Image default
ਤਾਜਾ ਖਬਰਾਂ

ਐੱਨ.ਐੱਸ.ਐੱਸ ਵਿਭਾਗ, ਰੈਡ ਰਿਬਨ ਕਲੱਬ,ਯੂਥ ਰੈੱਡ ਕਰਾਸ ਵੱਲੋਂ ਬ੍ਰਿਜਿੰਦਰਾ ਕਾਲਜ ਵਿਖੇ ਖੂਨਦਾਨ ਕੈਂਪ ਦਾ ਆਯੋਜਨ

ਐੱਨ.ਐੱਸ.ਐੱਸ ਵਿਭਾਗ, ਰੈਡ ਰਿਬਨ ਕਲੱਬ, ਯੂਥ ਰੈੱਡ ਕਰਾਸ ਵੱਲੋਂ ਬ੍ਰਿਜਿੰਦਰਾ ਕਾਲਜ ਵਿਖੇ ਖੂਨਦਾਨ ਕੈਂਪ ਦਾ ਆਯੋਜਨ

 

 

 

Advertisement

– ਵਿਧਾਇਕ ਗੁਰਦਿੱਤ ਸਿੰਘ ਸੇਖੋਂ,ਡਿਪਟੀ ਕਮਿਸ਼ਨਰ ਨੇ ਕੀਤਾ ਕੈਂਪ ਦਾ ਉਦਘਾਟਨ
ਫਰੀਦਕੋਟ 19 ਸਤੰਬਰ (ਪੰਜਾਬ ਡਾਇਰੀ)- ਬਾਬਾ ਫ਼ਰੀਦ ਆਗਮਨ ਪੁਰਬ-2024 ਨੂੰ ਸਮਰਪਿਤ, ਐੱਨ.ਐੱਸ.ਐੱਸ ਯੂਨਿਟ, ਰੈਡ ਰਿਬਨ ਕਲੱਬ, ਯੂਥ ਰੈੱਡ ਕਰਾਸ ਵੱਲੋਂ ਬ੍ਰਿਜਿੰਦਰਾ ਕਾਲਜ ਵਿਖੇ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ ਅਤੇ ਬ੍ਰਿਜਿੰਦਰਾ ਕਾਲਜ ਦੇ ਵਿਦਿਆਰਥੀਆਂ, ਆਮ ਲੋਕਾਂ ਵੱਲੋਂ ਵੱਧ ਚੜ੍ਹ ਕੇ ਖੂਨਦਾਨ ਕੀਤਾ ਗਿਆ। ਇਸ ਕੈਂਪ ਦਾ ਉਦਘਾਟਨ ਹਲਕਾ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਨੇ ਕੀਤਾ।

ਇਹ ਵੀ ਪੜ੍ਹੋ- ਵਿਧਾਇਕ ਸੇਖੋਂ ਨੇ ਪੁਸਤਕ ਮੇਲੇ ਦਾ ਕੀਤਾ ਆਗਾਜ਼

ਇਸ ਮੌਕੇ ਹਲਕਾ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਬੋਲਦਿਆਂ ਕਿਹਾ ਕਿ ਖੂਨਦਾਨ ਕਰਕੇ ਕਈ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕਦਾ ਹੈ ਅਤੇ ਸਾਨੂੰ ਸਾਰਿਆਂ ਨੂੰ ਖੂਨਦਾਨ ਕਰਨਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ ਇੱਕ ਸਿਹਤਮੰਦ ਵਿਅਕਤੀ ਹਰ 3 ਮਹੀਨੇ ਬਾਅਦ ਖੂਨਦਾਨ ਕਰ ਸਕਦਾ ਹੈ ਅਤੇ ਖੂਨਦਾਨ ਕਰਨ ਉਪਰੰਤ 48 ਘੰਟੇ ਬਾਅਦ ਹੀ ਖੂਨ ਦੇ ਸੈੱਲ ਬਣਨੇ ਸ਼ੁਰੂ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਖੂਨਦਾਨ ਜਿਥੇ ਕਿਸੇ ਲੋੜਵੰਦ ਨੂੰ ਨਵੀਂ ਜ਼ਿੰਦਗੀ ਬਖਸ਼ਦਾ ਹੈ ਉਥੇ ਹੀ ਖੂਨ ਦਾਨ ਕਰਨ ਵਾਲੇ ਮਨੁੱਖੀ ਸਰੀਰ ਨੂੰ ਕਈ ਲਾਭ ਪਹੁੰਚਾ ਸਕਦਾ ਹੈ ।

