Image default
ਤਾਜਾ ਖਬਰਾਂ

ਐਡਵੋਕੇਟ ਧਾਮੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ਐਪਲ ਅਧਾਰਿਤ ਐਪ ਕੀਤੀ ਜਾਰੀ

ਐਡਵੋਕੇਟ ਧਾਮੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ਐਪਲ ਅਧਾਰਿਤ ਐਪ ਕੀਤੀ ਜਾਰੀ

 

 

ਅੰਮ੍ਰਿਤਸਰ, 9 ਮਈ (ਰੋਜਾਨਾ ਸਪੋਕਸਮੈਨ)-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ’ਚ ਸੁਣ ਸਕਣਗੇ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਇਸ ਸਬੰਧ ’ਚ ਸ਼੍ਰੋਮਣੀ ਕਮੇਟੀ ਦੀ ਅਧਿਕਾਰਤ ਐਪਲ ਆਈਓਐੱਸ ਅਧਾਰਿਤ ਐਪਲੀਕੇਸ਼ਨ ਜਾਰੀ ਕੀਤੀ ਹੈ। ਇਸ ਐਪ ਦਾ ਨਾਮ ‘ਐਸਜੀਪੀਸੀ ਗੁਰਬਾਣੀ ਕੀਰਤਨ’ ਹੈ, ਜੋ ਕਿ ਐਪਲ ਐਪਲੀਕੇਸ਼ਨ ਸਟੋਰ ਤੋਂ ਸ਼ਰਧਾਲੂ ਡਾਊਨਲੋਡ ਕਰ ਸਕਣਗੇ।

ਇਸ ਸੰਬਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੂਰੇ ਵਿਸ਼ਵ ਦੀਆਂ ਸੰਗਤਾਂ ਲਈ ਆਸਥਾ ਦਾ ਕੇਂਦਰ ਹੈ ਅਤੇ ਹਰ ਸ਼ਰਧਾਲੂ ਦੀ ਇਸ ਪਾਵਨ ਅਸਥਾਨ ਤੋਂ ਗੁਰਬਾਣੀ ਕੀਰਤਨ ਸਰਵਣ ਕਰਨ ਦੀ ਤਾਂਘ ਹੁੰਦੀ ਹੈ। ਸੰਗਤ ਦੀ ਇਸ ਭਾਵਨਾ ਦਾ ਸਤਿਕਾਰ ਕਰਦਿਆਂ ਐਪ ਜਾਰੀ ਕੀਤੀ ਗਈ ਹੈ, ਕਿਉਂਕਿ ਮੌਜੂਦਾ ਸਮੇਂ ਹਰ ਵਿਅਕਤੀ ਮੋਬਾਈਲ ਆਦਿ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਦੱਸਿਆ ਕਿ ਐਪਲ ਦੇ ਫੋਨ ਰੱਖਣ ਵਾਲਿਆਂ ਲਈ ਅੱਜ ਜਾਰੀ ਕੀਤੀ ਇਸ ਗੁਰਬਾਣੀ ਐਪ ਤੋਂ ਪਹਿਲਾਂ ਐਂਡ੍ਰੋਇਡ ਫੋਨ ਵਰਤਣ ਵਾਲਿਆਂ ਵਾਸਤੇ ਵੀ ਐਪ ਕਾਰਜਸ਼ੀਲ ਹੈ, ਜਿਸ ਨੂੰ ਸੰਗਤ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਐਡਵੋਕੇਟ ਧਾਮੀ ਨੇ ਸੰਗਤ ਨੂੰ ਅਪੀਲ ਕੀਤੀ ਕਿ ਉਹ ਇਸ ਅਧਿਕਾਰਤ ਐਪ ਦੀ ਵਰਤੋਂ ਕਰਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਰੋਜ਼ਾਨਾ ਹੋਣ ਵਾਲੇ ਪੂਰੇ ਦਿਨ ਦਾ ਸਿੱਧਾ ਆਡੀਓ ਪ੍ਰਸਾਰਣ ਸਰਵਣ ਕਰਨ।

Advertisement

Related posts

ਪੰਜਾਬ ‘ਚ ਭਾਜਪਾ ਉਮੀਦਵਾਰਾਂ ਦਾ ਘਿਰਾਓ ਕਰਨਗੇ ਕਿਸਾਨ, ਘਰਾਂ ਦੇ ਬਾਹਰ ਲਗਾਏ ਟੈਂਟ, ਦੁਪਹਿਰ ਤੋਂ ਸ਼ਾਮ ਤੱਕ ਜਾਰੀ ਰਹੇਗਾ ਧਰਨਾ

punjabdiary

Breaking- 3 ਸਤੰਬਰ ਤੱਕ ਫੌਜ਼ ਵਿਚ ਭਰਤੀ ਲਈ ਕੀਤੀ ਜਾ ਸਕਦੀ ਹੈ ਆਨਲਾਈਨ ਰਜਿਸਟਰੇਸ਼ਨ

punjabdiary

ਕੌਮੀ ਸ਼ਹੀਦ ਦੀਪ ਸਿੱਧੂ ਦੀ ਯਾਦ ਵਿੱਚ 15 ਯੂਨਿਟ ਖੂਨਦਾਨ …..

punjabdiary

Leave a Comment