ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੂੰ ਅੰਮ੍ਰਿਤਸਰ ਏਅਰਪੋਰਟ ‘ਤੇ ਰੋਕਿਆ
ਅਮ੍ਰਿਤਸਰ, 25 ਅਕਤੂਬਰ (ਰੋਜਾਨਾ ਸਪੋਕਸਮੈਨ)- ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੂੰ ਅੰਮ੍ਰਿਤਸਰ ਏਅਰਪੋਰਟ ‘ਤੇ ਰੋਕਿਆ ਗਿਆ। ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ ਨੇ ਦੋਹਾ ਕਤਰ ਜਾਣਾ ਸੀ। ਉਨ੍ਹਾਂ ਤੋਂ ਏਅਰਪੋਰਟ ‘ਤੇ ਪੁੱਛਗਿੱਛ ਕਰਨ ਤੋਂ ਬਾਅਦ ਘਰ ਵਾਪਸ ਭੇਜ ਦਿਤਾ ਗਿਆ। ਜਾਣਕਾਰੀ ਲਈ ਦੱਸ ਦੇਈਏ ਕਿ ਅੰਮ੍ਰਿਤਪਾਲ ਦੀ ਪਤਨੀ ਨੂੰ ਵੀ ਪਿਛਲੇ ਸਮੇਂ ਦੌਰਾਨ ਵਿਦੇਸ਼ ਜਾਣ ਤੋਂ ਰੋਕਿਆ ਗਿਆ ਸੀ।
Advertisement