Image default
ਤਾਜਾ ਖਬਰਾਂ

ਅਮਰੀਕਾ ਕਰਵਾਏਗਾ ਅੰਮ੍ਰਿਤਪਾਲ ਸਿੰਘ ਦੀ ਰਿਹਾਈ?, ਉਪ-ਰਾਸ਼ਟਰਪਤੀ ਕੋਲ ਪਹੁੰਚਿਆ ਮਾਮਲਾ

ਅਮਰੀਕਾ ਕਰਵਾਏਗਾ ਅੰਮ੍ਰਿਤਪਾਲ ਸਿੰਘ ਦੀ ਰਿਹਾਈ?, ਉਪ-ਰਾਸ਼ਟਰਪਤੀ ਕੋਲ ਪਹੁੰਚਿਆ ਮਾਮਲਾ

 

 

ਚੰਡੀਗੜ੍ਹ, 1 ਜੁਲਾਈ (ਨਿਊਜ 18)- ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਜਿੱਤ ਪ੍ਰਾਪਤ ਕਰਨ ਦੇ ਬਾਵਜੂਦ ਅੰਮ੍ਰਿਤਪਾਲ ਸਿੰਘ ਸਹੁੰ ਚੁੱਕ ਸਮਾਗਮ ਤੋਂ ਦੂਰ ਰੱਖਣ ਦਾ ਮੁੱਦਾ ਅਮਰੀਕਾ ਵਿੱਚ ਗੂੰਜਿਆ ਹੈ। ਇਸ ਸਬੰਧੀ ਬੀਤੇ ਦਿਨ ਅਮਰੀਕਾ ਦੇ ਪ੍ਰਸਿੱਧ ਸਿੱਖ ਅਟਾਰਨੀ ਜਸਪ੍ਰੀਤ ਸਿੰਘ ਨੇ ਯੂ.ਐਸ. ਏ ਦੀ ਉਪ-ਰਾਸ਼ਟਰਪਤੀ ਕਮਲਾ ਹੈਰਿਸ ਨਾਲ ਮੁਲਾਕਾਤ ਕੀਤੀ। ਜਸਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਇਸ ਮੁਲਾਕਾਤ ਨੂੰ ਬਹੁਤ ਹੀ ਸਕਾਰਾਤਮਕ ਹੁੰਗਾਰਾ ਮਿਲਿਆ ਹੈ।

Advertisement

ਇਹ ਮੁਲਾਕਾਤ ਕਮਲਾ ਹੈਰਿਸ ਵੱਲੋਂ ਦਿੱਤੇ ਗਏ ਸਮੇਂ ਮੁਤਾਬਕ ਕੈਲੇਫੋਰਨੀਆ ਸੂਬੇ ਦੇ ਸ਼ਹਿਰ ਲਾਸ ਐਂਜਲਸ ਵਿਖੇ ਹੋਈ, ਜੋ ਲਗਭਗ ਇੱਕ ਘੰਟੇ ਦੇ ਤੱਕ ਚੱਲੀ। ਇਸ ਮੀਟਿੰਗ ਦੌਰਾਨ ਸਿੱਖ ਅਟਾਰਨੀ ਜਸਪ੍ਰੀਤ ਸਿੰਘ ਨੇ ਅੰਮ੍ਰਿਤਪਾਲ ਸਿੰਘ ਸਮੇਤ ਸਿੱਖਾਂ ਨਾਲ ਸੰਬੰਧਤ ਅਨੇਕਾਂ ਹੋਰ ਅਹਿਮ ਮੁੱਦਿਆਂ ਨੂੰ ਕਮਲਾ ਹੈਰਿਸ ਦੇ ਸਾਹਮਣੇ ਰੱਖਿਆ।

ਅਟਾਰਨੀ ਜਸਪ੍ਰੀਤ ਸਿੰਘ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਚੁਣੇ ਗਏ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦਾ ਮੁੱਦਾ ਚੁੱਕਿਆ ਅਤੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਉੱਪਰ ਐਨ.ਐੱਸ.ਏ. (NSA) ਬਿਲਕੁਲ ਗ਼ਲਤ ਅਤੇ ਗੈਰ-ਕਾਨੂੰਨੀ ਹੈ, ਕਿਉਂਕਿ ਇਹ ਅੰਗਰੇਜ਼ਾਂ ਵੱਲੋਂ ਆਜ਼ਾਦੀ ਤੋਂ ਪਹਿਲਾਂ ਦੇ ਕਾਨੂੰਨਾਂ ਦੇ ਆਧਾਰ ਉੱਤੇ ਲਗਾਇਆ ਗਿਆ ਹੈ, ਜੋ ਉਹ ਦੂਜੇ ਲੋਕਾਂ ਨੂੰ ਦਬਾਉਣ ਲਈ ਲਗਾਉਂਦੇ ਸਨ।

