Image default
About us

ਕੇਅਰ ਕਪੈਂਨੀਅਨ ਪ੍ਰੋਗਰਾਮ ਅਤੇ ਜੱਚਾ-ਬੱਚਾ ਸਿਹਤ ਸੇਵਾਵਾਂ ਬਾਰੇ ਪਿੰਡ ਘਣੀਏ ਵਾਲਾ ਵਿਖੇ ਦਿੱਤੀ ਜਾਣਕਾਰੀ

ਕੇਅਰ ਕਪੈਂਨੀਅਨ ਪ੍ਰੋਗਰਾਮ ਅਤੇ ਜੱਚਾ-ਬੱਚਾ ਸਿਹਤ ਸੇਵਾਵਾਂ ਬਾਰੇ ਪਿੰਡ ਘਣੀਏ ਵਾਲਾ ਵਿਖੇ ਦਿੱਤੀ ਜਾਣਕਾਰੀ

 

 

 

Advertisement

ਫਰੀਦਕੋਟ, 20 ਜਨਵਰੀ (ਪੰਜਾਬ ਡਾਇਰੀ)- ਸਿਵਲ ਸਰਜਨ ਫਰੀਦਕੋਟ ਡਾ.ਮਨਿੰਦਰਪਾਲ ਸਿੰਘ ਅਤੇ ਸੀਨੀਅਰ ਮੈਡੀਕਲ ਅਫਸਰ ਸੀ ਐਚ ਸੀ ਬਾਜਾਖਾਨਾ, ਡਾ ਸੰਦੀਪ ਸਿੰਗਲਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਿੰਡ ਘਣੀਏ ਵਾਲਾ ਵਿਖੇ ਕੇਅਰ ਕਪੈਂਨੀਅਨ ਪ੍ਰੋਗਰਾਮ ਅਤੇ ਜੱਚਾ-ਬੱਚਾ ਸਿਹਤ ਸੇਵਾਵਾਂ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਬੀ ਈ ਈ ਫਲੈਗ ਚਾਵਲਾ ਨੇ ਗਰਭਵਤੀ ਔਰਤਾਂ ਦੀ ਰਜਿਸਟ਼੍ਰੇਸ਼ਨ ਤੋਂ ਸੰਸਥਾਗਤ ਜਨੇਪੇ ਦੌਰਾਨ ਨਿਯਮਿਤ ਜਾਂਚ,ਟੀਕਾਕਰਨ ਅਤੇ ਸੰਤੁਲਿਤ ਖੁਰਾਕ ਬਾਰੇ ਜਾਣਕਾਰੀ ਦੇਣ ਅਤੇ ਵਿਭਾਗ ਅਧੀਨ ਮੁਹੱਈਆ ਸਿਹਤ ਸੇਵਾਵਾਂ ਅਤੇ ਸਹੂਲਤਾਂ ਸਬਧੀ ਵਿਸ਼ੇਸ਼ ਜਾਣਕਾਰੀ ਦਿੱਤੀ ਗਈ।

ਇਸ ਮੌਕੇ ਉਨਾਂ ਨੇ ਗਰਭਵਤੀ ਔਰਤਾਂ ਅਤੇ ਉਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਦੱਸਿਆ ਕਿ ਸਰਕਾਰੀ ਹਸਪਤਾਲਾਂ ਵਿਚ ਗਰਭਵਤੀ ਔਰਤਾਂ ਦੀ ਵਿਸ਼ੇਸ਼ ਜਾਂਚ ਕੀਤੀ ਜਾਂਦੀ ਹੈ। ਉਨਾਂ ਨੇ ਕੇਅਰ ਕਪੈਂਨੀਅਨ ਪ਼੍ਰੋਗਰਾਮ ਬਾਰੇ ਵਿਸਥਾਰ ਜਾਣਕਾਰੀ ਦਿੰਦਿਆਂ ਲੋਕਾਂ ਨੂੰ ਹਾਈ ਰਿਸਕ ਗਰਭਵਤੀ ਔਰਤਾਂ ਦੀ ਨਿਯਮਿਤ ਜਾਂਚ,ਸਤੁਲਿਤ ਖੁਰਾਕ ਤੇ ਸੁਰੱਖਿਅਤ ਜਣੇਪੇ ਬਾਰੇ ਜਾਣਕਾਰੀ ਦਿੰਦਿਆਂ ਵੱਧ ਤੋਂ ਵੱਧ ਸਰਕਾਰੀ ਸਿਹਤ ਸੇਵਾਵਾਂ ਦਾ ਲਾਭ ਲੈਣ ਲਈ ਪ਼੍ਰੇਰਿਤ ਵੀ ਕੀਤਾ।ਇਸ ਮੌਕੇ ਸੀ ਐਚ ਓ ਪ੍ਰਿੰਸਪ੍ਰੀਤ,ਸਿਹਤ ਵਰਕਰ ਜਸਕਰਨ ਸਿੰਘ, ਜਸਵੀਰ ਕੌਰ ਨੇ ਮਾਂ ਦੇ ਦੁੱਧ ਦੀ ਮਹੱਤਤਾ,ਬੱਚਿਆਂ ਦਾ ਸਹੀ ਵਾਧਾ ਤੇ ਵਿਕਾਸ, ਪਰਿਵਾਰ ਨਿਯੋਜਨ ਅਤੇ ਬੇਟੀ ਬਚਾਓ-ਬੇਟੀ ਪੜਾਓ ਸਬਧੀ ਵੀ ਵਿਸਥਾਰ ਜਾਣਕਾਰੀ ਸਾਂਝੀ ਕੀਤੀ।

