Image default
ਖੇਡਾਂ

ਖੇਡਾਂ ਵਤਨ ਪੰਜਾਬ ਦੀਆਂ-2023 ਫਰੀਦਕੋਟ ਦੇ ਨਹਿਰੂ ਸਟੇਡੀਅਮ ਚ ਸ਼ਾਨੋ-ਸ਼ੌਕਤ ਨਾਲ ਸਮਾਪਤ

ਖੇਡਾਂ ਵਤਨ ਪੰਜਾਬ ਦੀਆਂ-2023 ਫਰੀਦਕੋਟ ਦੇ ਨਹਿਰੂ ਸਟੇਡੀਅਮ ਚ ਸ਼ਾਨੋ-ਸ਼ੌਕਤ ਨਾਲ ਸਮਾਪਤ

 

 

 

Advertisement

 

– ਐਮ.ਐਲ.ਏ ਫਰੀਦਕੋਟ ਵਿਸ਼ੇਸ਼ ਤੌਰ ਤੇ ਖਿਡਾਰੀਆਂ ਨੂੰ ਆਸ਼ੀਰਵਾਦ ਦੇਣ ਪਹੁੰਚੇ

 

ਫਰੀਦਕੋਟ, 23 ਅਕਤੂਬਰ (ਪੰਜਾਬ ਡਾਇਰੀ)-  ਪੰਜਾਬ ਸਰਕਾਰ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸ਼ਨ ਫਰੀਦਕੋਟ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ-2023 ਸੀਜ਼ਨ-2 ਅਧੀਨ ਰਾਜ ਪੱਧਰ ਖੇਡਾਂ-2023 (ਵਾਲੀਬਾਲ ਸਮੈਸ਼ਿੰਗ) ਲੜਕੇ ਅਤੇ ਲੜਕੀਆਂ ਪਿਛਲੇ ਦਿਨਾਂ ਤੋਂ ਫਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ ਚੱਲ ਰਹੀਆਂ ਸਨ ਜੋ ਅੱਜ ਸ਼ਾਨੋ^ਸ਼ੌਕਤ ਨਾਲ ਆਪਣੀਆਂ ਅਮਿੱਟ ਯਾਦਾਂ ਛੱਡਦੀਆਂ ਹੋਈਆਂ ਸਮਾਪਤ ਹੋ ਗਈਆਂ।

Advertisement

ਅਗਲੇ ਵਰ੍ਹੇ ਫਿਰ ਤੋਂ ਖੇਡਾਂ ਵਤਨ ਪੰਜਾਬ ਦੀਆਂ ਅਧੀਨ ਬਲਾਕ, ਜਿਲ੍ਹਾ ਅਤੇ ਰਾਜ ਪੱਧਰੀ ਖੇਡਾਂ ਕਰਵਾਈਆਂ ਜਾਣਗੀਆਂ। ਅੱਜ ਇਨ੍ਹਾਂ ਖੇਡਾਂ ਦੇ ਸਮਾਪਤੀ ਸਮਾਰੋਹ ਦੌਰਾਨ ਸ.ਗੁਰਦਿੱਤ ਸਿੰਘ ਸੇਖੋਂ ਮਾਨਯੋਗ ਐਮ.ਐਲ.ਏ. ਫਰੀਦਕੋਟ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ। ਉਨ੍ਹਾਂ ਦੇ ਨਾਲ ਸ. ਸੁਖਜੀਤ ਸਿੰਘ ਢਿੱਲਵਾਂ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਫਰੀਦਕੋਟ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਮੁੱਖ ਮਹਿਮਾਨ ਜੀ ਨੇ ਖੇਡਾਂ ਦੇ ਸਮਾਪਤੀ ਸਮਾਰੋਹ ਦੌਰਾਨ ਜੇਤੂ ਖਿਡਾਰੀਆਂ ਨੂੰ ਟਰਾਫੀਆਂ ਅਤੇ ਮੈਡਲਾਂ ਨਾਲ ਸਨਮਾਨਿਤ ਕੀਤਾ।

