Image default
About us

ਅਕਾਲੀ ਦਲ ਨੂੰ EC ਦਾ ਨੋਟਿਸ, ਰਾਏਕੋਟ ਰੈਲੀ ‘ਚ ਬੱਚੇ ਤੋਂ ਨਾਅਰੇ ਲਗਵਾਉਣ ਦਾ ਮਾਮਲਾ

ਅਕਾਲੀ ਦਲ ਨੂੰ EC ਦਾ ਨੋਟਿਸ, ਰਾਏਕੋਟ ਰੈਲੀ ‘ਚ ਬੱਚੇ ਤੋਂ ਨਾਅਰੇ ਲਗਵਾਉਣ ਦਾ ਮਾਮਲਾ

 

 

 

Advertisement

 

ਚੰਡੀਗੜ੍ਹ, 11 ਅਪ੍ਰੈਲ (ਰੋਜ਼ਾਨਾ ਸਪੋਕਸਮੈਨ)- ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕੱਢੀ ਜਾ ਰਹੀ ਪੰਜਾਬ ਬਚਾਓ ਯਾਤਰਾ ਵਿਚ ਬੱਚਿਆਂ ਤੋਂ ਨਾਅਰੇ ਲਗਵਾਉਣ ਦਾ ਮਾਮਲਾ ਗਰਮਾਉਂਦਾ ਜਾ ਰਿਹਾ ਹੈ। ਇਸ ਮਾਮਲੇ ਵਿਚ ਆਮ ਆਦਮੀ ਪਾਰਟੀ ਦੀ ਸ਼ਿਕਾਇਤ ਤੋਂ ਬਾਅਦ ਚੋਣ ਕਮਿਸ਼ਨ ਨੇ ਅਕਾਲੀ ਦਲ ਬਾਦਲ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।

ਅਕਾਲੀ ਦਲ ਨੇ ਆਪਣੇ ਸੋਸ਼ਲ ਮੀਡੀਆ ‘ਤੇ ਰਾਏਕੋਟ ‘ਚ ਟਰੈਕਟਰ ‘ਤੇ ਚੜ੍ਹ ਕੇ ਸ਼੍ਰੋਮਣੀ ਅਕਾਲੀ ਦਲ ਜ਼ਿੰਦਾਬਾਦ, ਅਕਾਲੀ ਦਲ ਨੂੰ ਵੋਟ ਕਰੋ ਅਤੇ ਪੰਜਾਬ ਬਚਾਓ ਵਰਗੇ ਨਾਅਰੇ ਲਗਾਉਂਦੇ ਹੋਏ ਬੱਚਿਆਂ ਦੀ ਵੀਡੀਓ ਵੀ ਪੋਸਟ ਕੀਤੀ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਚੋਣ ਕਮਿਸ਼ਨ ਚੰਡੀਗੜ੍ਹ ਦਫ਼ਤਰ ਵਿਚ ਬਾਦਲ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਸੀ। ਜਿਸ ਤੋਂ ਬਾਅਦ ਸਟੇਟ ਰਿਟਰਨਿੰਗ ਅਫ਼ਸਰ ਨੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ।
ਸੂਤਰਾਂ ਅਨੁਸਾਰ ਅਕਾਲੀ ਦਲ ਨੇ ਵੀ ਚੋਣ ਕਮਿਸ਼ਨ ਨੂੰ ਨੋਟਿਸ ਦਾ ਜਵਾਬ ਭੇਜਿਆ ਹੈ ਪਰ ਚੋਣ ਕਮਿਸ਼ਨ ਉਸ ਜਵਾਬ ਤੋਂ ਸੰਤੁਸ਼ਟ ਨਹੀਂ ਹੈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਚੋਣ ਕਮਿਸ਼ਨ ਨੂੰ ਦਿੱਤੀ ਸ਼ਿਕਾਇਤ ਵਿਚ ਲਿਖਿਆ ਹੈ ਕਿ ਅਕਾਲੀ ਦਲ ਵੱਲੋਂ ਜਗਰਾਉਂ-ਰਾਏਕੋਟ ਇਲਾਕੇ ਵਿਚ ਕੱਢੀ ਗਈ ਪੰਜਾਬ ਬਚਾਓ ਯਾਤਰਾ ਵਿਚ ਬੱਚਿਆਂ ਨੂੰ ਸਿਆਸਤ ਨਾਲ ਜੋੜ ਕੇ ਸਿੱਧੇ ਤੌਰ ’ਤੇ ਪ੍ਰਚਾਰ ਕੀਤਾ ਗਿਆ ਹੈ। ਜਦੋਂ ਕਿ ਬੱਚਿਆਂ ਨੂੰ ਇਸ ਤਰ੍ਹਾਂ ਪ੍ਰਚਾਰ ਕਰਨ ਲਈ ਕਰਵਾਉਣਾ ਚੋਣ ਕਮਿਸ਼ਨ ਦੀਆਂ ਨੀਤੀਆਂ ਦੇ ਉਲਟ ਹੈ। ਚੀਮਾ ਦੀ ਸ਼ਿਕਾਇਤ ਤੋਂ ਬਾਅਦ ਅਧਿਕਾਰੀਆਂ ਨੇ ਮਾਮਲੇ ਦਾ ਸਖ਼ਤ ਨੋਟਿਸ ਲਿਆ ਹੈ।

Advertisement

Related posts

ਭਾਰਤ ‘ਚ ਪਿਛਲੇ 24 ਘੰਟਿਆਂ ‘ਚ ਕੋਰੋਨਾ ਦੇ 797 ਨਵੇਂ ਮਾਮਲੇ ਆਏ ਸਾਹਮਣੇ, 5 ਲੋਕਾਂ ਦੀ ਹੋਈ ਮੌ.ਤ

punjabdiary

ਜੈ ਮਿਲਾਪ ਪ੍ਰਾਈਵੇਟ ਲੈਬਾਰਟਰੀ ਯੂਨੀਅਨ ਵਲੋਂ ‘ਮੇਲਾ ਖੂਨਦਾਨੀਆਂ ਦਾ’ ਨੂੰ ਸਹਿਯੋਗ ਦਾ ਐਲਾਨ!

punjabdiary

ਗੁਰਬਾਣੀ ਪ੍ਰਸਾਰਣ ਨੂੰ ਲੈ ਕੇ SGPC ਪ੍ਰਧਾਨ ਧਾਮੀ ਦਾ ਵੱਡਾ ਬਿਆਨ, 24 ਜੁਲਾਈ ਤੋਂ ਸ਼ੁਰੂ ਹੋਵੇਗਾ You Tube ਚੈਨਲ

punjabdiary

Leave a Comment