ਓਮ ਬਿਰਲਾ ਹੋਣਗੇ NDA ਉਮੀਦਵਾਰ, ਫਿਰ ਬਣ ਸਕਦੇ ਲੋਕ ਸਭਾ ਸਪੀਕਰ
ਦਿੱਲੀ, 25 ਜੂਨ (ਏਬੀਪੀ ਸਾਂਝਾ)- ਓਮ ਬਿਰਲਾ ਨੂੰ ਭਾਜਪਾ ਦੀ ਅਗਵਾਈ ਵਾਲੇ ਕੌਮੀ ਜਮਹੂਰੀ ਗੱਠਜੋੜ (ਐਨਡੀਏ) ਨੇ ਲੋਕ ਸਭਾ ਸਪੀਕਰ ਦੇ ਅਹੁਦੇ ਲਈ ਉਮੀਦਵਾਰ ਐਲਾਨ ਦਿੱਤਾ ਹੈ। ਬਿਰਲਾ ਇਸ ਸਬੰਧ ਵਿਚ ਮੰਗਲਵਾਰ (25 ਜੂਨ, 2024) ਨੂੰ ਨਾਮਜ਼ਦਗੀ ਦਾਖਲ ਕਰਨਗੇ।
ਲੋਕ ਸਭਾ ਸਪੀਕਰ ਦੇ ਨਾਂ ‘ਤੇ ਸਹਿਮਤੀ ਬਣਾਉਣ ਲਈ ਸੱਤਾਧਾਰੀ ਐਨਡੀਏ ਦੀਆਂ ਕੋਸ਼ਿਸ਼ਾਂ ਦੇ ਹਿੱਸੇ ਵਜੋਂ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵਿਰੋਧੀ ਪਾਰਟੀਆਂ ਨਾਲ ਸੰਪਰਕ ਕੀਤਾ। ਇਸ ਦੌਰਾਨ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕਿਹਾ ਕਿ ਰਾਜਨਾਥ ਸਿੰਘ ਨੇ ਫੋਨ ਕੀਤਾ ਸੀ ਅਤੇ ਸਮਰਥਨ ਨੂੰ ਲੈ ਕੇ ਸ਼ਰਤ ਰੱਖੀ ਹੈ।
ਰਾਹੁਲ ਗਾਂਧੀ ਨੇ ਕਿਹਾ ਕਿ ਜੇਕਰ ਉਹ ਵਿਰੋਧੀ ਧਿਰ ਨੂੰ ਡਿਪਟੀ ਸਪੀਕਰ ਦਾ ਅਹੁਦਾ ਦਿੰਦੇ ਹਨ ਤਾਂ ਅਸੀਂ ਲੋਕ ਸਭਾ ਸਪੀਕਰ ਦੇ ਅਹੁਦੇ ਲਈ ਸਰਕਾਰ ਦੀ ਚੋਣ ਦਾ ਸਮਰਥਨ ਕਰਾਂਗੇ। ਲੋਕ ਸਭਾ ਦੇ ਡਿਪਟੀ ਸਪੀਕਰ ਦੇ ਅਹੁਦੇ ਦੀ ਵਿਰੋਧੀ ਧਿਰ ਦੀ ਮੰਗ ‘ਤੇ ਰਾਜਨਾਥ ਸਿੰਘ ਨੇ ਅਜੇ ਤੱਕ ਕੋਈ ਜਵਾਬ ਨਹੀਂ ਦਿੱਤਾ ਹੈ।
#WATCH | Delhi: Congress MP Rahul Gandhi says "Today it is written in the newspaper that PM Modi has said that the Opposition should cooperate with the Govt constructively. Rajnath Singh called Mallikarjun Kharge and he asked him to extend support to the Speaker. The entire… pic.twitter.com/yR5CzlagEx
Advertisement— ANI (@ANI) June 25, 2024
ਰਾਹੁਲ ਗਾਂਧੀ ਨੇ ਆਖੀ ਆਹ ਗੱਲ
ਰਾਹੁਲ ਗਾਂਧੀ ਨੇ ਕਿਹਾ, “ਮੈਂ ਅਖਬਾਰ ਵਿੱਚ ਪੜ੍ਹਿਆ ਕਿ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਵਿਰੋਧੀ ਧਿਰ ਨੂੰ ਸਰਕਾਰ ਦਾ ਸਮਰਥਨ ਕਰਨਾ ਚਾਹੀਦਾ ਹੈ। ਰਾਜਨਾਥ ਸਿੰਘ ਦਾ ਸਾਹਮਣੇ ਤੋਂ ਫੋਨ ਆਇਆ ਅਤੇ ਕਿਹਾ ਕਿ ਸਪੀਕਰ ਦੇ ਅਹੁਦੇ ਲਈ ਸਮਰਥਨ ਕਰੋ, ਪਰ ਸਾਡੀ ਸ਼ਰਤ ਇਹ ਹੈ ਕਿ ਸਾਨੂੰ ਡਿਪਟੀ ਸਪੀਕਰ ਦਾ ਅਹੁਦਾ ਮਿਲਣਾ ਚਾਹੀਦਾ ਹੈ। ਇਸ ਬਾਰੇ ਰਾਜਨਾਥ ਸਿੰਘ ਨੇ ਕੋਈ ਜਵਾਬ ਨਹੀਂ ਦਿੱਤਾ ਹੈ।”