Image default
ਤਾਜਾ ਖਬਰਾਂ

ਆਪ੍ਰੇਸ਼ਨ ਬਲੂ ਸਟਾਰ ਬਰਸੀ, ਅੰਮ੍ਰਿਤਸਰ ਬੰਦ ਦਾ ਐਲਾਨ, ਪੁਲਿਸ ਮੁਸਤੈਦ, 5 ਜ਼ਿਲ੍ਹਿਆਂ ਦੀ ਪੁਲਿਸ ਫੋਰਸ ਤਾਇਤਾਨ

ਆਪ੍ਰੇਸ਼ਨ ਬਲੂ ਸਟਾਰ ਬਰਸੀ, ਅੰਮ੍ਰਿਤਸਰ ਬੰਦ ਦਾ ਐਲਾਨ, ਪੁਲਿਸ ਮੁਸਤੈਦ, 5 ਜ਼ਿਲ੍ਹਿਆਂ ਦੀ ਪੁਲਿਸ ਫੋਰਸ ਤਾਇਤਾਨ

 

 

ਸ੍ਰੀ ਅਮ੍ਰਿਤਸਰ ਸਾਹਿਬ, 5 ਜੂਨ (ਡੇਲੀ ਪੋਸਟ ਪੰਜਾਬੀ)- ਪੰਜਾਬ ਵਿੱਚ ਲੋਕ ਸਭਾ ਚੋਣ ਡਿਊਟੀ ਖਤਮ ਹੁੰਦੇ ਹੀ ਪੰਜਾਬ ਪੁਲਿਸ ਦੀ ਇੱਕ ਹੋਰ ਅਹਿਮ ਡਿਊਟੀ ਮੁੜ ਸ਼ੁਰੂ ਹੋ ਗਈ ਹੈ। ਆਪ੍ਰੇਸ਼ਨ ਬਲੂ ਸਾਟਰ ਦੀ ਬਰਸੀ 6 ਜੂਨ ਨੂੰ ਮਨਾਈ ਜਾ ਰਹੀ ਹੈ। ਦਲ ਖਾਲਸਾ ਅਤੇ ਕੁਝ ਹੋਰ ਸਿੱਖ ਜਥੇਬੰਦੀਆਂ ਵੱਲੋਂ 6 ਜੂਨ ਨੂੰ ਅੰਮ੍ਰਿਤਸਰ ਬੰਦ ਦਾ ਐਲਾਨ ਕੀਤਾ ਗਿਆ ਹੈ।

Advertisement

ਕੱਟੜਪੰਥੀ ਸਿੱਖ ਜਥੇਬੰਦੀਆਂ ਵੱਲੋਂ ਬੁੱਧਵਾਰ ਸ਼ਾਮ ਨੂੰ ਖਾਲਸਾ ਮਾਰਚ ਕੱਢਿਆ ਜਾਵੇਗਾ। ਇਸ ਦੌਰਾਨ ਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਦੀ ਜ਼ਿੰਮੇਵਾਰੀ ਵੀ ਪੰਜਾਬ ਪੁਲਿਸ ਦੇ ਮੋਢਿਆਂ ‘ਤੇ ਹੈ। ਪੁਲਿਸ ਨੇ ਇੱਕ ਵਾਰ ਫਿਰ ਗੁਰੂਨਗਰ ਅੰਮ੍ਰਿਤਸਰ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹਨ। ਇਸ ਨੂੰ ਧਿਆਨ ਵਿੱਚ ਰੱਖਦਿਆਂ ਸਰਹੱਦੀ ਰੇਂਜ ਦੇ ਸਾਰੇ ਜ਼ਿਲ੍ਹਿਆਂ ਤੋਂ ਪੁਲਿਸ ਬਲ ਬੁਲਾਏ ਗਏ ਹਨ।

ਪੁਲਿਸ ਟਰੇਨਿੰਗ ਸੈਂਟਰ ਵਿੱਚ ਟ੍ਰੇਨਿੰਗ ਲੈ ਰਹੇ ਪੁਲਿਸ ਮੁਲਾਜ਼ਮਾਂ ਨੂੰ ਵੀ ਅੰਮ੍ਰਿਤਸਰ ਵਿੱਚ ਡਿਊਟੀ ਲਈ ਤਾਇਨਾਤ ਕੀਤਾ ਗਿਆ ਹੈ। ਅੰਮ੍ਰਿਤਸਰ ਵਿੱਚ 45 ਦੇ ਕਰੀਬ ਗਜ਼ਟਿਡ ਪੁਲਿਸ ਅਧਿਕਾਰੀ ਵੀ ਡਿਊਟੀ ਲਈ ਪੁੱਜੇ ਹੋਏ ਹਨ। ਇਨ੍ਹਾਂ ਵਿਚੋਂ ਸਭ ਤੋਂ ਵੱਧ ਸਾਬਤ ਸੂਰਤ ਗੁਰੂ ਸਿੱਖ ਹਨ। ਉਨ੍ਹਾਂ ਦੀ ਡਿਊਟੀ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਦੇ ਅੰਦਰ ਸਿਵਲ ਡਰੈੱਸ ਵਿੱਚ ਕੀਤੀ ਜਾ ਰਹੀ ਹੈ।

ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਸਾਰੇ ਰਸਤਿਆਂ ਅਤੇ ਸ਼ਹਿਰ ਦੇ ਪੁਰਾਣੇ ਗੇਟਾਂ ’ਤੇ ਪੁਲਿਸ ਬਲ ਤਾਇਨਾਤ ਕਰ ਦਿੱਤੇ ਗਏ ਹਨ। ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਗਲਿਆਰੇ ਵਿੱਚ ਪੁਲਿਸ ਫੋਰਸ ਵੀ ਤਾਇਨਾਤ ਕੀਤੀ ਗਈ ਹੈ। ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਲੇ-ਦੁਆਲੇ ਸਿਵਲ ਡਰੈੱਸ ਵਿਚ ਸਿੱਖ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ, ਜੋ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਦੇ ਨਾਲ ਡਿਊਟੀ ਨਿਭਾਉਣਗੇ।

ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ​​ਕਰਨ ਲਈ ਪੰਜਾਬ ਪੁਲਿਸ ਦੇ ਸਾਰੇ ਸਿਖਲਾਈ ਕੇਂਦਰਾਂ ਤੋਂ 2000 ਪੁਲਿਸ ਮੁਲਾਜ਼ਮਾਂ ਨੂੰ ਅੰਮ੍ਰਿਤਸਰ ਬੁਲਾਇਆ ਗਿਆ ਹੈ। ਇਸ ਤੋਂ ਇਲਾਵਾ ਸਰਹੱਦੀ ਰੇਂਜ ਦੇ ਜ਼ਿਲ੍ਹਿਆਂ ਅੰਮ੍ਰਿਤਸਰ ਦੇਹਟੀ, ਤਰਨਤਾਰਨ, ਬਟਾਲਾ, ਗੁਰਦਾਸਪੁਰ ਅਤੇ ਪਠਾਨਕੋਟ ਤੋਂ ਵੀ ਪੁਲਿਸ ਬਲ ਅੰਮ੍ਰਿਤਸਰ ਬੁਲਾਏ ਗਏ ਹਨ। ਇਸ ਤੋਂ ਇਲਾਵਾ ਪੀਏਪੀ ਅਤੇ ਏਆਰਪੀ ਦੇ ਜਵਾਨਾਂ ਨੂੰ ਵੀ ਅੰਮ੍ਰਿਤਸਰ ਵਿੱਚ ਡਿਊਟੀ ਲਈ ਬੁਲਾਇਆ ਗਿਆ ਹੈ। ਸਾਕਾ ਨੀਲਾ ਤਾਰਾ ਦੀ ਬਰਸੀ ਮੌਕੇ 10 ਐਸਐਸਪੀ ਰੈਂਕ ਦੇ ਅਧਿਕਾਰੀ, 15 ਐਸਪੀ ਕਮਾਂਡੈਂਟ ਅਤੇ ਹੋਰ ਜ਼ਿਲ੍ਹਿਆਂ ਤੋਂ 10 ਡੀਐਸਪੀ ਡਿਊਟੀ ਲਈ ਅੰਮ੍ਰਿਤਸਰ ਪੁੱਜੇ ਹਨ। ਸੁਰੱਖਿਆ ਪ੍ਰਬੰਧਾਂ ਲਈ ਅੰਮ੍ਰਿਤਸਰ ਸ਼ਹਿਰ ਦੇ 4000 ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।

Advertisement

Related posts

ਅਹਿਮ ਖ਼ਬਰ – ਕਾਨਿਆਵਾਲੀ, ਡੋਡ ਅਤੇ ਪਿੰਡ ਦੀਪ ਸਿੰਘ ਵਾਲਾ ਦੇ ਵਿਕਾਸ ਕਾਰਜਾਂ ਲਈ 23.54 ਲੱਖ ਰੁਪਏ ਦੀ ਰਾਸ਼ੀ ਹੋਈ ਜਾਰੀ – ਵਿਧਾਇਕ ਸੇਖੋਂ

punjabdiary

ਬਜ਼ੁਰਗਾਂ ਨੂੰ ਸਰਕਾਰੀ ਸਿਹਤ ਸਹੂਲਤਾਂ ਸਬੰਧੀ ਕੀਤਾ ਜਾਗਰੂਕ

punjabdiary

Breaking- ਮੰਗਾਂ ਨੂੰ ਲੈ ਕੇ ਨਗਰ ਨਿਗਮ ਦੇ ਦਫ਼ਤਰ ਦੇ ਬਾਹਰ ਮੁਲਾਜ਼ਮਾਂ ਵਲੋਂ ਰੋਸ ਪ੍ਰਦਰਸ਼ਨ

punjabdiary

Leave a Comment