Image default
About us

ਕਾਂਗਰਸੀ ਆਗੂਆਂ ਨਾਲ ਮੀਟਿੰਗ ਤੋਂ ਬਾਅਦ ਬਲਕੌਰ ਸਿੰਘ ਦਾ ਬਿਆਨ, ਜਾਣੋ ਕੀ ਹੈ ਉਨ੍ਹਾਂ ਦਾ ਫ਼ੈਸਲਾ

ਕਾਂਗਰਸੀ ਆਗੂਆਂ ਨਾਲ ਮੀਟਿੰਗ ਤੋਂ ਬਾਅਦ ਬਲਕੌਰ ਸਿੰਘ ਦਾ ਬਿਆਨ, ਜਾਣੋ ਕੀ ਹੈ ਉਨ੍ਹਾਂ ਦਾ ਫ਼ੈਸਲਾ

 

 

ਮਾਨਸਾ, 30 ਅਪ੍ਰੈਲ (ਜਗਬਾਣੀ)- ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਮਿਲਣ ਲਈ ਉਨ੍ਹਾਂ ਦੀ ਹਵੇਲੀ ’ਚ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਬਠਿੰਡਾ ਤੋਂ ਕਾਂਗਰਸ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਪਹੁੰਚੇ। ਉਨ੍ਹਾਂ ਨਾਲ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਤਲਵੰਡੀ ਸਾਬੋ ਤੋਂ ਪਿੰਡ ਮੂਸਾ ਪਹੁੰਚਣਾ ਵੀ ਚਰਚਾ ਦਾ ਵਿਸ਼ਾ ਰਿਹਾ।

Advertisement

ਪ੍ਰਤਾਪ ਸਿੰਘ ਬਾਜਵਾ ਨਾਲ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਨਾਰਾਜ਼ਗੀ ਜ਼ਾਹਿਰ ਕੀਤੀ ਕਿ ਉਨ੍ਹਾਂ ਦੇ ਬੇਟੇ ਨੇ ਕਾਂਗਰਸ ਦੀ ਟਿਕਟ ’ਤੇ ਚੋਣ ਲੜੀ ਸੀ ਪਰ ਉਸ ਦੇ ਚਲੇ ਜਾਣ ਤੋਂ ਬਾਅਦ ਵੀ ਉਸ ਨੂੰ ਪਾਰਟੀ ਵਿਚ ਯਾਦ ਤੱਕ ਨਹੀਂ ਕੀਤਾ ਗਿਆ ਅਤੇ ਨਾ ਹੀ ਉਨ੍ਹਾਂ ਦੀ ਕੋਈ ਪੁੱਛਗਿੱਛ ਹੈ।

ਬਲਕੌਰ ਸਿੰਘ ਵੱਲੋਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅੱਗੇ ਆਪਣੇ ਬੇਟੇ ਨੂੰ ਇਨਸਾਫ ਦਿਵਾਉਣ ਦੀ ਮੰਗ ਰੱਖੀ ਗਈ। ਪ੍ਰਤਾਪ ਸਿੰਘ ਬਾਜਵਾ ਨਾਲ ਮੁਲਾਕਾਤ ਤੋਂ ਬਾਅਦ ਸਿੱਧੂ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਨਾਲ ਕੋਈ ਨਾਰਾਜ਼ਗੀ ਨਹੀਂ ਹੈ ਅਤੇ ਉਹ ਪਾਰਟੀ ਉਮੀਦਵਾਰ ਦਾ ਸਮਰਥਨ ਕਰਨਗੇ।

ਇਸ ਮੌਕੇ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪਰਿਵਾਰ ਦੀ ਨਾਰਾਜ਼ਗੀ ਕਾਂਗਰਸ ਪਾਰਟੀ ਨਾਲ ਨਹੀਂ ਸਗੋਂ ਸਰਕਾਰ ਨਾਲ ਹੈ। ਉਨ੍ਹਾਂ ਕਿਹਾ ਕਿ ਪਰਿਵਾਰਾਂ ਵਿਚ ਮਤਭੇਦ ਹੋ ਜਾਂਦੇ ਹਨ, ਜੋ ਅੱਜ ਦੂਰ ਹੋ ਗਏ ਹਨ। ਉਨ੍ਹਾਂ ਨੇ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੇ ਬੇਟੇ ਲਈ ਪਾਰਟੀ ਇਨਸਾਫ ਦੀ ਮੰਗ ਜਾਰੀ ਰੱਖੇਗੀ।

Advertisement

Related posts

ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਐਂਡ ਸਾਇੰਸ ਵਿਖੇ ਕਿਊਟੀਕੋਨ 2023 ਕਾਨਫਰੰਸ ਕਰਵਾਈ

punjabdiary

ਦੀ ਰੈਵੀਨਿਉ ਕਾਨੂੰਗੋ ਐਸੋਸੀਏਸ਼ਨ ਨੇ ਆਪਣੀਆਂ ਮੰਗਾਂ ਨੂੰ ਕੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਦਿੱਤੇ ਧਰਨਾ

punjabdiary

ਜਾਨਾਂ ਗਵਾਉਣ ਵਾਲੇ ਲੱਖਾਂ ਪੰਜਾਬੀਆਂ ਦੀ ਯਾਦ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ

punjabdiary

Leave a Comment