Image default
ਤਾਜਾ ਖਬਰਾਂ

ਕਿਸਾਨਾਂ ਨੂੰ ਲੋੜ ਮੁਤਾਬਿਕ ਪਾਣੀ ਵਰਤਣ ਦੀ ਕੀਤੀ ਅਪੀਲ: ਬਿਜਲੀ ਮੰਤਰੀ

ਕਿਸਾਨਾਂ ਨੂੰ ਲੋੜ ਮੁਤਾਬਿਕ ਪਾਣੀ ਵਰਤਣ ਦੀ ਕੀਤੀ ਅਪੀਲ: ਬਿਜਲੀ ਮੰਤਰੀ

 

 

ਪਟਿਆਲਾ, 6 ਮਈ (ਬਾਬੂਸ਼ਾਹੀ)- ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਪਾਣੀ ਦੀ ਹਰ ਇਕ ਬੂੰਦ ਕੀਮਤੀ ਹੈ,ਪਾਣੀ ਦੀ ਸੁਰੱਖਿਆ ਹੀ ਜੀਵਨ ਦੀ ਸੁਰੱਖਿਆ ਹੈ। ਪੀ.ਐਸ.ਪੀ.ਸੀ.ਐਲ. ਵੱਲੋਂ ਕਣਕ ਦੀ ਵਾਢੀ ਲਗਭਗ ਪੂਰੀ ਹੋਣ ਉਪਰੰਤ ਇਹਨਾਂ ਟਿਊਬਵੈਲਾਂ ਨੂੰ ਦਿੱਤੀ ਜਾਣ ਵਾਲੀ ਬਿਜਲੀ ਦੀ ਸਪਲਾਈ ਨੂੰ ਦਿਨ ਵੇਲੇ ਦੇਣਾ ਸ਼ੁਰੂ ਕਰ ਦਿੱਤਾ ਗਿਆ ਹੈ। ਬਿਜਲੀ ਮੰਤਰੀ ਨੇ ਜ਼ੋਰ ਦਿੰਦੇ ਕਿਹਾ ਕਿ ਪੰਜਾਬ ਦੀ ਧਰਤੀ ਹੇਠਲਾ ਜਲ ਸਰੋਤ ਸੀਮਤ ਹੈ,ਚਾਹੇ ਬਿਜਲੀ ਦੀ ਕੋਈ ਥੁੜ ਨਹੀ ਹੈ ਫਿਰ ਵੀ ਪਾਣੀ ਦੀ ਵਰਤੋਂ ਸੰਜਮ ਨਾਲ ਕਰਨਾ ਸਮੇਂ ਦੀ ਮੰਗ ਹੈ।ਕਿਸਾਨਾਂ ਨੂੰ ਪਾਣੀ ਦੀ ਵਰਤੋਂ ਜਰੂਰਤ ਅਨੁਸਾਰ ਕਰਨ ਦੀ ਅਪੀਲ ਕੀਤੀ ਜਾਂਦੀ ਹੈ। ਉਹਨਾਂ ਨੇ ਕਿਹਾ ਕਿ ਪਾਣੀ ਦੀ ਹਰ ਬੂੰਦ ਕੀਮਤੀ ਹੈ ਅਤੇ ਗੁਰਬਾਣੀ ਵਿੱਚ ਵੀ ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ, ਰਾਹੀਂ ਪਾਣੀ ਦੀ ਮਹੱਤਤਾ ਦਾ ਸੰਦੇਸ਼ ਦਿੱਤਾ ਗਿਆ ਹੈ।

Advertisement

ਹਾਲਾਂਕਿ ਉਹਨਾਂ ਨੇ ਇਹ ਵੀ ਸਪਸ਼ਟ ਕੀਤਾ ਕਿ ਪੀਐਸਪੀਸੀਐਲ ਕੋਲ ਬਿਜਲੀ ਦੀ ਕਮੀ ਨਹੀਂ ਹੈ, ਲੇਕਿਨ ਸੂਬੇ ਅੰਦਰ ਜਮੀਨ ਹੇਠਲੇ ਪਾਣੀ ਦੀ ਸਥਿਤੀ ਵੀ ਕਿਸੇ ਤੋਂ ਛਿਪੀ ਨਹੀਂ ਹੈ। ਇਸ ਲਈ ਕਿਸਾਨ ਭਰਾਵਾਂ ਨੂੰ ਜਰੂਰਤ ਮੁਤਾਬਿਕ ਟਿਊਬਵੈਲ ਚਲਾਉਣੇ ਚਾਹੀਦੇ ਹਨ। ਉਹਨਾਂ ਨੇ ਜੋਰ ਦਿੰਦਿਆਂ ਕਿਹਾ ਕਿ ਕਿਸਾਨ ਭਰਾਵਾਂ ਨੂੰ ਵੀ ਆਉਣ ਵਾਲੀਆਂ ਪੀੜ੍ਹੀਆਂ ਵਾਸਤੇ ਪਾਣੀ ਬਚਾਉਣਾ ਪਵੇਗਾ,ਜਲ ਸੰਭਾਲ ਜ਼ਰੂਰਤ ਤੇ ਸਾਡਾ ਫਰਜ਼ ਹੈ ਅਤੇ ਸਰਕਾਰ ਦੀ ਇਸ ਮੁਹਿੰਮ ਦਾ ਸਾਥ ਦੇਣਾ ਚਾਹੀਦਾ ਹੈ।

Related posts

ਕਸ਼ਮੀਰ ‘ਚ ਫਿਰ ਸਾਹਮਣੇ ਆਈ ਅੱਤਵਾਦੀਆਂ ਦੀ ਨੀਚ ਹਰਕਤ, ਮਹਿਲਾ ਅਧਿਆਪਕ ਦਾ ਗੋਲੀ ਮਾਰ ਕੇ ਕੀਤਾ ਕਤਲ

punjabdiary

ਕੋਵਿਡ 19 ਕਾਰਨ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਦਿੱਤੀ ਜਾ ਰਹੀ 50 ਹਜ਼ਾਰ ਰੁਪਏ ਐਕਸ ਗਰੇਸ਼ੀਆ ਗ੍ਰਾਂਟ

punjabdiary

Breaking- ਜ਼ਿਲ੍ਹੇ ਦੇ ਸਮੂਹ ਸੇਵਾ ਕੇਂਦਰਾਂ ਦੇ ਸਮੇਂ ’ਚ ਤਬਦੀਲੀ – ਡਿਪਟੀ ਕਮਿਸ਼ਨਰ

punjabdiary

Leave a Comment