ਕਾਂਗਰਸ ਨੇ ਪੰਜਾਬ ‘ਚ ਹਰੀਸ਼ ਚੌਧਰੀ ਨੂੰ ਸਪੈਸ਼ਲ ਅਬਜ਼ਰਵਰ ਕੀਤਾ ਨਿਯੁਕਤ
ਚੰਡੀਗੜ੍ਹ, 7 ਮਈ (ਰੋਜਾਨਾ ਸਪੋਕਸਮੈਨ) – ਕਾਂਗਰਸ ਪਾਰਟੀ ਵੱਲੋਂ ਪੰਜਾਬ ‘ਚ ਲੋਕ ਸਭਾ ਚੋਣਾਂ ਲਈ ਵਿਸ਼ੇਸ਼ ਨਿਗਰਾਨ ਦੇ ਤੌਰ ‘ਤੇ ਹਰੀਸ਼ ਚੌਧਰੀ ਨੂੰ ਨਿਯੁਕਤ ਕੀਤਾ ਗਿਆ ਹੈ। ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸੈਕਟਰੀ ਕੇ.ਸੀ. ਵੇਨੁਗੋਪਾਲ ਨੇ ਪੱਤਰ ਜਾਰੀ ਕਰ ਕੇ ਇਹ ਜਾਣਕਾਰੀ ਸਾਂਝੀ ਕੀਤੀ ਹੈ।
Advertisement
ਪੱਤਰ ‘ਚ ਉਨ੍ਹਾਂ ਲਿਖਿਆ ਹੈ ਕਿ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਵੱਲੋਂ ਹਰੀਸ਼ ਚੌਧਰੀ ਨੂੰ ਪੰਜਾਬ ‘ਚ ਵਿਸ਼ੇਸ਼ ਨਿਗਰਾਨ ਵਜੋਂ ਨਿਯੁਕਤ ਕਰਨ ਦੇ ਪ੍ਰਸਤਾਵ ਨੂੰ ਸਵੀਕਾਰ ਕਰ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਹਰੀਸ਼ ਚੌਧਰੀ ਰਾਜਸਥਾਨ ਦੇ ਬਾੜਮੇਰ ਜ਼ਿਲ੍ਹੇ ਦੇ ਬਾਇਤੂ ਹਲਕੇ ਤੋਂ ਵਿਧਾਇਕ ਹਨ ਤੇ ਕੈਬਨਿਟ ‘ਚ ਵਿੱਤ ਮੰਤਰੀ ਮੰਤਰੀ ਵਜੋਂ ਵੀ ਸੇਵਾ ਨਿਭਾ ਚੁੱਕੇ ਹਨ।