ਉਨ੍ਹਾਂ ਕਿਹਾ ਕਿ ਖੇਡਾਂ ਸਾਨੂੰ ਕੇਵਲ ਸਰੀਰਕ ਹੀ ਨਹੀਂ ਸਗੋਂ ਮਾਨਸਿਕ ਤੰਦਰੁਸਤੀ ਵੀ ਬਖਸ਼ਦੀਆਂ ਹਨ। ਉਨ੍ਹਾਂ ਵੱਧ ਤੋਂ ਵੱਧ ਖਿਡਾਰੀਆਂ ਨੂੰ ਖੇਡਾਂ ਦੇ ਖੇਤਰ ਨਾਲ ਜੁੜਣ ਲਈ ਪ੍ਰੇਰਿਤ ਕੀਤਾ ਅਤੇ ਆਪਣੇ ਦੇਸ਼ ਦਾ ਨਾਮ ਖੇਡਾਂ ਦੇ ਖੇਤਰ ਵਿੱਚ ਰੌਸ਼ਨ ਕਰਨ ਲਈ ਉਤਸ਼ਾਹਿਤ ਕੀਤਾ।  ਇਸ ਮੌਕੇ ਸ. ਬਲਜਿੰਦਰ ਸਿੰਘ ਜ਼ਿਲ੍ਹਾ ਖੇਡ ਅਫਸਰ ਫਰੀਦਕੋਟ ਨੇ ਦੱਸਿਆ ਕਿ ਅੱਜ ਇਨ੍ਹਾਂ ਰਾਜ ਪੱਧਰ ਖੇਡਾਂ ਦਾ ਆਖਰੀ ਦਿਨ ਸੀ ਅਤੇ ਡਾਇਰੈਕਟਰ ਸਪੋਰਟਸ ਪੰਜਾਬ ਦੇ ਹੁਕਮਾ ਅਨੁਸਾਰ ਵਾਲੀਬਾਲ (ਸਮੈਸ਼ਿੰਗ) ਦੀਆਂ ਰਾਜ ਪੱਧਰੀ ਖੇਡਾਂ ਫਰੀਦਕੋਟ ਵਿਖੇ ਪਿਛਲੇ ਪੰਜ ਦਿਨਾਂ ਤੋਂ ਚੱਲ ਰਹੀਆਂ ਸਨ। ਜਿਸ ਵਿੱਚ ਪਹਿਲੇ 3 ਦਿਨ ਲੜਕੀਆਂ ਦੇ ਵੱਖ-ਵੱਖ ਉਮਰ ਵਰਗਾਂ ਦੇ ਖੇਡ ਮੁਕਾਬਲੇ ਕਰਵਾਏ ਗਏ ਹਨ ਅਤੇ ਪਿਛਲੇ ਤਿੰਨ ਦਿਨ ਲੜਕਿਆਂ ਦੇ ਖੇਡ ਮੁਕਾਬਲੇ ਕਰਵਾਏ ਗਏ ਹਨ

ਉਨ੍ਹਾ ਦੱਸਿਆ ਕਿ ਅੱਜ ਲੜਕਿਆਂ ਦੇ ਫਾਈਨਲ ਖੇਡ ਮੁਕਾਬਲਿਆਂ ਵਿੱਚ ਵਾਲੀਬਾਲ ਅੰਡਰ 14 ਵਿੱਚ ਸ਼੍ਰੀ ਮੁਕਤਸਰ ਸਾਹਿਬ ਦੀ ਟੀਮ ਨੇ ਪਹਿਲਾ, ਮੁਹਾਲੀ ਦੀ ਟੀਮ ਨੇ ਦੂਜਾ, ਅੰਮ੍ਰਿਤਸਰ ਦੀ ਟੀਮ ਨੇ ਤੀਜਾ ਅਤੇ ਫਰੀਦਕੋਟ ਦੀ ਟੀਮ ਨੇ ਚੌਥਾ ਸਥਾਨ ਹਾਸਲ ਕੀਤਾ। ਅੰਡਰ 21 ਵਿੱਚ ਲੁਧਿਆਣਾ ਦੀ ਟੀਮ ਨੇ ਪਹਿਲਾ, ਮੁਹਾਲੀ ਦੀ ਟੀਮ ਨੇ ਦੂਜਾ ਅਤੇ ਗੁਰਦਾਸਪੁਰ ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ। 21 ਤੋਂ 40 ਉਮਰ ਵਰਗ ਵਿੱਚ ਲੁਧਿਆਣਾ ਦੀ ਟੀਮ ਨੇ ਪਹਿਲਾ ਤਰਨਤਾਰਨ ਦੀ ਟੀਮ ਨੇ ਦੂਜਾ ਅਤੇ ਜਲੰਧਰ ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ। 31 ਤੋਂ 40 ਉਮਰ ਵਰਗ ਵਿੱਚ ਜਲੰਧਰ ਦੀ ਟੀਮ ਨੇ ਪਹਿਲਾ, ਸ਼੍ਰੀ ਮੁਕਤਸਰ ਸਾਹਿਬ ਦੀ ਟੀਮ ਨੇ ਦੂਾ ਅਤੇ ਮਾਨਸਾ ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ। 41 ਤੋਂ 55 ਉਮਰ ਵਰਗ ਵਿੱਚ ਪਟਿਆਲਾ ਨੇ ਪਹਿਲਾ ਮਾਨਸਾ ਨੇ ਦੂਜਾ ਅਤੇ ਫਰੀਦਕੋਟ ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ।

