Image default
About us

ਕੱਚੇ ਤੇਲ ਦੀਆਂ ਕੀਮਤਾਂ ‘ਚ ਆਈ ਗਿਰਾਵਟ, ਪੰਜਾਬ ਸਣੇ ਇਨ੍ਹਾਂ ਸੂਬਿਆਂ ‘ਚ ਸਸਤਾ ਹੋਇਆ ਪੈਟਰੋਲ

ਕੱਚੇ ਤੇਲ ਦੀਆਂ ਕੀਮਤਾਂ ‘ਚ ਆਈ ਗਿਰਾਵਟ, ਪੰਜਾਬ ਸਣੇ ਇਨ੍ਹਾਂ ਸੂਬਿਆਂ ‘ਚ ਸਸਤਾ ਹੋਇਆ ਪੈਟਰੋਲ

 

 

 

Advertisement

 

ਨਵੀਂ ਦਿੱਲੀ, 27 ਅਕਤੂਬਰ (ਡੇਲੀ ਪੋਸਟ ਪੰਜਾਬੀ)- ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ ਆਈ ਹੈ। ਬ੍ਰੈਂਟ ਅਤੇ ਕਰੂਡ ‘ਚ ਕਰੀਬ 2 ਫੀਸਦੀ ਦੀ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ ਪਰ ਘਰੇਲੂ ਬਾਜ਼ਾਰ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। ਸ਼ੁੱਕਰਵਾਰ ਸਵੇਰੇ WTI ਕਰੂਡ 83.62 ਡਾਲਰ ਪ੍ਰਤੀ ਬੈਰਲ ‘ਤੇ ਵਿਕ ਰਿਹਾ ਹੈ। ਇਸ ਦੇ ਨਾਲ ਹੀ ਬ੍ਰੈਂਟ ਕਰੂਡ 88.35 ਡਾਲਰ ਪ੍ਰਤੀ ਬੈਰਲ ‘ਤੇ ਕਾਰੋਬਾਰ ਕਰ ਰਿਹਾ ਹੈ।

ਕੱਚੇ ਤੇਲ ਦੀਆਂ ਕੀਮਤਾਂ ਵਿੱਚ ਆਈ ਗਿਰਾਵਟ ਕਾਰਨ ਪੰਜਾਬ, ਮਿਜ਼ੋਰਮ, ਕਰਨਾਟਕ ਅਤੇ ਹਿਮਾਚਲ ਪ੍ਰਦੇਸ਼ ਵਿੱਚ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕਮੀ ਆਈ ਹੈ। ਪੰਜਾਬ ਦੇ ਪਠਾਨਕੋਟ ਵਿੱਚ ਪੈਟਰੋਲ ਦੀ ਕੀਮਤ 99.01 ਰੁਪਏ, ਪਟਿਆਲਾ ਵਿੱਚ 98.07 ਰੁਪਏ ਅਤੇ ਲੁਧਿਆਣਾ ਵਿੱਚ 98.73 ਰੁਪਏ ਪ੍ਰਤੀ ਲੀਟਰ ਹੈ । ਇਸ ਦੇ ਨਾਲ ਹੀ ਰੂਪਨਗਰ ਵਿੱਚ ਪੈਟਰੋਲ 98.90 ਰੁਪਏ, ਸੰਗਰੂਰ ਵਿੱਚ 98.22 ਰੁਪਏ ਤੇ ਮੋਹਾਲੀ ਵਿੱਚ 98.69 ਰੁਪਏ ਪ੍ਰਤੀ ਲੀਟਰ ਹੈ।

ਜੇਕਰ ਇੱਥੇ ਹੋਰ ਸੂਬਿਆਂ ਦੀ ਗੱਲ ਕੀਤੀ ਜਾਵੇ ਤਾਂ ਮੱਧ ਪ੍ਰਦੇਸ਼ ਵਿੱਚ ਪੈਟਰੋਲ ਦੀ ਕੀਮਤ ਵਿੱਚ 52 ਪੈਸੇ ਅਤੇ ਡੀਜ਼ਲ ਦੀ ਕੀਮਤ ਵਿੱਚ 46 ਪੈਸੇ ਦੀ ਗਿਰਾਵਟ ਦੇਖਣ ਨੂੰ ਮਿਲੀ ਹੈ। ਉੱਥੇ ਹੀ ਪੱਛਮੀ ਬੰਗਾਲ ਵਿੱਚ ਪੈਟਰੋਲ 48 ਪੈਸੇ ਅਤੇ ਡੀਜ਼ਲ 47 ਪੈਸੇ ਸਸਤਾ ਹੋ ਗਿਆ ਹੈ ।

Advertisement

Related posts

Breaking News- ਗੈਂਗਸਟਰ ਗੋਲਡੀ ਬਰਾੜ ਦੀ ਫੋਟੋ ਆਧਾਰ ਕਾਰਡ ‘ਤੇ ਪਾ ਕੇ ਬੈਂਕ ਖਾਤਾ ਖੋਲ੍ਹਣ ਪਹੁੰਚਿਆ ਨੌਜਵਾਨ

punjabdiary

ਫਿਰੋਜਪੁਰ ਜੋਨ ਦਾ ਜ਼ੋਨਲ ਇੰਗਲਿਸ਼ ਮੀਡੀਅਮ ਨਿਰੰਕਾਰੀ ਸੰਤ ਸਮਾਗਮ ਫਰੀਦਕੋਟ ਵਿਖੇ ਸ਼ਰਧਾਪੂਰਵਕ ਕਰਵਾਇਆ

punjabdiary

‘India vs Bharat’ ਬਹਿਸ ਵਿਚਾਲੇ Blue Dart ਦਾ ਵੱਡਾ ਫ਼ੈਸਲਾ, ਆਪਣੇ ਨਾਮ ਨਾਲ ਜੋੜਿਆ ‘ਭਾਰਤ’

punjabdiary

Leave a Comment