Image default
About us

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਫ਼ਰੀਦਕੋਟ ਵਿਖੇ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਫ਼ਰੀਦਕੋਟ ਵਿਖੇ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ

 

 

 

Advertisement

 

-ਫਸਲ ਦੀ ਆਮਦ ਅਤੇ ਵਿਕਰੀ ਤੇ ਤਸੱਲੀ ਦਾ ਕੀਤਾ ਪ੍ਰਗਟਾਵਾ
-ਸੂਬੇ ਅੰਦਰ 92 ਲੱਖ ਮੀਟਰਕ ਟਨ ਝੋਨੇ ਦੀ ਹੁਣ ਤੱਕ ਕੀਤੀ ਗਈ ਖਰੀਦ
– ਐਮ.ਐਲ.ਏ ਸੇਖੋਂ, ਡੀ.ਸੀ ਅਤੇ ਐਸ.ਐਸ.ਪੀ ਉੱਚੇਚੇ ਤੌਰ ਤੇ ਰਹੇ ਹਾਜ਼ਰ
-ਜਿਲੇ ਦੀਆਂ ਮੰਡੀਆਂ ਵਿੱਚ ਕੱਲ ਸ਼ਾਮ ਤੱਕ 346004 ਮੀਟ੍ਰਿਕ ਟਨ ਝੋਨੇ ਦੀ ਹੋਈ ਖਰੀਦ
ਫਰੀਦਕੋਟ, 1 ਨਵੰਬਰ (ਡੇਲੀ ਪੋਸਟ ਪੰਜਾਬੀ)- ਜ਼ਿਲ੍ਹੇ ਦੇ ਖਰੀਦ ਕੇਂਦਰਾਂ ਵਿੱਚ ਚੱਲ ਰਹੀ ਝੋਨੇ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਫਰੀਦਕੋਟ ਦਾਣਾ ਮੰਡੀ ਦਾ ਦੌਰਾ ਕੀਤਾ। ਫ਼ਰੀਦਕੋਟ ਐਮ.ਐਲ.ਏ ਸ. ਗੁਰਦਿੱਤ ਸਿੰਘ ਸੇਖੋਂ, ਡੀ.ਸੀ ਸ੍ਰੀ ਵਿਨੀਤ ਕੁਮਾਰ ਅਤੇ ਐਸ.ਐਸ.ਪੀ ਸ.ਹਰਜੀਤ ਸਿੰਘ ਉੱਚੇਚੇ ਤੌਰ ਤੇ ਹਾਜ਼ਰ ਸਨ।

ਦੌਰੇ ਦੌਰਾਨ ਜਿੱਥੇ ਉਨ੍ਹਾਂ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਅਤੇ ਮਾਰਕਿਟ ਕਮੇਟੀ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਤੋਂ ਮੰਡੀ ਵਿੱਚ ਝੋਨੇ ਦੀ ਆਮਦ ਸਬੰਧੀ ਜਾਣਕਾਰੀ ਇੱਕਤਰ ਕੀਤੀ, ਉੱਥੇ ਨਾਲ ਹੀ ਉਨ੍ਹਾਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਵੀ ਜਾਣਿਆ। ਮੰਡੀ ਵਿੱਚ ਲੱਗੀਆਂ ਢੇਰੀਆਂ ਤੇ ਪਹੁੰਚ ਕੇ ਖੁਰਾਕ ਮੰਤਰੀ ਨੇ ਆ ਰਹੀ ਫਸਲ ਦੀ ਨਮੀ ਬਾਰੇ ਪੁੱਛਿਆ ਜਿਸ ਦੇ ਉਤਰ ਵਜੋਂ ਮਾਰਕਿਟ ਕਮੇਟੀ ਦੇ ਅਧਿਕਾਰੀਆਂ ਨੇ ਦੱਸਿਆ ਕਿ ਹੁਣ ਤੱਕ ਦੀ ਆਮਦ ਕਾਫੀ ਹੱਦ ਤੱਕ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਹੀ ਆਈ ਹੈ।

