ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ: ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਨੂੰ ਮਿਲੀ ਰੈਗੂਲਰ ਜ਼ਮਾਨਤ
Advertisement
ਚੰਡੀਗੜ੍ਹ, 13 ਅਕਤੂਬਰ (ਰੋਜਾਨਾ ਸਪੋਕਸਮੈਨ)- ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਗ੍ਰਿਫ਼ਤਾਰ ਕਾਂਗਰਸ ਸਰਕਾਰ ਦੇ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਨੂੰ ਅਦਾਲਤ ਵੱਲੋਂ ਵੱਡੀ ਰਾਹਤ ਮਿਲੀ ਹੈ। ਪੰਜਾਬ ਹਰਿਆਣਾ ਹਾਈਕੋਰਟ ਨੇ ਉਨ੍ਹਾਂ ਨੂੰ ਰੈਗੂਲਰ ਜ਼ਮਾਨਤ ਦੇ ਦਿੱਤੀ ਹੈ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਗ੍ਰਿਫ਼ਤਾਰ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਦੀ ਜ਼ਮਾਨਤ ਪਟੀਸ਼ਨ ‘ਤੇ ਵੀਰਵਾਰ ਨੂੰ ਹਾਈਕੋਰਟ ‘ਚ ਦੋ ਘੰਟੇ ਤੱਕ ਬਹਿਸ ਚੱਲੀ ਸੀ, ਜਦਕਿ ਜੱਜ ਨੇ ਸ਼ੁੱਕਰਵਾਰ ਨੂੰ ਸੁਣਵਾਈ ਦੀ ਤਰੀਕ ਰੱਖੀ ਸੀ। ਓਪੀ ਸੋਨੀ ਦੇ ਵਕੀਲ ਅਤੇ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਪ੍ਰਦੀਪ ਸੈਣੀ ਨੇ ਦੱਸਿਆ ਕਿ ਓਪੀ ਸੋਨੀ ਦੀ ਮੈਡੀਕਲ ਸਟੇਟਸ ਰਿਪੋਰਟ ਨੂੰ ਲੈ ਕੇ ਪਿਛਲੇ ਮਹੀਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਗਈ ਸੀ।