‘ਆਪ’ ਨੇ ਕਬੂਲਿਆ ਸੱਚ! ਸਾਨੂੰ ਤੇ ਬਾਗੀ ਬਾਠ ਹੀ ਲੈ ਬੈਠਾ…ਨਹੀਂ ਤਾਂ…
ਚੰਡੀਗੜ੍ਹ- ਆਖਰਕਾਰ ਆਮ ਆਦਮੀ ਪਾਰਟੀ (ਆਪ) ਨੇ ਮੰਨ ਲਿਆ ਹੈ ਕਿ ਬਰਨਾਲਾ ਵਿੱਚ ਸਾਨੂੰ ਗੁਰਦੀਪ ਬਾਠ ਦੀ ਬਗਾਵਤ ਹੀ ਲੈ ਬੈਠੀ। ‘ਆਪ’ ਦੇ ਸੂਬਾ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ’ਤੇ ਹੋਈਆਂ ਜ਼ਿਮਨੀ ਚੋਣਾਂ ਦੌਰਾਨ ਬਰਨਾਲਾ ਵਿਧਾਨ ਸਭਾ ਹਲਕੇ ਤੋਂ ਗੁਰਦੀਪ ਬਾਠ ਦੀ ਬਗਾਵਤ ਕਾਰਨ ਪਾਰਟੀ ਨੂੰ ਨੁਕਸਾਨ ਉਠਾਉਣਾ ਪਿਆ ਹੈ।
ਇਹ ਵੀ ਪੜ੍ਹੋ-ਸਮਲਿੰਗੀ ਸਬੰਧਾਂ ‘ਚ ਅੜਿੱਕਾ ਬਣਿਆ ਪਤੀ, ਔਰਤ ਨੇ ਤਾਂਤਰਿਕ ਨਾਲ ਮਿਲ ਕੇ ਕੀਤਾ ਕਤਲ
ਅਰੋੜਾ ਨੇ ਕਿਹਾ ਕਿ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਗੁਰਦੀਪ ਸਿੰਘ ਬਾਠ ਨੂੰ ਦੋ ਵਾਰ ਜ਼ਿਲ੍ਹਾ ਪ੍ਰਧਾਨ ਅਤੇ ਯੋਜਨਾ ਬੋਰਡ ਦਾ ਚੇਅਰਮੈਨ ਬਣਾਇਆ ਹੈ। ਇਸ ਦੇ ਬਾਵਜੂਦ, ਬਾਠ ਨੇ ਆਪਣੇ ਨਿੱਜੀ ਹਿੱਤਾਂ ਲਈ ਬਗਾਵਤ ਕੀਤੀ।
ਉਨ੍ਹਾਂ ਮੰਨਿਆ ਕਿ ਇਸ ਬਗਾਵਤ ਕਾਰਨ ਬਰਨਾਲਾ ਵਿੱਚ ‘ਆਪ’ ਦੀਆਂ ਵੋਟਾਂ ਦੋ ਹਿੱਸਿਆਂ ਵਿੱਚ ਵੰਡੀਆਂ ਗਈਆਂ ਅਤੇ ਪਾਰਟੀ ਨੂੰ ਨੁਕਸਾਨ ਉਠਾਉਣਾ ਪਿਆ। ਉਨ੍ਹਾਂ ਕਿਹਾ ਕਿ ਜੇਕਰ ‘ਆਪ’ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਅਤੇ ਆਜ਼ਾਦ ਉਮੀਦਵਾਰ ਗੁਰਦੀਪ ਸਿੰਘ ਬਾਠ ਦੀਆਂ ਵੋਟਾਂ ਮਿਲ ਜਾਂਦੀਆਂ ਤਾਂ ਬਰਨਾਲਾ ਵਿੱਚ ਵੀ ਪਾਰਟੀ ਦੀ ਜਿੱਤ ਹੋਣੀ ਸੀ। ਇਸ ਦੌਰਾਨ ਅਮਨ ਅਰੋੜਾ ਨੇ ਜ਼ਿਮਨੀ ਚੋਣਾਂ ਦੌਰਾਨ ਪੰਜਾਬ ਦੀਆਂ ਚਾਰ ਵਿੱਚੋਂ ਤਿੰਨ ਸੀਟਾਂ ਜਿੱਤਣ ਲਈ ਪੰਜਾਬ ਵਾਸੀਆਂ ਦਾ ਧੰਨਵਾਦ ਕੀਤਾ। ਅਮਨ ਅਰੋੜਾ ਨੇ ਕਿਹਾ ਕਿ ਜ਼ਿਮਨੀ ਚੋਣਾਂ ਵਿਚ ਪਾਰਟੀ ਦੀ ਮਿਲੀ ਕਾਮਯਾਬੀ ਨੇ ਉਸ ਦੀ ਸਥਿਤੀ ਹੋਰ ਮਜ਼ਬੂਤ ਕੀਤੀ ਹੈ। ਹੁਣ ‘ਆਪ’ ਦੇ 117 ‘ਚੋਂ 94 ਵਿਧਾਇਕ ਹਨ।
