ਅਮਿਤ ਸ਼ਾਹ ਦੇ ਫਰਜ਼ੀ ਵੀਡੀਓ ਮਾਮਲੇ ‘ਚ FIR ਦਰਜ
ਦਿੱਲੀ, 29 ਅਪ੍ਰੈਲ (ਐਨਡੀ ਟੀਵੀ)- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਭਾਸ਼ਣ ਦਾ ਇੱਕ ਫਰਜ਼ੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਜਿਸ ਵਿੱਚ ਉਹ ਕਥਿਤ ਤੌਰ ‘ਤੇ ਇਹ ਕਹਿੰਦੇ ਸੁਣਿਆ ਗਿਆ ਹੈ, “ਜੇਕਰ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣੀ ਤਾਂ ਅਸੀਂ ਗੈਰ-ਸੰਵਿਧਾਨਕ SC, ST ਅਤੇ OBC ਰਾਖਵੇਂਕਰਨ ਨੂੰ ਖਤਮ ਕਰ ਦੇਵਾਂਗੇ।”
ਦਿੱਲੀ ਪੁਲਿਸ ਨੂੰ ਫਰਜ਼ੀ ਵੀਡੀਓ ਸਬੰਧੀ ਸ਼ਿਕਾਇਤ ਮਿਲੀ ਸੀ, ਜਿਸ ਦੇ ਆਧਾਰ ‘ਤੇ ਦਿੱਲੀ ਪੁਲਿਸ ਨੇ 153/153A/465/469/171G IPC ਅਤੇ 66C IT ਐਕਟ ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ।
ਦੂਜੇ ਪਾਸੇ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ੁੱਕਰਵਾਰ ਨੂੰ ਗਾਂਧੀਨਗਰ ਲੋਕ ਸਭਾ ਸੀਟ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਸੀ।
https://x.com/ndtvindia/status/1784829683189657628
ਨਾਮਜ਼ਦਗੀ ਭਰਨ ਤੋਂ ਬਾਅਦ ਐਨਡੀਟੀਵੀ ਨਾਲ ਵਿਸ਼ੇਸ਼ ਗੱਲਬਾਤ ਵਿੱਚ ਅਮਿਤ ਸ਼ਾਹ ਨੇ ਕਿਹਾ ਸੀ ਕਿ ਵਿਰੋਧੀ ਧਿਰ ਦੇ ਦੋਸ਼ ਬੇਬੁਨਿਆਦ ਹਨ, ਅਸੀਂ ਰਾਖਵੇਂਕਰਨ ਨਾਲ ਛੇੜਛਾੜ ਨਹੀਂ ਹੋਣ ਦੇਵਾਂਗੇ।
ਜੇਕਰ ਕਿਸੇ ਪਾਰਟੀ ਦੀ ਬਹੁਮਤ ਦੀ ਦੁਰਵਰਤੋਂ ਦੀ ਰਵਾਇਤ ਹੈ ਤਾਂ ਉਹ ਸਿਰਫ਼ ਕਾਂਗਰਸ ਦੀ ਹੀ ਰਹੀ ਹੈ। ਇੰਦਰਾ ਗਾਂਧੀ ਨੇ ਐਮਰਜੈਂਸੀ ਲਗਾਉਣ ਅਤੇ ਲੋਕਤੰਤਰ ਦਾ ਗਲਾ ਘੁੱਟਣ ਲਈ ਬਹੁਮਤ ਦੀ ਦੁਰਵਰਤੋਂ ਕੀਤੀ ਸੀ।