ਉਨਾਂ ਵੱਲੋਂ ਹਾਈ ਰਿਸਕ ਗਰਭਵਤੀ ਔਰਤਾਂ ਦੀ ਨਿਗਰਾਨੀ ਅਤੇ ਖਤਰੇ ਦੇ ਚਿਨਾਂ ਨੂੰ ਪਹਿਚਾਨਣ, ਜੱਚਾ-ਬੱਚਾ ਭਲਾਈ ਸਕੀਮਾਂ ਸਬਧੀ ਜਾਗਰੂਕਤਾ ਸਮੱਗਰੀ ਦਾ ਪ੍ਰਦਰਸ਼ਨ ਵੀ ਕੀਤਾ ਗਿਆ ।ਉਨਾਂ ਹਰ ਬੁੱਧਵਾਰ ਮਨਾਏ ਜਾਂਦੇ ਵਿਸ਼ੇਸ਼ ਮਮਤਾ ਦਿਵਸ ਅਤੇ ਗੈਰ-ਸੰਚਾਰੀ ਰੋਗਾਂ ਲਈ ਪਿੰਡਾਂ ਵਿੱਚ ਲਗਾਏ ਜਾ ਰਹੇ ਸਕਰੀਨਿੰਗ ਕੈਂਪਾਂ ਬਾਰੇ ਵੀ ਲੋਕਾਂ ਨੂੰ ਸੁਚੇਤ ਕੀਤਾ। ਇਸ ਮੌਕੇ ਸੀ ਐਚ ਓ ਪ੍ਰਿੰਸਪ੍ਰੀਤ, ਸਿਹਤ ਵਰਕਰ ਜਸਕਰਨ ਸਿੰਘ, ਜਸਵੀਰ ਕੌਰ, ਸਮੂਹ ਆਸ਼ਾ ਤੇ ਲੋਕ ਹਾਜਰ ਸਨ।

Advertisement

Related posts

ਮੈਂ ਰਾਜਾ ਵੜਿੰਗ ਨਹੀਂ, ਜੋ ਸਿਰ ‘ਤੇ ਟੋਪੀ ਪਾਕੇ ਮੂੰਹ ਤੇ ਮਾਸਕ ਲਾਕੇ ਤੇਰੇ ਗੋਡੇ ਹੱਥ ਲਾ ਜਾਉ : ਮਨਪ੍ਰੀਤ ਸਿੰਘ ਬਾਦਲ

punjabdiary

ਬਿਜਲੀ ਦੀਆਂ ਦਰਾਂ ‘ਚ ਵਾਧੇ ਦਾ ਖ਼ਰਚਾ ਸਰਕਾਰ ਦੇਵੇਗੀ, CM ਮਾਨ ਨੇ ਟਵੀਟ ਕਰ ਦਿੱਤੀ ਜਾਣਕਾਰੀ

punjabdiary

ਊਨਾ ਤੋਂ ਅਯੁੱਧਿਆ ਜਾਵੇਗੀ ਸਪੈਸ਼ਲ ਟਰੇਨ, ਹਿਮਾਚਲ, ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਦੇ ਸ਼ਰਧਾਲੂਆਂ ਨੂੰ ਮਿਲੇਗਾ ਫਾਇਦਾ

punjabdiary

Leave a Comment