ਅੰਮ੍ਰਿਤਸਰ ਦੇ ਥਾਣੇ ‘ਚ ਧਮਾਕਾ, ਪੁਲਿਸ ਕਮਿਸ਼ਨਰ ਦਾ ਵੱਡਾ ਬਿਆਨ
ਅੰਮ੍ਰਿਤਸਰ- ਅੰਮ੍ਰਿਤਸਰ ਦੇ ਇਸਲਾਮਾਬਾਦ ਪੁਲਿਸ ਸਟੇਸ਼ਨ ਵਿੱਚ ਹੋਏ ਬੰਬ ਧਮਾਕੇ ਮਾਮਲੇ ਵਿੱਚ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਦਾ ਅਹਿਮ ਬਿਆਨ ਸਾਹਮਣੇ ਆਇਆ ਹੈ। ਥਾਣਾ ਇਸਲਾਮਾਬਾਦ ਵਿਖੇ ਜਾਂਚ ਲਈ ਪਹੁੰਚੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੁਝ ਸ਼ਰਾਰਤੀ ਅਨਸਰ ਆਪਣੀ ਹੋਂਦ ਦਿਖਾਉਣ ਲਈ ਅਜਿਹੇ ਘਿਨਾਉਣੇ ਕੰਮ ਕਰਦੇ ਹਨ | ਉਨ੍ਹਾਂ ਦੱਸਿਆ ਕਿ ਹਾਲਾਂਕਿ ਧਮਾਕੇ ਦੀ ਆਵਾਜ਼ ਸੁਣੀ ਗਈ ਪਰ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ। ਧਮਾਕਾ ਕਿੱਥੇ ਅਤੇ ਕਿਵੇਂ ਹੋਇਆ ਇਸ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ-ਹਰਜਿੰਦਰ ਸਿੰਘ ਧਾਮੀ ਨੇ ਰਾਜ ਮਹਿਲਾ ਕਮਿਸ਼ਨ ਨੂੰ ਦਿੱਤਾ ਸਪੱਸ਼ਟੀਕਰਨ; ਬੀਬੀ ਜਗੀਰ ਕੌਰ ਤੋਂ ਮੁੜ ਮੰਗੀ ਮੁਆਫੀ
ਪੁਲਿਸ ਕਮਿਸ਼ਨਰ ਨੇ ਕਿਹਾ ਕਿ ਪੁਲਿਸ ਨੇ ਕੁਝ ਮਾੜੇ ਅਨਸਰਾਂ ਨੂੰ ਪਹਿਲਾਂ ਹੀ ਕਾਬੂ ਕਰ ਲਿਆ ਹੈ ਅਤੇ ਇਸ ਗਠਜੋੜ ਨੂੰ ਤੋੜਨ ਦੇ ਬਹੁਤ ਨੇੜੇ ਹੈ, ਜਲਦੀ ਹੀ ਇਸ ਮਾਮਲੇ ਨੂੰ ਹੱਲ ਕਰ ਲਿਆ ਜਾਵੇਗਾ। ਭੁੱਲਰ ਨੇ ਦੱਸਿਆ ਕਿ ਵੱਖ-ਵੱਖ ਥਾਣਿਆਂ ਵਿਚਕਾਰ ਹੋਏ ਬੰਬ ਧਮਾਕਿਆਂ ਦੇ ਸਬੰਧ ‘ਚ ਪੁਲਿਸ ਨੇ ਹੁਣ ਤੱਕ 12 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਇਸ ਮਾਮਲੇ ‘ਚ ਇਕ ਵਿਅਕਤੀ ਅਮਨ ਖੋਖਰ ਦੀ ਗ੍ਰਿਫ਼ਤਾਰੀ ਬਾਕੀ ਹੈ, ਇਸ ਤੋਂ ਇਲਾਵਾ ਤਿੰਨ ਹੋਰ ਲੋਕ ਆਪਣੇ ਜੁਰਮਾਂ ਦੀ ਜਾਂਚ ਕਰ ਰਹੇ ਹਨ।
ਇਹ ਵੀ ਪੜ੍ਹੋ-ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ‘ਚ ਕਾਰਵਾਈ, ਡੀਐੱਸਪੀ ਨੂੰ ਬਰਖਾਸਤ ਕਰਨ ਦੀ ਕੀਤੀ ਸਿਫਾਰਿਸ਼
ਪੁਲਿਸ ਨੇ ਇਸਲਾਮਾਬਾਦ ਪੁਲਿਸ ਸਟੇਸ਼ਨ ਦੇ ਬਾਹਰ ਕਿਸੇ ਵੀ ਤਰ੍ਹਾਂ ਦਾ ਧਮਾਕਾ ਹੋਣ ਤੋਂ ਇਨਕਾਰ ਕੀਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਧਮਾਕੇ ਦੀ ਆਵਾਜ਼ ਦੂਰ ਦੂਰ ਤੱਕ ਸੁਣੀ ਗਈ ਹੋਵੇਗੀ ਪਰ ਥਾਣੇ ਦੇ ਬਾਹਰ ਅਜਿਹੀ ਕੋਈ ਘਟਨਾ ਨਹੀਂ ਵਾਪਰੀ। ਪੁਲਿਸ ਮੁਤਾਬਕ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ ਹੈ।
