ਕਿਸਾਨਾਂ ਤੇ ਪੁਲਿਸ ਵਿਚਾਲੇ ਝੜਪ; ਕਈ ਕਿਸਾਨ ਜ਼ਖਮੀ, SHO ਦੇ ਦੋਵੇਂ ਹੱਥਾਂ ਚ ਫਰੈਕਚਰ
ਮਾਨਸਾ- ਮਾਨਸਾ ਦੇ ਪਿੰਡ ਲੇਲੇਵਾਲਾ ‘ਚ ਪੁਲਿਸ ਅਤੇ ਕਿਸਾਨਾਂ ਵਿਚਾਲੇ ਜ਼ਬਰਦਸਤ ਝੜਪ ਹੋਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਝੜਪ ਦੌਰਾਨ ਪੁਲਿਸ ਮੁਲਾਜ਼ਮਾਂ ਸਮੇਤ ਕਈ ਕਿਸਾਨ ਜ਼ਖਮੀ ਵੀ ਹੋਏ ਹਨ। ਝੜਪ ਦਾ ਕਾਰਨ ਕਿਸਾਨਾਂ ਨੂੰ ਦੇਰ ਰਾਤ ਲੇਲੇਵਾਲਾ ਪਿੰਡ ਪਹੁੰਚਣ ਤੋਂ ਰੋਕਿਆ ਜਾਣਾ ਦੱਸਿਆ ਜਾ ਰਿਹਾ ਹੈ। ਖ਼ਬਰ ਇਹ ਵੀ ਹੈ ਕਿ ਇਸ ਜ਼ਬਰਦਸਤ ਝੜਪ ਵਿੱਚ ਐਸਐਚਓ ਭੀਖੀ ਦੇ ਦੋਵੇਂ ਹੱਥਾਂ ਚ ਫਰੈਕਚਰ ਹੋ ਗਿਆ।
ਇਹ ਵੀ ਪੜ੍ਹੋ-ਮਜੀਠਾ ਥਾਣੇ ਦੇ ਬਾਹਰ ਧਮਾਕਾ, ਲੋਕਾਂ ‘ਚ ਦਹਿਸ਼ਤ, ਪੂਰੇ ਮਜੀਠਾ ‘ਚ ਧਮਾਕੇ ਦੀ ਗੂੰਜ ਸੁਣਾਈ ਦਿੱਤੀ
ਮਾਨਸਾ ‘ਚ ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਝੜਪ ‘ਚ ਇੱਕ ਕਿਸਾਨ ਤੇ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ। ਭੀਖੀ ਦੇ ਐਸਐਚਓ ਤੋਂ ਇਲਾਵਾ ਕਿਸੇ ਹੋਰ ਪੁਲੀਸ ਮੁਲਾਜ਼ਮ ਦੇ ਜ਼ਖ਼ਮੀ ਹੋਣ ਦੀ ਖ਼ਬਰ ਨਹੀਂ ਹੈ। ਇਸ ਦੇ ਨਾਲ ਹੀ ਕੁਝ ਕਿਸਾਨਾਂ ਦੇ ਜ਼ਖਮੀ ਹੋਣ ਦੀ ਵੀ ਖਬਰ ਹੈ। ਇਹ ਸਾਰੇ ਕਿਸਾਨ ਤਲਵੰਡੀ ਸਾਬੋ ਤੋਂ ਸੰਗਰੂਰ ਦੇ ਰਸਤੇ ਮਾਨਸਾ ਆ ਰਹੇ ਸਨ। ਗੁਜਰਾਤ ਗੈਸ ਪਾਈਪਲਾਈਨ ਨੂੰ ਲੈ ਕੇ ਕਿਸਾਨਾਂ ਅਤੇ ਪੁਲਿਸ ਵਿਚਾਲੇ ਵਿਵਾਦ ਚੱਲ ਰਿਹਾ ਹੈ।
ਦੋਵਾਂ ਗੁੱਟਾਂ ਵਿੱਚ ਜ਼ਬਰਦਸਤ ਲੜਾਈ ਹੋਈ। ਪੁਲੀਸ ਵੱਲੋਂ ਕਿਸਾਨਾਂ ਦੀਆਂ ਗੱਡੀਆਂ ਦੇ ਸ਼ੀਸ਼ੇ ਵੀ ਤੋੜ ਦਿੱਤੇ ਗਏ, ਜਿਸ ਦੌਰਾਨ ਐਸਐਚਓ ਤੇ ਕਈ ਕਿਸਾਨ ਜ਼ਖ਼ਮੀ ਹੋ ਗਏ। ਕਿਸਾਨ ਗੈਸ ਪਾਈਪ ਦੇ ਵਿਰੋਧ ਵਿੱਚ ਜਾ ਰਹੇ ਸਨ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਉਸ ਨੂੰ ਪੁਲਿਸ ਵੱਲੋਂ ਰੋਕਿਆ ਜਾ ਰਿਹਾ ਸੀ।
ਜ਼ਿਕਰਯੋਗ ਹੈ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਨੇ ਕਿਹਾ ਕਿ ਖੇਤਾਂ ਵਿੱਚ ਗੁਜਰਾਤ ਤੋਂ ਗੈਸ ਪਾਈਪ ਲਾਈਨ ਵਿਛਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਾਈਪ ਲਾਈਨ ਵਿਛਾਉਣ ਵਾਲੀ ਕੰਪਨੀ ਖੇਤਾਂ ਦੇ ਮਾਲਕ ਕਿਸਾਨਾਂ ਨੂੰ ਘੱਟ ਮੁਆਵਜ਼ਾ ਦੇ ਰਹੀ ਹੈ, ਜਿਸ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਸੰਘਰਸ਼ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੰਪਨੀ ਅਧਿਕਾਰੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਦੀ ਹਾਜ਼ਰੀ ਵਿੱਚ ਲਿਖਤੀ ਸਮਝੌਤਾ ਕਰਕੇ ਕਿਸਾਨਾਂ ਨੂੰ 24 ਲੱਖ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦਾ ਵਾਅਦਾ ਕੀਤਾ ਸੀ ਪਰ ਕਰੀਬ ਦੋ ਸਾਲ ਬੀਤ ਜਾਣ ਦੇ ਬਾਵਜੂਦ ਕਿਸਾਨਾਂ ਨੂੰ ਮੁਆਵਜ਼ਾ ਨਹੀਂ ਦਿੱਤਾ ਗਿਆ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਪਾਈਪ ਲਾਈਨ ਵਿਛਾਉਣ ਦਾ ਕੰਮ ਰੋਕ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਰਕਾਰ ਦੀ ਇਸ ਧੱਕੇਸ਼ਾਹੀ ਨੂੰ ਕਿਸਾਨ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਵੀਰਵਾਰ ਨੂੰ ਪਾਈਪ ਲਾਈਨ ਵਾਲੀ ਥਾਂ ’ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਵੱਡੇ ਇਕੱਠ ਕਰਕੇ ਤਿੱਖਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ।

ਇਹ ਵੀ ਪੜ੍ਹੋ-ਅਨਮੋਲ ਬਿਸ਼ਨੋਈ ਬਾਬਾ ਸਿੱਦੀਕੀ ਦੇ ਕਤਲ ਦਾ ਮੁੱਖ ਸਾਜ਼ਿਸ਼ਕਰਤਾ : ਮੁੰਬਈ ਪੁਲਿਸ

-(ਜੀ ਨਿਊਜ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।