Image default
ਤਾਜਾ ਖਬਰਾਂ

ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦਾ ਮੁੱਦਾ ਪਹੁੰਚਿਆ ਰਾਸ਼ਟਰਪਤੀ ਕੋਲ, 11 ਮੈਂਬਰੀ ਵਫ਼ਦ ਨੇ ਰੱਖੀ ਆਹ ਮੰਗ

ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦਾ ਮੁੱਦਾ ਪਹੁੰਚਿਆ ਰਾਸ਼ਟਰਪਤੀ ਕੋਲ, 11 ਮੈਂਬਰੀ ਵਫ਼ਦ ਨੇ ਰੱਖੀ ਆਹ ਮੰਗ

 

 

ਦਿੱਲੀ, 14 ਜੂਨ (ਏਬੀਪੀ ਸਾਂਝਾ)- ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਨਵੇਂ ਚੁਣੇ ਗਏ ਆਜ਼ਾਦ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦਾ ਮੁੱਦਾ ਹੁਣ ਰਾਸ਼ਟਰਪਤੀ ਕੋਲ ਪਹੁੰਚ ਗਿਆ ਹੈ। ਅੰਮ੍ਰਿਤਪਾਲ ਦੇ ਪਰਿਵਾਰ ਮੈਂਬਰਾਂ ਦੇ ਇੱਕ ਵਫ਼ਦ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਮੰਗ ਪੱਤਰ ਸੌਂਪਿਆ ਹੈ। ਜਿਸ ਵਿੱਚ ਮੰਗ ਕੀਤੀ ਗਈ ਹੈ ਕਿ ਨਵੇਂ ਸੰਸਦ ਮੈਂਬਰਾਂ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਸ਼ਾਮਲ ਹੋਣ ਲਈ ਐਮਪੀ ਅੰਮ੍ਰਿਤਪਾਲ ਸਿੰਘ ਨੂੰ ਰਿਹਾਅ ਕੀਤਾ ਜਾਵੇ ਅਤੇ

Advertisement

ਵਫ਼ਦ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ (ਫ਼ਤਹਿ) ਦੇ ਮੁਖੀ ਭਾਈ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਦੀ ਅਗਵਾਈ ਹੇਠ 11 ਮੈਂਬਰੀ ਵਫਦ ਇਹ ਮੰਗ ਪੱਤਰ ਦੇ ਕੇ ਵਾਪਸ ਆਇਆ ਹੈ। ਐਡਵੋਕੇਟ ਲਖਵਿੰਦਰ ਸਿੰਘ ਲਖਨਪਾਲ ਨੇ ਦੱਸਿਆ ਕਿ ਇਹ ਮੰਗ ਪੱਤਰ ਦੇਣ ਲਈ ਉਨ੍ਹਾਂ ਨਾਲ ਵਫ਼ਦ ‘ਚ ਸੁਖਚੈਨ ਸਿੰਘ ਅਤਲਾ, ਲਖਵੀਰ ਸਿੰਘ ਸ਼ੈੱਟੀ, ਨਿਰਮਲ ਭੁਪਿੰਦਰ ਸਿੰਘ ਮਸੀਗਣ, ਸੂਬੇਦਾਰ ਜਗਦੇਵ ਸਿੰਘ ਪੰਜਾਬ ਦੇ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਨਵੇਂ ਚੁਣੇ ਗਏ ਆਜ਼ਾਦ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਅਤੇ ਨਵੇਂ ਸੰਸਦ ਮੈਂਬਰਾਂ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਦੀ ਮੰਗ ਲਈ ਵਫ਼ਦ ਨੇ ਨਵੀਂ ਦਿੱਲੀ ‘ਚ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਮੰਗ ਪੱਤਰ ਸੌਂਪਿਆ ਹੈ।

ਐਡਵੋਕੇਟ ਲਖਵਿੰਦਰ ਸਿੰਘ ਲਖਨਪਾਲ ਨੇ ਦੱਸਿਆ ਕਿ ਇਹ ਮੰਗ ਪੱਤਰ ਦੇਣ ਲਈ ਉਨ੍ਹਾਂ ਨਾਲ ਵਫ਼ਦ ‘ਚ ਸੁਖਚੈਨ ਸਿੰਘ ਅਤਲਾ, ਲਖਵੀਰ ਸਿੰਘ ਸ਼ੈੱਟੀ, ਨਿਰਮਲ ਭੁਪਿੰਦਰ ਸਿੰਘ ਮਸੀਗਣ, ਸੂਬੇਦਾਰ ਜਗਦੇਵ ਸਿੰਘ ਉਨ੍ਹਾਂ ਦੱਸਿਆ ਕਿ ਮੰਗ ਪੱਤਰ ‘ਚ ਕਿਹਾ ਗਿਆ ਹੈ ਕਿ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਪੰਜਾਬ ਪੁਲੀਸ ਵੱਲੋਂ ਝੂਠੇ ਦੋਸ਼ਾਂ ਤਹਿਤ ਐੱਨਐੱਸਏ ਲਾ ਕੇ ਡਿਬੂਰਗੜ੍ਹ ਜੇਲ੍ਹ ਵਿੱਚ ਬੰਦ ਕੀਤਾ ਗਿਆ ਹੈ ਪਰ ਹੁਣ ਭਾਈ ਅੰਮ੍ਰਿਤਪਾਲ ਸਿੰਘ ਸੰਵਿਧਾਨ ਤਰੀਕੇ ਨਾਲ ਸੰਸਦ ਮੈਂਬਰ ਚੁਣੇ ਗਏ ਹਨ, ਜਿਸ ਕਰਕੇ ਦੇਸ਼ ਦੇ ਹੋਰਨਾਂ ਨਵੇਂ ਬਣੇ ਪਾਰਲੀਮੈਂਟ ਮੈਂਬਰਾਂ ਵਾਂਗ ਉਨ੍ਹਾਂ ਨੂੰ ਵੀ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੁਣ ਦੀ ਆਗਿਆ ਦਿੱਤੀ ਜਾਵੇ।

Related posts

ਪੱਤਰਕਾਰ ਰਜਤ ਸ਼ਰਮਾ ਨੇ ਦਿੱਲੀ ਹਾਈਕੋਰਟ ‘ਚ ਕਾਂਗਰਸੀ ਨੇਤਾਵਾਂ ਖਿਲਾਫ ਦਾਇਰ ਕੀਤਾ ਮਾਣਹਾਨੀ ਦਾ ਕੇਸ

punjabdiary

Breaking- ਗੈਂਗਸਟਰ ਦੀ ਧਮਕੀ ਮਿਲਣ ਤੋਂ ਬਾਅਦ ਸਪੈਸ਼ਲ ਸੈਲ ਦੇ 12 ਪੁਲਿਸ ਮੁਲਾਜ਼ਮਾਂ ਨੂੰ ਮਿਲੀ 24 ਘੰਟੇ ਦੀ ਕਮਾਂਡੋ ਸੁਰੱਖਿਆ

punjabdiary

ਸੀਐਮ ਭਗਵੰਤ ਮਾਨ ਦਾ ਵੱਡਾ ਫੈਸਲਾ, ਨੀਤੀ ਆਯੋਗ ਦੀ ਮੀਟਿੰਗ ਦਾ ਬਾਈਕਾਟ

punjabdiary

Leave a Comment