂ 20 ਅਕਤੂਬਰ ਤੋਂ ਪਹਿਲਾਂ ਕਰਵਾਈਆਂ ਜਾਣਗੀਆਂ। ਪੰਚਾਇਤ ਵਿਭਾਗ ਇਹ ਨੋਟੀਫਿਕੇਸ਼ਨ ਰਾਜ ਚੋਣ ਕਮਿਸ਼ਨ ਨੂੰ ਭੇਜੇਗਾ।

ਇਹ ਵੀ ਪੜ੍ਹੋ-ਭਾਰਤ ਫੰਡਿੰਗ ਰਾਹੀਂ ਆਪਣੇ ਲੋਕਾਂ ਨੂੰ ਸਾਡੀ ਸੰਸਦ ‘ਚ ਭੇਜ ਰਿਹਾ ਹੈ, ਕੈਨੇਡਾ ਨੇ ਭਾਰਤ ਸਰਕਾਰ ‘ਤੇ ਲਾਏ ਗੰਭੀਰ ਦੋਸ਼

ਚੋਣ ਕਮਿਸ਼ਨ ਉਸ ਅਨੁਸਾਰ ਪੰਚਾਇਤੀ ਚੋਣਾਂ ਦਾ ਸ਼ਡਿਊਲ ਜਾਰੀ ਕਰੇਗਾ। ਮੰਨਿਆ ਜਾ ਰਿਹਾ ਹੈ ਕਿ ਚੋਣ ਜ਼ਾਬਤਾ 23 ਸਤੰਬਰ ਤੋਂ ਬਾਅਦ ਲਾਗੂ ਹੋ ਸਕਦਾ ਹੈ। ਹਾਲਾਂਕਿ ਇਸ ਤੋਂ ਬਾਅਦ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੀਆਂ ਚੋਣਾਂ ਹੋਣਗੀਆਂ। ਸਰਕਾਰੀ ਸੂਤਰਾਂ ਦੀ ਮੰਨੀਏ ਤਾਂ 13 ਅਕਤੂਬਰ ਨੂੰ ਚੋਣਾਂ ਹੋ ਸਕਦੀਆਂ ਹਨ। ਹਾਲ ਹੀ ਵਿੱਚ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਪੰਚਾਇਤੀ ਚੋਣਾਂ ਦੀ ਫਾਈਲ ਮੁੱਖ ਮੰਤਰੀ ਨੂੰ ਭੇਜੀ ਗਈ ਸੀ। ਜਿਸ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਹਰੀ ਝੰਡੀ ਦੇ ਦਿੱਤੀ ਹੈ।

Advertisement

ਇਹ ਵੀ ਪੜ੍ਹੋ- ਪੰਜਾਬ ‘ਚ ‘ਆਯੂਸ਼ਮਾਨ ਭਾਰਤ’ ਸਕੀਮ ਤਹਿਤ ਲੋਕਾਂ ਦਾ ਇਲਾਜ ਹੋਇਆ ਬੰਦ

ਰਾਜ ਸਰਕਾਰ ਦੇ ਕਾਨੂੰਨ ਅਤੇ ਵਿਧਾਨਿਕ ਮਾਮਲਿਆਂ ਦੇ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ 16 ਸਤੰਬਰ ਨੂੰ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਸੀ। ਇਸ ਨਾਲ ਹੁਣ ਪੇਂਡੂ ਵਿਕਾਸ ਵਿਭਾਗ ਵੱਲੋਂ ਪ੍ਰਕਿਰਿਆ ਸ਼ੁਰੂ ਕਰਨ ਨਾਲ ਇਹ ਸਪੱਸ਼ਟ ਹੋ ਗਿਆ ਹੈ ਕਿ ਚੋਣਾਂ 20 ਅਕਤੂਬਰ ਤੋਂ ਪਹਿਲਾਂ ਕਰਵਾਈਆਂ ਜਾਣਗੀਆਂ।

ਇਹ ਵੀ ਪੜ੍ਹੋ- ਆਪਣੀ ਪ੍ਰੇਮਿਕਾ ਨੂੰ Impress ਕਰਨ ਲਈ ਇੱਕ ਵਿਅਕਤੀ ਨੇ ਸਲਮਾਨ ਖਾਨ ਦੇ ਪਿਤਾ ਨੂੰ ਦਿੱਤੀ ਸੀ ਧਮਕੀ

ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੇ ਨਿਯਮਾਂ ਅਨੁਸਾਰ ਸਰਪੰਚਾਂ ਦੀਆਂ ਅਸਾਮੀਆਂ ਰਾਖਵੀਆਂ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਉਹ ਆਪਣੇ ਅਧਿਕਾਰ ਖੇਤਰ ਵਿੱਚ ਆਉਂਦੀਆਂ ਪੰਚਾਇਤਾਂ ਵਿੱਚ ਅਨੁਸੂਚਿਤ ਜਾਤੀ ਦੀ ਆਬਾਦੀ ਦੇ ਅੰਕੜਿਆਂ ਦੀ ਜਾਂਚ ਕਰ ਰਹੇ ਹਨ। ਇਸ ਤੋਂ ਇਲਾਵਾ ਬਲਾਕ ਨੂੰ ਇਕਾਈ ਮੰਨ ਕੇ ਸਰਪੰਚਾਂ ਦੀਆਂ ਅਸਾਮੀਆਂ ਰਾਖਵੀਆਂ ਕਰਨ ਲਈ ਰੋਸਟਰ ਤਿਆਰ ਕੀਤਾ ਜਾ ਰਿਹਾ ਹੈ।

Advertisement

 

ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

Related posts

ਪੰਜਾਬ ‘ਚ ਭਾਜਪਾ ਉਮੀਦਵਾਰਾਂ ਦਾ ਘਿਰਾਓ ਕਰਨਗੇ ਕਿਸਾਨ, ਘਰਾਂ ਦੇ ਬਾਹਰ ਲਗਾਏ ਟੈਂਟ, ਦੁਪਹਿਰ ਤੋਂ ਸ਼ਾਮ ਤੱਕ ਜਾਰੀ ਰਹੇਗਾ ਧਰਨਾ

punjabdiary

Breaking- ਪੰਜਾਬ ਪੁਲਿਸ ਦੀ ਕੈਦ ਵਿਚੋਂ ਭੱਜੇ ਗੈਂਗਸਟਰ ਦੀਪਕ ਟੀਨੂੰ ਨੂੰ ਪੁਲਿਸ ਨੇ ਦੁਬਾਰਾ ਗ੍ਰਿਫਤਾਰ ਕਰਕੇ ਵੱਡੀ ਸਫਲਤਾ ਹਾਸਿਲ ਕੀਤੀ

punjabdiary

ਵੱਡੀ ਖ਼ਬਰ – ਸੁਖਬੀਰ ਬਾਦਲ ਦਾ ਬਿਆਨ ਅਜਿਹਾ ਲੱਗਦਾ ਹੈ ਜਿਵੇਂ ਗੈਂਗਸਟਰ ਲਾਰੈਂਸ ਪੰਜਾਬ ਦਾ ਰਾਜ ਚਲਾ ਰਿਹਾ ਹੈ, ਨਾ ਕਿ ਮੌਜੂਦਾ ਸਰਕਾਰ

punjabdiary

Leave a Comment