ਇਹ ਵੀ ਪੜ੍ਹੋ-ਕਬੱਡੀ ਖਿਡਾਰੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ; ਸੀਸੀਟੀਵੀ ਫੁਟੇਜ ਆਈ ਸਾਹਮਣੇ
ਉਨ੍ਹਾਂ ਕਿਹਾ ਕਿ ‘ਆਪ’ 2027 ਦੀਆਂ ਚੋਣਾਂ ਨੂੰ ਮੁੱਖ ਰੱਖ ਕੇ ਹੁਣ ਤੋਂ ਹੋਰ ਮਿਹਨਤ ਕਰੇਗੀ, ਜਿਸ ਸਦਕਾ 2027 ਵਿੱਚ ‘ਆਪ’ ਹੋਰ ਵੀ ਵੱਡੀ ਜਿੱਤ ਹਾਸਲ ਕਰੇਗੀ। ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਵਿੱਚ ਹੋਣ ਵਾਲੀਆਂ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਵਿੱਚ ਪਾਰਟੀ ਤੋਂ ਕਿਸੇ ਨੂੰ ਵੀ ਨਾਰਾਜ਼ ਨਹੀਂ ਕੀਤਾ ਜਾਵੇਗਾ। ਇਨ੍ਹਾਂ ਚੋਣਾਂ ਲਈ ਪਾਰਟੀ ਹਰ ਵਿਧਾਨ ਸਭਾ ਹਲਕੇ ਵਿੱਚ ਜਾ ਕੇ ਸਰਵੇਖਣ ਕਰੇਗੀ ਅਤੇ ਆਮ ਲੋਕਾਂ ਤੋਂ ਰਾਏ ਲਵੇਗੀ। ਉਸ ਤੋਂ ਬਾਅਦ ਹੀ ਉਮੀਦਵਾਰਾਂ ਦਾ ਐਲਾਨ ਕੀਤਾ ਜਾਵੇਗਾ।
‘ਆਪ’ ਨੇ ਕਬੂਲਿਆ ਸੱਚ! ਸਾਨੂੰ ਤੇ ਬਾਗੀ ਬਾਠ ਹੀ ਲੈ ਬੈਠਾ…ਨਹੀਂ ਤਾਂ…
ਚੰਡੀਗੜ੍ਹ- ਆਖਰਕਾਰ ਆਮ ਆਦਮੀ ਪਾਰਟੀ (ਆਪ) ਨੇ ਮੰਨ ਲਿਆ ਹੈ ਕਿ ਬਰਨਾਲਾ ਵਿੱਚ ਸਾਨੂੰ ਗੁਰਦੀਪ ਬਾਠ ਦੀ ਬਗਾਵਤ ਹੀ ਲੈ ਬੈਠੀ। ‘ਆਪ’ ਦੇ ਸੂਬਾ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ’ਤੇ ਹੋਈਆਂ ਜ਼ਿਮਨੀ ਚੋਣਾਂ ਦੌਰਾਨ ਬਰਨਾਲਾ ਵਿਧਾਨ ਸਭਾ ਹਲਕੇ ਤੋਂ ਗੁਰਦੀਪ ਬਾਠ ਦੀ ਬਗਾਵਤ ਕਾਰਨ ਪਾਰਟੀ ਨੂੰ ਨੁਕਸਾਨ ਉਠਾਉਣਾ ਪਿਆ ਹੈ।
ਇਹ ਵੀ ਪੜ੍ਹੋ-ਕੈਨੇਡਾ ਨਿੱਝਰ ਕਤਲਕਾਂਡ ਦੇ ਮੁਲਜਮਾਂ ‘ਤੇ ਸਿੱਧਾ ਸੁਪਰੀਮ ਕੋਰਟ ‘ਚ ਚਲਾਏਗਾ ਮੁਕੱਦਮਾ, 4 ਭਾਰਤੀ ਗ੍ਰਿਫਤਾਰ
ਅਰੋੜਾ ਨੇ ਕਿਹਾ ਕਿ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਗੁਰਦੀਪ ਸਿੰਘ ਬਾਠ ਨੂੰ ਦੋ ਵਾਰ ਜ਼ਿਲ੍ਹਾ ਪ੍ਰਧਾਨ ਅਤੇ ਯੋਜਨਾ ਬੋਰਡ ਦਾ ਚੇਅਰਮੈਨ ਬਣਾਇਆ ਹੈ। ਇਸ ਦੇ ਬਾਵਜੂਦ, ਬਾਠ ਨੇ ਆਪਣੇ ਨਿੱਜੀ ਹਿੱਤਾਂ ਲਈ ਬਗਾਵਤ ਕੀਤੀ।
