Image default
About us

ਅਕਾਲੀ ਦਲ ਵੱਲੋਂ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ, ਇਨ੍ਹਾਂ ਉਮੀਦਵਾਰਾਂ ਨੂੰ ਮਿਲੀ ਟਿਕਟ

ਅਕਾਲੀ ਦਲ ਵੱਲੋਂ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ, ਇਨ੍ਹਾਂ ਉਮੀਦਵਾਰਾਂ ਨੂੰ ਮਿਲੀ ਟਿਕਟ

 

 

ਚੰਡੀਗੜ੍ਹ, 13 ਅਪ੍ਰੈਲ (ਡੇਲੀ ਪੋਸਟ ਪੰਜਾਬੀ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 2024 ਦੀਆਂ ਸੰਸਦੀ ਚੋਣਾਂ ਲਈ ਉਮੀਦਵਾਰਾਂ ਵਜੋਂ ਪਾਰਟੀ ਦੇ 7 ਸੀਨੀਅਰ ਆਗੂਆਂ ਦੀ ਸੂਚੀ ਦਾ ਐਲਾਨ ਕਰ ਦਿੱਤਾ ਗਿਆ ਹੈ। ‘ਖਾਲਸਾ ਸਿਰਜਣਾ ਦਿਵਸ’ ਦੇ ਇਤਿਹਾਸਕ ਅਤੇ ਪਵਿੱਤਰ ਦਿਹਾੜੇ ਨੂੰ ਚੋਣ ਬਿਗਲ ਵਜਾਉਣ ਲਈ ਸਭ ਤੋਂ ਢੁਕਵੇਂ ਦਿਨ ਵਜੋਂ ਚੁਣਦੇ ਹੋਏ ਉਨ੍ਹਾਂ ਨੇ ਪਹਿਲੀ ਸੂਚੀ ਜਾਰੀ ਕੀਤੀ। ਇਹ ਜਾਣਕਰੀ ਡਾ. ਦਲਜੀਤ ਸਿੰਘ ਚੀਮਾ ਵੱਲੋਂ ਦਿੱਤੀ ਗਈ ਹੈ।

Advertisement

ਉਮੀਦਵਾਰਾਂ ਦੀ ਸੂਚੀ ਅਨੁਸਾਰ ਗੁਰਦਾਸਪੁਰ ਤੋਂ ਦਲਜੀਤ ਚੀਮਾ ਨੂੰ ਟਿਕਟ ਦਿੱਤੀ ਗਈ ਹੈ। ਸ੍ਰੀ ਅਨੰਦਪੁਰ ਸਾਹਿਬ ਤੋਂ ਪ੍ਰੇਮ ਸਿੰਘ ਚੰਦੂਮਾਜਰਾ ਚੋਣ ਲੜਨਗੇ। ਪਟਿਆਲਾ ਤੋਂ NK ਸ਼ਰਮਾ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਅੰਮ੍ਰਿਤਸਰ ਤੋਂ ਅਨਿਲ ਜੋਸ਼ੀ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਬਿਕਰਮਜੀਤ ਸਿੰਘ ਖਾਲਸਾ ਨੂੰ ਟਿਕਟ ਦਿੱਤੀ ਗਈ ਹੈ। ਫ਼ਰੀਦਕੋਟ ਤੋਂ ਰਾਜਵਿੰਦਰ ਸਿੰਘ ਚੋਣ ਲੜਨਗੇ। ਸੰਗਰੂਰ ਤੋਂ ਇਕਬਾਲ ਸਿੰਘ ਝੂੰਦਾ ਨੂੰ ਉਮੀਦਵਾਰ ਐਲਾਨਿਆ ਗਿਆ ਹੈ।

Related posts

ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਟਾਟਾ ਟਰੱਸਟ ਅਤੇ ਖੇਤੀਬਾੜੀ ਵਿਭਾਗ ਦੀ ਹੋਈ ਅਹਿਮ ਮੀਟਿੰਗ

punjabdiary

ਪੰਜਾਬ ਸਰਕਾਰ ਦੇ ਝੂਠੇ ਲਾਰਿਆਂ ਅਤੇ ਮਾਰੂ ਨੀਤੀਆਂ ਤੋਂ ਅੱਕੇ ਪਨਬਸ ਅਤੇ ਪੀ.ਆਰ.ਟੀ.ਸੀ.ਦੇ ਕੱਚੇ ਮੁਲਾਜ਼ਮ -ਹਰਪ੍ਰੀਤ ਸੋਢੀ

punjabdiary

ਹਰਪ੍ਰੀਤ ਸੋਢੀ ਤੀਸਰੀ ਵਾਰ ਬਣੇ ਸਟੇਟ ਕਮੇਟੀ ਮੈਂਬਰ ਹਰਜਿੰਦਰ ਸਿੰਘ ਬਣੇ ਡੀਪੂ ਪ੍ਰਧਾਨ

punjabdiary

Leave a Comment