ਇਹ ਵੀ ਪੜ੍ਹੋ- ਸਪੀਕਰ ਸੰਧਵਾਂ ਨੇ 12 ਲੱਖ ਦੀ ਲਾਗਤ ਨਾਲ ਤਿਆਰ ਸ਼ੂਟਿੰਗ ਰੇਂਜ ਦਾ ਕੀਤਾ ਉਦਘਾਟਨ

Advertisement

ਇਸ ਮੌਕੇ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਕਿਹਾ ਕਿ ਦੁਨੀਆ ਤੇ ਕੋਈ ਵੀ ਅਜਿਹੀ ਮਸ਼ੀਨ ਨਹੀਂ ਬਣੀ ਜਿਸ ਨਾਲ ਖੂਨ ਤਿਆਰ ਕੀਤਾ ਜਾ ਸਕੇ ਅਤੇ ਸਾਡੇ ਦੇਸ਼ ਵਿੱਚ ਰੋਜਾਨਾ ਹੁੰਦੇ ਹਾਦਸਿਆਂ ਕਾਰਨ ਅਨੇਕਾ ਲੋਕ ਜ਼ਿਆਦਾ ਖੂਨ ਵਹਿ ਜਾਣ ਕਾਰਨ ਮੌਤ ਦਾ ਸ਼ਿਕਾਰ ਹੋ ਜਾਂਦੇ ਹਨ । ਜੇਕਰ ਅਜਿਹੇ ਕੁਝ ਮਰੀਜ਼ਾਂ ਨੂੰ ਸਮੇਂ ਸਿਰ ਖੂਨ ਪ੍ਰਾਪਤ ਹੋ ਜਾਵੇ ਤਾਂ ਉਨ੍ਹਾਂ ਦੀਆਂ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕਦਾ ਹੈ । ਉਨ੍ਹਾਂ ਲੋਕਾਂ ਨੂੰ ਖੂਨਦਾਨ ਕਰਨ ਦੀ ਅਪੀਲ ਕੀਤੀ ਅਤੇ ਐੱਨ.ਐੱਸ.ਐੱਸ ਵਿਭਾਗ, ਰੈਡ ਰਿਬਨ ਕਲੱਬ, ਯੂਥ ਰੈੱਡ ਕਰਾਸ ਅਤੇ ਹੋਰ ਸਮਾਜ ਸੇਵੀ ਸੰਸਥਾਵਾਂ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਂਘਾ ਵੀ ਕੀਤੀ

ਇਹ ਵੀ ਪੜ੍ਹੋ- ਪੰਜਾਬ ‘ਚ ‘ਆਯੂਸ਼ਮਾਨ ਭਾਰਤ’ ਸਕੀਮ ਤਹਿਤ ਲੋਕਾਂ ਦਾ ਇਲਾਜ ਹੋਇਆ ਬੰਦ

ਇਸ ਮੌਕੇ ਮਾਰਕਿਟ ਕਮੇਟੀ ਦੇ ਚੇਅਰਮੈਨ ਅਮਨਦੀਪ ਸਿੰਘ ਬਾਬਾ ਬ੍ਰਿਜਿੰਦਰਾ ਕਾਲਜ ਦੇ ਪ੍ਰਿੰਸੀਪਲ ਮਨਜੀਤ ਸਿੰਘ ਮੱਕੜ, ਪ੍ਰੋਗਰਾਮ ਅਫਸਰ ਹਿਮਾਂਸ਼ੂ ਨਾਗਪਾਲ, ਮੰਚ ਸੰਚਾਲਕ ਮਨਿੰਦਰ ਕੌਰ ਵਿਰਕ, ਐੱਮ.ਸੀ ਵਿਜੇ ਛਾਬੜਾ, ਗੁਰਜੰਟ ਸਿੰਘ, ਚੀਮਾ, ਹਰਪ੍ਰੀਤ ਸਿੰਘ, ਗਗਨਦੀਪ ਸਿੰਘ, ਆਮ ਆਦਮੀ ਪਾਰਟੀ ਦੇ ਨੁਮਾਇੰਦੇ ਹਾਜ਼ਰ ਸਨ। ।

Advertisement

Related posts

Big Breaking–ਗੱਡੀ ‘ਚੋਂ ਨੌਜਵਾਨ ਦੀ ਸ਼ੱਕੀ ਹਾਲਾਤ ‘ਚ ਲਾਸ਼ ਹੋਈ ਬਰਾਮਦ

punjabdiary

ਸੁਖਬੀਰ ਬਾਦਲ ‘ਤੇ ਹਮਲੇ ਤੋਂ ਇਕ ਦਿਨ ਪਹਿਲਾਂ ਹਮਲਾਵਰ ਨੇ ਐਸਪੀ ਨਾਲ ਮਿਲਾਇਆ ਸੀ ਹੱਥ, ਬਿਕਰਮ ਮਜੀਠੀਆ ਨੇ ਸ਼ੇਅਰ ਕੀਤੀ ਵੀਡੀਓ

Balwinder hali

Breaking- ਅੱਜ ਫਿਰ ਇਕ ਘਰ ਦਾ ਚਿਰਾਗ ਬੁਝਿਆ, ਨਸ਼ਾ ਵਧੇਰੇ ਮਾਤਰ ਵਿਚ ਲੈਣ ਨਾਲ ਹੋਈ ਨੌਜਵਾਨ ਦੀ ਮੌਤ

punjabdiary

Leave a Comment