ਉਨ੍ਹਾ ਦੱਸਿਆ ਕਿ ਪਿਛਲੇ ਪੰਜ ਦਿਨਾਂ ਤੋਂ ਲਗਾਤਾਰ ਚੱਲ ਰਹੇ ਇਹ ਖੇਡ ਮੁਕਾਬਲੇ ਅੱਜ ਖਤਮ ਹੋ ਗਏ ਹਨ ਅਤੇ ਉਨ੍ਹਾਂ ਨੇ ਇਨ੍ਹਾਂ ਖੇਡਾਂ ਵਿੱਚ ਸਹਿਯੋਗ ਕਰਨ ਵਾਲੇ ਫਰੀਦਕੋਟ ਦੇ ਸਮੂਹ ਵੱਖ^ਵੱਖ ਵਿਭਾਗਾਂ, ਜ਼ਿਲ੍ਹਾ ਸਿੱਖਿਆ ਅਫਸਰ (ਸੈਸਿ) ਅਤੇ (ਐਸਿ), ਉਨ੍ਹਾਂ ਦੇ ਡੀ.ਪੀ.ਈ./ਪੀਟੀਆਈ ਅਤੇ ਸਮੂਹ ਟੀਚਰ ਸਹਿਬਾਨਾ, ਸਮੂਹ ਕੋਚਿਜ, ਸਮੂਹ ਸੀਨੀਅਰ ਖਿਡਾਰੀ, ਦਫਤਰੀ ਸਟਾਫ ਅਤੇ ਦਰਜਾ-4 ਕਰਮਚਾਰੀ ਅਤੇ ਸਾਰੇ ਉਨ੍ਹਾਂ ਪਤਵੰਤੇ ਸੱਜਣਾ ਦਾ ਤਹਿਦਿਲੋਂ ਧੰਨਵਾਦ ਕੀਤਾ ਜਿਨ੍ਹਾਂ ਨੇ ਇਸ ਟੂਰਨਾਮੈਂਟ ਨੂੰ ਸਫਲਤਾਪੂਰਵਕ ਨੇਪਰ੍ਹੇ ਚਾੜ੍ਹਣ ਵਿੱਚ ਸਹਿਯੋਗ ਦਿੱਤਾ ਹੈ। ਇਸ ਮੌਕੇ ਦਫਤਰ ਜ਼ਿਲ੍ਹਾ ਖੇਡ ਅਫਸਰ ਦਾ ਸਮੂਹ ਸਟਾਫ ਵੱਖ-ਵੱਖ ਵਿਭਾਗਾਂ ਦੇ ਸਹਿਯੋਗੀ ਸੱਜਣ, ਕੋਚਿਜ, ਡੀ.ਪੀ.ਈ./ਪੀਟੀਆਈ  ਟੀਚਰਜ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।

Advertisement

Related posts

Kacha Badam ਆਡੀਓ ‘ਤੇ ਏਅਰ ਹੋਸਟੈਸ ਨੇ ਲਾਏ ਠੁਮਕੇ

Balwinder hali

ਪਿੰਡ ਦੁਸਾਂਝ ਤੋੰ ਮਿਲਿਆ ਸੰਯੁਕਤ ਕਿਸਾਨ ਮੋਰਚੇ ਦੇ ਹਲਕਾ ਧਰਮਕੋਟ ਤੋਂ ਉਮੀਦਵਾਰ ਹਰਪ੍ਰੀਤ ਸਿੰਘ ਹੀਰੋ ਨੂੰ ਭਾਰੀ ਸਮਰਥਨ।

punjabdiary

100 ਸੈਂਕੜੇ ਤਾਂ ਦੂਰ ਦੀ ਗੱਲ, ਵਿਰਾਟ ਕੋਹਲੀ ਆਪਣੇ ਪੂਰੇ ਕਰੀਅਰ ‘ਚ ਇਹ 3 ਰਿਕਾਰਡ ਨਹੀਂ ਤੋੜ ਸਕਣਗੇ।

Balwinder hali

Leave a Comment