ਇਸ ਮੌਕੇ ਕੁਝ ਮਜ਼ਦੂਰਾਂ ਵੱਲੋਂ ਨਿੱਕੀਆਂ ਮੋਟੀਆਂ ਮੁਸ਼ਕਿਲਾਂ ਤੋਂ ਛੁੱਟ ਹੋਰ ਕੋਈ ਭਾਰੀ ਪ੍ਰੇਸ਼ਾਨੀ ਨਾ ਆਉਣ ਦਾ ਜ਼ਿਕਰ ਕਰਦਿਆਂ ਦੱਸਿਆ ਗਿਆ ਕਿ ਮੰਡੀ ਵਿੱਚ ਹੁਣ ਤੱਕ ਝੋਨੇ ਦੀ ਆਮਦ, ਖਰੀਦ, ਲਿਫਟਿੰਗ, ਅਦਾਇਗੀ ਅਤੇ ਹੋਰ ਸਬੰਧਤ ਕੰਮ ਸੁਚਾਰੂ ਢੰਗ ਨਾਲ ਚੱਲ ਰਹੇ ਹਨ।

Advertisement

ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਮੰਤਰੀ ਕਟਾਰੂਚੱਕ ਨੇ ਦੱਸਿਆ ਕਿ ਉਹ ਸੂਬੇ ਦੇ 19 ਜ਼ਿਲ੍ਹਿਆਂ ਵਿੱਚ ਮੰਡੀਆਂ ਦਾ ਦੌਰਾ ਕਰ ਚੁੱਕੇ ਹਨ ਅਤੇ ਬਾਬਾ ਫਰੀਦ ਦੀ ਇਹ ਨਗਰੀ ਉਨ੍ਹਾਂ ਦਾ 20ਵਾਂ ਜ਼ਿਲ੍ਹਾ ਹੈ। ਉਨ੍ਹਾਂ ਕਿਹਾ ਕਿ ਹੁਣ ਇਸ ਸਰਕਾਰ ਵਿੱਚ ਪਹਿਲਾਂ ਵਾਲੀਆਂ ਗੱਲਾਂ ਨਹੀਂ ਰਹੀਆਂ ਅਤੇ ਸਮੁੱਚੇ ਪੰਜਾਬ ਦੇ ਕਿਸਾਨਾਂ ਵਿੱਚ ਖੁਸ਼ੀ ਦੀ ਲਹਿਰ ਹੈ ਕਿ ਉਨ੍ਹਾਂ ਨੂੰ ਹੁਣ ਮੰਡੀਆਂ ਵਿੱਚ ਰਾਤਾਂ ਨਹੀਂ ਕੱਟਣੀਆਂ ਪੈਂਦੀਆਂ। ਮੀਡੀਆ ਕਰਮੀਆਂ ਦੇ ਲਿਫਟਿੰਗ ਵਿੱਚ ਦੇਰੀ ਸਬੰਧੀ ਸਵਾਲਾਂ ਦੇ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਇਸ ਔਕੜ ਨੂੰ ਵੀ ਜਲਦ ਹੀ ਦੂਰ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਦੀਆਂ ਮੰਡੀਆਂ ਵਿੱਚ ਪਿਆ ਇੱਕ ਇੱਕ ਦਾਣਾ ਚੁੱਕ ਲਿਆ ਜਾਵੇਗਾ।