ਉਨ੍ਹਾਂ ਮੰਨਿਆ ਕਿ ਇਸ ਬਗਾਵਤ ਕਾਰਨ ਬਰਨਾਲਾ ਵਿੱਚ ‘ਆਪ’ ਦੀਆਂ ਵੋਟਾਂ ਦੋ ਹਿੱਸਿਆਂ ਵਿੱਚ ਵੰਡੀਆਂ ਗਈਆਂ ਅਤੇ ਪਾਰਟੀ ਨੂੰ ਨੁਕਸਾਨ ਉਠਾਉਣਾ ਪਿਆ। ਉਨ੍ਹਾਂ ਕਿਹਾ ਕਿ ਜੇਕਰ ‘ਆਪ’ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਅਤੇ ਆਜ਼ਾਦ ਉਮੀਦਵਾਰ ਗੁਰਦੀਪ ਸਿੰਘ ਬਾਠ ਦੀਆਂ ਵੋਟਾਂ ਮਿਲ ਜਾਂਦੀਆਂ ਤਾਂ ਬਰਨਾਲਾ ਵਿੱਚ ਵੀ ਪਾਰਟੀ ਦੀ ਜਿੱਤ ਹੋਣੀ ਸੀ। ਇਸ ਦੌਰਾਨ ਅਮਨ ਅਰੋੜਾ ਨੇ ਜ਼ਿਮਨੀ ਚੋਣਾਂ ਦੌਰਾਨ ਪੰਜਾਬ ਦੀਆਂ ਚਾਰ ਵਿੱਚੋਂ ਤਿੰਨ ਸੀਟਾਂ ਜਿੱਤਣ ਲਈ ਪੰਜਾਬ ਵਾਸੀਆਂ ਦਾ ਧੰਨਵਾਦ ਕੀਤਾ। ਅਮਨ ਅਰੋੜਾ ਨੇ ਕਿਹਾ ਕਿ ਜ਼ਿਮਨੀ ਚੋਣਾਂ ਵਿਚ ਪਾਰਟੀ ਦੀ ਮਿਲੀ ਕਾਮਯਾਬੀ ਨੇ ਉਸ ਦੀ ਸਥਿਤੀ ਹੋਰ ਮਜ਼ਬੂਤ ਕੀਤੀ ਹੈ। ਹੁਣ ‘ਆਪ’ ਦੇ 117 ‘ਚੋਂ 94 ਵਿਧਾਇਕ ਹਨ।
ਇਹ ਵੀ ਪੜ੍ਹੋ-ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਦੀ ਅਪੀਲ ‘ਤੇ ਸੁਣਵਾਈ ਟਲੀ
ਉਨ੍ਹਾਂ ਕਿਹਾ ਕਿ ‘ਆਪ’ 2027 ਦੀਆਂ ਚੋਣਾਂ ਨੂੰ ਮੁੱਖ ਰੱਖ ਕੇ ਹੁਣ ਤੋਂ ਹੋਰ ਮਿਹਨਤ ਕਰੇਗੀ, ਜਿਸ ਸਦਕਾ 2027 ਵਿੱਚ ‘ਆਪ’ ਹੋਰ ਵੀ ਵੱਡੀ ਜਿੱਤ ਹਾਸਲ ਕਰੇਗੀ। ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਵਿੱਚ ਹੋਣ ਵਾਲੀਆਂ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਵਿੱਚ ਪਾਰਟੀ ਤੋਂ ਕਿਸੇ ਨੂੰ ਵੀ ਨਾਰਾਜ਼ ਨਹੀਂ ਕੀਤਾ ਜਾਵੇਗਾ। ਇਨ੍ਹਾਂ ਚੋਣਾਂ ਲਈ ਪਾਰਟੀ ਹਰ ਵਿਧਾਨ ਸਭਾ ਹਲਕੇ ਵਿੱਚ ਜਾ ਕੇ ਸਰਵੇਖਣ ਕਰੇਗੀ ਅਤੇ ਆਮ ਲੋਕਾਂ ਤੋਂ ਰਾਏ ਲਵੇਗੀ। ਉਸ ਤੋਂ ਬਾਅਦ ਹੀ ਉਮੀਦਵਾਰਾਂ ਦਾ ਐਲਾਨ ਕੀਤਾ ਜਾਵੇਗਾ।
-(ਏਬੀਪੀ ਸਾਂਝਾ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।