ਸਿੱਖ ਅਟਾਰਨੀ ਜਸਪ੍ਰੀਤ ਸਿੰਘ ਨੇ ਕਮਲਾ ਹੈਰਿਸ ਨੂੰ ਇਹ ਵੀ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਨੇ ਭਾਰਤੀ ਲੋਕ ਸਭਾ ਚੋਣਾਂ ਦੌਰਾਨ ਖਡੂਰ ਸਾਹਿਬ ਤੋਂ ਭਾਰੀ ਬਹੁਮਤ ਵੋਟਾਂ ਦੇ ਨਾਲ ਜਿੱਤ ਪ੍ਰਾਪਤ ਕੀਤੀ ਹੈ। ਪਰ ਇਸ ਜਿੱਤ ਦੇ ਬਾਵਜੂਦ ਉਸ ਦੇ ਉੱਪਰ ਲਗਾਈ ਐਨਐੱਸਏ ਉਤੇ ਇੱਕ ਹੋਰ ਸਾਲ ਦਾ ਸਮਾਂ ਹੋਰ ਵਧਾ ਦਿੱਤਾ ਗਿਆ ਹੈ। ਉੱਘੇ ਸਿੱਖ ਅਟਾਰਨੀ ਨੇ ਉਪ- ਰਾਸ਼ਟਰਪਤੀ ਕਮਲਾ ਹੈਰਿਸ ਨੂੰ ਦੱਸਿਆ ਕਿ ਮਨੁੱਖੀ ਅਧਿਕਾਰਾਂ ਦਾ ਭਾਰਤ ਵਿੱਚ ਘਾਣ ਹੋ ਰਿਹਾ ਹੋਣ ਦਾ ਸਬੂਤ ਹੈ। ਅਜਿਹੇ ਕਾਨੂੰਨ ਗੈਰ ਸੰਵਿਧਾਨਿਕ ਤਰੀਕੇ ਨਾਲ ਲਗਾਏ ਜਾ ਰਹੇ ਹਨ।

ਅਟਾਰਨੀ ਜਸਪ੍ਰੀਤ ਸਿੰਘ ਨੇ ਨਾਲ ਹੀ ਭਾਰਤੀ ਜੇਲ੍ਹਾਂ ਵਿੱਚ ਲੰਬੇ ਸਮੇਂ ਤੋਂ ਆਪਣੀਆਂ ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਵੀ ਕਮਲਾ ਹੈਰਿਸ ਦੇ ਕੋਲ ਚੁੱਕਿਆ। ਉਨ੍ਹਾਂ ਦੱਸਿਆ ਅਨੇਕਾਂ ਸਿੱਖ ਸਜਾਵਾਂ ਪੂਰੀਆਂ ਹੋਣ ਦੇ ਬਾਵਜੂਦ ਵੀ ਭਾਰਤ ਦੀਆਂ ਜੇਲ੍ਹਾਂ ਦੇ ਵਿੱਚ ਕੈਦ ਹਨ।

Advertisement

Related posts

Breaking News- ਪੰਜਾਬ ਦੀ ਧੀ ਨੇ ਜਿੱਤਿਆ ਕਾਂਸੀ ਮੈਡਲ

punjabdiary

Breaking- ਖੇਤੀਬਾੜੀ ਮਸ਼ੀਨਾਂ ਸਬਸਿਡੀ ‘ਤੇ ਲੈਣ ਲਈ 3 ਜਨਵਰੀ ਤੱਕ ਅਪਲਾਈ ਕੀਤਾ ਜਾਵੇ- ਮੁੱਖ ਖੇਤੀਬਾੜੀ ਅਫ਼ਸਰ

punjabdiary

Breaking News- ਅੱਤਵਾਦੀ ਹਰਦੀਪ ਨਿੱਝਰ ‘ਤੇ ਰੱਖਿਆ 10 ਲੱਖ ਰੁਪਏ ਦਾ ਇਨਾਮ- NIA

punjabdiary

Leave a Comment