Image default
ਤਾਜਾ ਖਬਰਾਂ

ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ ਸੁਖਬੀਰ ਸਿੰਘ ਬਾਦਲ, ਸੌਂਪਿਆ ਲਿਫਾਫਾ ਬੰਦ ਜਵਾਬ

ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ ਸੁਖਬੀਰ ਸਿੰਘ ਬਾਦਲ, ਸੌਂਪਿਆ ਲਿਫਾਫਾ ਬੰਦ ਜਵਾਬ

 

 

ਸ੍ਰੀ ਅੰਮ੍ਰਿਤਸਰ ਸਾਹਿਬ, 24 ਜੁਲਾਈ (ਏਬੀਪੀ ਸਾਂਝਾ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਸਪੱਸ਼ਟੀਕਰਨ ਦੇਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜੇ। ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੇ SAD ਪ੍ਰਧਾਨ ਸੁਖਬੀਰ ਸਿੰਘ ਬਾਦਲ ਕੋਲੋਂ ਲਿਖਤੀ ਜਵਾਬ ਮੰਗਿਆ ਸੀ। ਦੱਸ ਦਈਏ ਕਿ ਪਹਿਲੀ ਜੁਲਾਈ ਨੂੰ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਦੀ ਅਗਵਾਈ ਹੇਠ ਬਾਗੀ ਧੜਾ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜਿਆ ਸੀ। ਜਿੱਥੇ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਮੁਆਫ਼ੀ ਪੱਤਰ ਸੌਂਪਿਆ ਸੀ।

Advertisement

ਸਭ ਤੋਂ ਪਹਿਲਾਂ ਸੁਖਬੀਰ ਬਾਦਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਸਾਬਕਾ ਮੰਤਰੀ ਦਲਜੀਤ ਸਿੰਘ ਚੀਮਾ ਅਤੇ ਬਲਵਿੰਦਰ ਸਿੰਘ ਭੂੰਦੜ ਵੀ ਉਨ੍ਹਾਂ ਦੇ ਨਾਲ ਹਨ। ਇਸ ਤੋਂ ਬਾਅਦ ਉਹ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਸਾਹਮਣੇ ਪੇਸ਼ ਹੋਏ। ਇਸ ਮੌਕੇ ਉਨ੍ਹਾਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਬੰਦ ਲਿਫਾਫਾ ਸੌਂਪਿਆ। SAD ਪ੍ਰਧਾਨ ਨੇ ਮੀਡੀਆ ਦੇ ਨਾਲ ਕੋਈ ਗੱਲਬਾਤ ਨਹੀਂ ਕੀਤੀ। ਦੱਸ ਦਈਏ ਕਿ ਇਸ ਬੰਦ ਲਿਫਾਫੇ ਨੂੰ ਪੰਜ ਸਿੰਘ ਸਾਹਿਬਾਨਾਂ ਦੀ ਕਮੇਟੀ ਅੱਗੇ ਖੋਲਿਆ ਜਾਵੇਗਾ।

ਬਾਗੀ ਧੜੇ ਨੇ ਮੁਆਫ਼ੀਨਾਮੇ ਵਿੱਚ ਅਕਾਲੀ ਦਲ ਦੇ ਕਾਰਜਕਾਲ ਦੌਰਾਨ ਹੋਈਆਂ ਗ਼ਲਤੀਆਂ ਦਾ ਸਮਰਥਨ ਕਰਨ ਲਈ ਮੁਆਫ਼ੀ ਮੰਗੀ ਸੀ ਅਤੇ ਦੋਸ਼ ਲਾਇਆ ਸੀ ਕਿ ਸੁਖਬੀਰ ਬਾਦਲ ਨੇ ਸੱਤਾ ਦਾ ਆਨੰਦ ਮਾਣਦਿਆਂ ਆਪਣੇ ਪ੍ਰਭਾਵ ਅਤੇ ਸ਼ਕਤੀਆਂ ਦੀ ਦੁਰਵਰਤੋਂ ਕੀਤੀ ਹੈ।

Related posts

ਸਿਹਤ ਵਿਭਾਗ ਨੇ ਮਿਸ਼ਨ ਇੰਦਰਧਨੁਸ਼ ਟੀਕਾਕਰਨ ਮੁਹਿੰਮ ਸੰਬਧੀ ਰੀਵਿਊ ਮੀਟਿੰਗ ਕੀਤੀ

punjabdiary

Breaking- ਵੱਡੀ ਖਬਰ – ਹਥਿਆਰਾਂ ਸਮੇਤ ਖਿਡਾਰੀ ਨੂੰ ਪੁਲਿਸ ਨੇ ਚੈਕਿੰਗ ਦੌਰਾਨ ਕੀਤਾ ਗ੍ਰਿਫਤਾਰ

punjabdiary

ਸ਼ਹੀਦ ਭਗਤ ਸਿੰਘ ਅਤੇ ਵਿਸ਼ਵ ਰੰਗ ਮੰਚ ਨੂੰ ਸਮਰਪਿਤ

punjabdiary

Leave a Comment