ਉਨ੍ਹਾਂ ਜਾਣਕਾਰੀ ਦਿੱਤੀ ਕਿ ਸੂਬੇ ਦੀਆਂ ਮੰਡੀਆਂ ਵਿੱਚ ਹੁਣ ਤੱਕ 94 ਲੱਖ ਮੀਟਰਕ ਟਨ ਝੋਨੇ ਦੀ ਆਮਦ ਹੋਈ ਜਿਸ ਵਿਚੋਂ 92 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਰਾਜ ਦੇ ਕਿਸਾਨਾਂ ਦੇ ਖਾਤਿਆਂ ਵਿੱਚ ਖਰੀਦ ਕੀਤੇ ਗਏ ਝੋਨੇ ਦੀ ਅਦਾਇਗੀ 16 ਹਜ਼ਾਰ ਕਰੋੜ ਰੁਪਏ ਕੀਤੀ ਜਾ ਚੁੱਕੀ ਹੈ। ਉਨ੍ਹਾਂ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਖ਼ਰੀਦ ਪ੍ਰਬੰਧਾਂ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਜਾਂ ਬੇਲੋੜੀ ਦੇਰੀ ਹਰਗਿਜ਼ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਕੈਬਨਿਟ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਕਿ ਜਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ਵਿੱਚ ਬੀਤੀ ਸ਼ਾਮ 360404 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ, ਜਿਸ ਵਿਚੋਂ 346004 ਮੀਟ੍ਰਿਕ ਟਨ ਝੋਨਾ ਵੱਖ ਵੱਖ ਏੰਜਸੀਆਂ ਵਲੋਂ ਖਰੀਦਿਆ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਖਰੀਦ ਕੀਤੇ ਝੋਨੇ ਵਿੱਚੋਂ 114912 ਮੀਟਰਕ ਟਨ ਝੋਨੇ ਦੀ ਲਿਫਟਿੰਗ ਵੀ ਕੀਤੀ ਜਾ ਚੁੱਕੀ ਹੈ।

Advertisement

ਉਨ੍ਹਾਂ ਦੱਸਿਆ ਕਿ ਮੰਡੀਆਂ ਵਿਚ ਕੱਲ ਸ਼ਾਮ ਤੱਕ ਝੋਨੇ ਦੀ ਖਰੀਦ ਦੇ ਅੰਕੜਿਆਂ ਮੁਤਾਬਕ ਵੱਖ ਵੱਖ ਏਜੰਸੀਆਂ ਜਿੰਨਾਂ ਵਿੱਚ ਪਨਗ੍ਰੇਨ ਨੇ 132135 ਮੀਟ੍ਰਿਕ ਟਨ, ਮਾਰਕਫੈਡ ਨੇ 92445 ਮੀਟ੍ਰਿਕ ਟਨ, ਪਨਸਪ ਨੇ 70329 ਮੀਟ੍ਰਿਕ ਟਨ ਅਤੇ ਪੰਜਾਬ ਰਾਜ ਗੋਦਾਮ ਨਿਗਮ ਨੇ 45120 ਮੀਟ੍ਰਿਕ ਟਨ, ਏਜੰਸੀਆਂ ਵੱਲੋਂ 340030 ਮੀਟ੍ਰਿਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 5974 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਹੈ। ਇਸ ਮੌਕੇ ਜਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਵੰਦਨਾ ਕੁਮਾਰੀ, ਡੀ.ਪੀ.ਆਰ.ਓ. ਸ. ਗੁਰਦੀਪ ਸਿੰਘ ਮਾਨ ਹਾਜ਼ਰ ਸਨ।

Related posts

ਪੰਜਾਬੀਆਂ ਨੂੰ ਮਿਲੇ 76 ਨਵੇਂ ਮੁਹੱਲਾ ਕਲੀਨਿਕ, ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਉਦਘਾਟਨ

punjabdiary

Breaking- ਬਲੀਦਾਨ ਦਿਵਸ ਮੌਕੇ ਆਜ਼ਾਦੀ ਸੰਘਰਸ਼ ਦੇ ਸ਼ਹੀਦ ਦੇਸ਼ ਭਗਤਾਂ ਨੂੰ ਸ਼ਰਧਾਂਜਲੀਆਂ ਭੇਟ

punjabdiary

ਮਿਡ ਡੇ ਮੀਲ ਸਬੰਧੀ ਵਿਭਾਗ ਵੱਲੋਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ, ਸਕੂਲ ਪ੍ਰਬੰਧਕ ਕਮੇਟੀ ਕਰਨਗੇ ਅਨਾਜ ਦੀ ਜਾਂਚ

punjabdiary

Leave a Comment