Image default
About us

ਕੌਮੀ ਇਨਸਾਫ਼ ਮੋਰਚੇ ਨੇ ਪੰਜਾਬ ਦੇ 13 ਟੋਲ ਪਲਾਜ਼ੇ ਬੰਦ ਕੀਤੇ

ਕੌਮੀ ਇਨਸਾਫ਼ ਮੋਰਚੇ ਨੇ ਪੰਜਾਬ ਦੇ 13 ਟੋਲ ਪਲਾਜ਼ੇ ਬੰਦ ਕੀਤੇ

 

 

 

Advertisement

ਚੰਡੀਗੜ੍ਹ, 20 ਜਨਵਰੀ (ਨਿਊਜ 18)- ਕੌਮੀ ਇਨਸਾਫ ਮੋਰਚਾ ਨੇ ਬੰਦੀ ਸਿੱਖਾਂ ਦੀ ਰਿਹਾਈ ਲਈ ਅੰਦੋਲਨ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਮੋਰਚਾ ਨੇ ਐਲਾਨ ਕੀਤਾ ਹੈ ਕਿ ਸ਼ਨੀਵਾਰ ਨੂੰ ਮੋਰਚਾ ਵਰਕਰ ਰੋਸ ਵਜੋਂ ਪੰਜਾਬ ਭਰ ਦੇ ਹਰ ਟੋਲ ਪਲਾਜ਼ਾ ਨੂੰ ਤਿੰਨ ਘੰਟੇ ਲਈ ਮੁਫ਼ਤ ਕਰ ਦੇਣਗੇ। ਦੂਜੇ ਪਾਸੇ ਸ਼੍ਰੋਮਣੀ ਕਮੇਟੀ ਨੇ ਵੀ ਬੰਦੀ ਸਿੱਖਾਂ ਦੀ ਰਿਹਾਈ ਦੇ ਮੁੱਦੇ ਨੂੰ ਲੈ ਕੇ ਵੱਖਰੀ ਮੀਟਿੰਗ ਬੁਲਾਈ ਹੈ।

ਕੌਮੀ ਇਨਸਾਫ ਮੋਰਚਾ ਨੇ ਪੰਜਾਬ ਦੇ 13 ਟੋਲ ਪਲਾਜਿਆਂ ਨੂੰ 11 ਤੋਂ ਲੈ ਕੇ 3 ਵਜੇ ਤੱਕ ਬੰਦ ਕਰ ਦਿੱਤਾ ਹੈ। ਦੂਜੇ ਪਾਸੇ ਸ਼੍ਰੋਮਣੀ ਕਮੇਟੀ ਦੀ ਮੀਟਿੰਗ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਹੁਕਮਾਂ ’ਤੇ ਸੱਦੀ ਗਈ ਹੈ। ਮੀਟਿੰਗ ਵਿੱਚ ਬੰਦੀ ਸਿੱਖਾਂ ਦੀ ਰਿਹਾਈ ਲਈ ਅੰਦੋਲਨ ਕਰਨ ਅਤੇ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ਼ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਰਾਸ਼ਟਰਪਤੀ ਕੋਲ ਕੀਤੀ ਰਹਿਮ ਦੀ ਅਪੀਲ ਸਬੰਧੀ ਫੈਸਲਾ ਲਿਆ ਜਾਵੇਗਾ।

ਕੌਮੀ ਇਨਸਾਫ਼ ਮੋਰਚਾ ਪਿਛਲੇ ਇੱਕ ਸਾਲ ਤੋਂ ਬੰਦੀ ਸਿੱਖਾਂ ਦੀ ਰਿਹਾਈ ਲਈ ਪ੍ਰਦਰਸ਼ਨ ਕਰ ਰਿਹਾ ਹੈ। ਇਹ ਅੰਦੋਲਨ ਪਿਛਲੇ ਸਾਲ 6 ਜਨਵਰੀ ਨੂੰ ਸ਼ੁਰੂ ਕੀਤਾ ਗਿਆ ਸੀ। ਸਿੱਖਾਂ ਦੀ ਰਿਹਾਈ ਲਈ ਸਰਕਾਰੀ ਨੁਮਾਇੰਦਿਆਂ ਨਾਲ ਕਈ ਵਾਰ ਗੱਲਬਾਤ ਹੋਈ। ਪਰ ਅੱਜ ਤੱਕ ਕੋਈ ਹੱਲ ਨਹੀਂ ਨਿਕਲਿਆ। ਮਾਲਵਾ ਅਤੇ ਦੁਆਬਾ ਖੇਤਰ ਵਿੱਚ ਕੌਮੀ ਇਨਸਾਫ਼ ਮੋਰਚਾ ਦਾ ਵਧੇਰੇ ਪ੍ਰਭਾਵ ਹੈ।

Advertisement

Related posts

ਹੜ੍ਹ ਪੀੜਤਾਂ ਲਈ ਪਿੰਡ ਵਾਸੀਆਂ ਵੱਲੋਂ ਵੱਡੀ ਗਿਣਤੀ ਵਿੱਚ ਪਹੁੰਚਾਇਆ ਜਾ ਰਿਹਾ ਹੈ ਲੰਗਰ, ਹਰਾ ਚਾਰਾ ਅਤੇ ਹੋਰ ਰਸਦ

punjabdiary

Breaking- ਡਿਪਟੀ ਕਮਿਸ਼ਨਰ ਵੱਲੋਂ ਡੇਂਗੂ ਨੂੰ ਫੈਲਣ ਤੋਂ ਰੋਕਣ ਲਈ ਫੋਗਿੰਗ ਦੇ ਕੰਮ ਵਿੱਚ ਤੇਜੀ ਲਿਆਉਣ ਸਬੰਧੀ ਦਿੱਤੇ ਨਿਰਦੇਸ਼

punjabdiary

IAS ਅਨੁਰਾਗ ਵਰਮਾ ਨੇ ਸਾਂਭਿਆ ਅਹੁਦਾ, ਕਿਹਾ ਪੰਜਾਬ ਦੀ ਕਾਨੂੰਨ ਵਿਵਸਥਾ ‘ਚ ਹੋਇਆ ਸੁਧਾਰ, ਸਾਡੇ ਕੋਲ ਕਾਬਿਲ ਅਫ਼ਸਰ

punjabdiary

Leave a Comment