Image default
About us

ਕਮਿਸ਼ਨਰ ਸ.ਮਨਜੀਤ ਸਿੰਘ ਬਰਾੜ ਗੁ.ਟਿੱਲਾ ਬਾਬਾ ਫ਼ਰੀਦ ਵਿਖੇ ਹੋਏ ਨਤਮਸਤਕ

ਕਮਿਸ਼ਨਰ ਸ.ਮਨਜੀਤ ਸਿੰਘ ਬਰਾੜ ਗੁ.ਟਿੱਲਾ ਬਾਬਾ ਫ਼ਰੀਦ ਵਿਖੇ ਹੋਏ ਨਤਮਸਤਕ

 

 

 

Advertisement

 

ਫਰੀਦਕੋਟ 18 ਅਕਤੂਬਰ (ਪੰਜਾਬ ਡਾਇਰੀ)- ਬਾਬਾ ਸ਼ੇਖ ਫਰੀਦ ਜੀ ਦੀ ਚਰਨ-ਛੋਹ ਪ੍ਰਾਪਤ ਟਿੱਲਾ ਬਾਬਾ ਫ਼ਰੀਦ ਜੀ ਵਿਖੇ ਆਪਣੀ ਹਾਜ਼ਰੀ ਭਰਨ ਲਈ ਫ਼ਰੀਦਕੋਟ ਦੇ ਕਮਿਸ਼ਨਰ ਸ. ਮਨਜੀਤ ਸਿੰਘ ਬਰਾੜ ਨਤਮਸਤਕ ਹੋਏ। ਬਾਬਾ ਫ਼ਰੀਦ ਧਾਰਮਿਕ ਸੰਸਥਾਵਾਂ ਦੇ ਪ੍ਰਧਾਨ ਡਾ ਗੁਰਇੰਦਰ ਮੋਹਨ ਸਿੰਘ ਵੱਲੋਂ ਉਨ੍ਹਾਂ ਨੂੰ ਜੀ ਆਇਆਂ ਆਖਿਆ ਗਿਆ ।

ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਾ ਗੁਰਇੰਦਰ ਮੋਹਨ ਸਿੰਘ ਨੇ ਦੱਸਿਆ ਕਿ ਕਮਿਸ਼ਨਰ ਸ. ਮਨਜੀਤ ਸਿੰਘ ਬਰਾੜ ਬਾਬਾ ਫ਼ਰੀਦ ਜੀ ਦੀ ਪਾਵਨ ਦਰਗਾਹ ਉੱਤੇ ਸਿਜਦਾ ਕਰਨ ਲਈ ਪਹੁੰਚੇ ਇਸ ਮੌਕੇ ਉਨ੍ਹਾਂ ਨਾਲ ਉਨ੍ਹਾਂ ਦੀ ਸਮੁੱਚੀ ਟੀਮ ਵੀ ਹਾਜ਼ਰ ਸੀ। ਕਮਿਸ਼ਨਰ ਸ. ਮਨਜੀਤ ਸਿੰਘ ਬਰਾੜ ਨੇ ਇਸ ਮੌਕੇ ਕਿਹਾ ਕਿ ਉਹਨਾਂ ਨੂੰ ਬਾਬਾ ਸ਼ੇਖ ਫ਼ਰੀਦ ਜੀ ਦੀ ਇਸ ਪਾਵਨ ਦਰਗਾਹ ਉੱਤੇ ਆ ਕੇ ਬੇਹੱਦ ਸਕੂਨ ਪ੍ਰਾਪਤ ਹੋਇਆ ਹੈ। ਉਹ ਆਪਣੇ-ਆਪ ਨੂੰ ਵੱਡੇ ਭਾਗਾਂ ਵਾਲਾ ਸਮਝਦੇ ਹਨ ।

ਡਾ. ਗੁਰਇੰਦਰ ਮੋਹਨ ਸਿੰਘ ਨੇ ਉਨ੍ਹਾਂ ਨੂੰ ਸਿਰੋਪਾਓ, ਦੁਸ਼ਾਲਾ ਅਤੇ ਕਿਤਾਬਾਂ ਨਾਲ ਸਨਮਾਨਿਤ ਕੀਤਾ । ਬਾਬਾ ਫ਼ਰੀਦ ਧਾਰਮਿਕ ਅਤੇ ਵਿੱਦਿਅਕ ਸੰਸਥਾਵਾਂ ਦੇ ਚੇਅਰਮੈਨ ਸ ਇੰਦਰਜੀਤ ਸਿੰਘ ਖ਼ਾਲਸਾ ਨੇ ਸ. ਮਨਜੀਤ ਸਿੰਘ ਬਰਾੜ ਦੀ ਚੰਗੀ ਸਿਹਤ, ਖੁਸ਼ਹਾਲੀ ਅਤੇ ਤਰੱਕੀ ਦੀ ਕਾਮਨਾ ਕੀਤੀ ਅਤੇ ਉਨ੍ਹਾਂ ਦਾ ਇੱਥੇ ਪਹੁੰਚਣ ‘ਤੇ ਧੰਨਵਾਦ ਕੀਤਾ ।

Advertisement

Related posts

ਮਨਿਸਟੀਰੀਅਲ ਮੁਲਾਜ਼ਮਾ ਨੇ 27ਵੇਂ ਦਿਨ ਕਲਮ ਛੋੜ ਹੜਤਾਲ ਕਰਕੇ ਜਿਲਾ ਖਜ਼ਾਨਾ ਦਫਤਰ ਸਾਹਮਣੇ ਦਿੱਤਾ ਗਿਆ ਧਰਨਾ

punjabdiary

ਯੁਵਕ ਮੇਲੇ ਦੇ ਜੇਤੂ ਵਿਦਿਆਰਥੀਆਂ ਨੂੰ ਸਪੀਕਰ ਸੰਧਵਾਂ ਨੇ 51-51 ਹਜ਼ਾਰ ਰੁਪਏ ਦੇਣ ਦਾ ਕੀਤਾ ਐਲਾਨ

punjabdiary

ਰਾਹੁਲ ਗਾਂਧੀ ਦੀ ਸੰਸਦ ਮੈਂਬਰਸ਼ਿਪ ਬਹਾਲ, ਲੋਕ ਸਭਾ ਸਕੱਤਰੇਤ ਵੱਲੋਂ ਨੋਟੀਫਿਕੇਸ਼ਨ ਜਾਰੀ

punjabdiary

Leave a Comment