ਅੰਮ੍ਰਿਤਸਰ ਦੇ ਥਾਣੇ ‘ਚ ਧਮਾਕਾ, ਪੁਲਿਸ ਕਮਿਸ਼ਨਰ ਦਾ ਵੱਡਾ ਬਿਆਨ
ਅੰਮ੍ਰਿਤਸਰ- ਅੰਮ੍ਰਿਤਸਰ ਦੇ ਇਸਲਾਮਾਬਾਦ ਪੁਲਿਸ ਸਟੇਸ਼ਨ ਵਿੱਚ ਹੋਏ ਬੰਬ ਧਮਾਕੇ ਮਾਮਲੇ ਵਿੱਚ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਦਾ ਅਹਿਮ ਬਿਆਨ ਸਾਹਮਣੇ ਆਇਆ ਹੈ। ਥਾਣਾ ਇਸਲਾਮਾਬਾਦ ਵਿਖੇ ਜਾਂਚ ਲਈ ਪਹੁੰਚੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੁਝ ਸ਼ਰਾਰਤੀ ਅਨਸਰ ਆਪਣੀ ਹੋਂਦ ਦਿਖਾਉਣ ਲਈ ਅਜਿਹੇ ਘਿਨਾਉਣੇ ਕੰਮ ਕਰਦੇ ਹਨ | ਉਨ੍ਹਾਂ ਦੱਸਿਆ ਕਿ ਹਾਲਾਂਕਿ ਧਮਾਕੇ ਦੀ ਆਵਾਜ਼ ਸੁਣੀ ਗਈ ਪਰ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ। ਧਮਾਕਾ ਕਿੱਥੇ ਅਤੇ ਕਿਵੇਂ ਹੋਇਆ ਇਸ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ-ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਦਾ ਮਾਮਲਾ ਹਾਈਕੋਰਟ ਪਹੁੰਚਿਆ; ਵੋਟਿੰਗ ਤੋਂ ਪਹਿਲਾਂ ਇਸ ਮਾਮਲੇ ਦੀ ਹੋਵੇਗੀ ਸੁਣਵਾਈ
ਪੁਲਿਸ ਕਮਿਸ਼ਨਰ ਨੇ ਕਿਹਾ ਕਿ ਪੁਲਿਸ ਨੇ ਕੁਝ ਮਾੜੇ ਅਨਸਰਾਂ ਨੂੰ ਪਹਿਲਾਂ ਹੀ ਕਾਬੂ ਕਰ ਲਿਆ ਹੈ ਅਤੇ ਇਸ ਗਠਜੋੜ ਨੂੰ ਤੋੜਨ ਦੇ ਬਹੁਤ ਨੇੜੇ ਹੈ, ਜਲਦੀ ਹੀ ਇਸ ਮਾਮਲੇ ਨੂੰ ਹੱਲ ਕਰ ਲਿਆ ਜਾਵੇਗਾ। ਭੁੱਲਰ ਨੇ ਦੱਸਿਆ ਕਿ ਵੱਖ-ਵੱਖ ਥਾਣਿਆਂ ਵਿਚਕਾਰ ਹੋਏ ਬੰਬ ਧਮਾਕਿਆਂ ਦੇ ਸਬੰਧ ‘ਚ ਪੁਲਿਸ ਨੇ ਹੁਣ ਤੱਕ 12 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਇਸ ਮਾਮਲੇ ‘ਚ ਇਕ ਵਿਅਕਤੀ ਅਮਨ ਖੋਖਰ ਦੀ ਗ੍ਰਿਫ਼ਤਾਰੀ ਬਾਕੀ ਹੈ, ਇਸ ਤੋਂ ਇਲਾਵਾ ਤਿੰਨ ਹੋਰ ਲੋਕ ਆਪਣੇ ਜੁਰਮਾਂ ਦੀ ਜਾਂਚ ਕਰ ਰਹੇ ਹਨ।
ਪੁਲਿਸ ਨੇ ਇਸਲਾਮਾਬਾਦ ਪੁਲਿਸ ਸਟੇਸ਼ਨ ਦੇ ਬਾਹਰ ਕਿਸੇ ਵੀ ਤਰ੍ਹਾਂ ਦਾ ਧਮਾਕਾ ਹੋਣ ਤੋਂ ਇਨਕਾਰ ਕੀਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਧਮਾਕੇ ਦੀ ਆਵਾਜ਼ ਦੂਰ ਦੂਰ ਤੱਕ ਸੁਣੀ ਗਈ ਹੋਵੇਗੀ ਪਰ ਥਾਣੇ ਦੇ ਬਾਹਰ ਅਜਿਹੀ ਕੋਈ ਘਟਨਾ ਨਹੀਂ ਵਾਪਰੀ। ਪੁਲਿਸ ਮੁਤਾਬਕ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ ਹੈ।
-(ਜਗਬਾਣੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।