Image default
ਤਾਜਾ ਖਬਰਾਂ

ਖੇਤੀਬਾੜੀ ਵਿਭਾਗ ਵੱਲੋਂ ਖਾਦ ਵਿਕਰੇਤਾਵਾਂ ਦੀਆਂ ਦੁਕਾਨਾਂ/ਗੁਦਾਮਾਂ ਦੀ ਚੈਕਿੰਗ

ਖੇਤੀਬਾੜੀ ਵਿਭਾਗ ਵੱਲੋਂ ਖਾਦ ਵਿਕਰੇਤਾਵਾਂ ਦੀਆਂ ਦੁਕਾਨਾਂ/ਗੁਦਾਮਾਂ ਦੀ ਚੈਕਿੰਗ

 

 

 

Advertisement

 

– ਖਾਦ ਦੇ ਸਟਾਕ ਸਬੰਧੀ ਦੁਕਾਨ ਦੇ ਬੋਰਡ ਤੇ ਰੋਜਾਨਾ ਦਰਜ ਕਰਨ ਦੀ ਹਦਾਇਤ
– ਕਿਸਾਨਾਂ ਨੂੰ ਡੀ.ਏ.ਪੀ. ਦੇ ਬਦਲ ਵਾਲੀਆਂ ਖਾਦਾਂ ਵਰਤਣ ਦੀ ਸਲਾਹ

ਫਰੀਦਕੋਟ- ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੇ ਹੁਕਮਾਂ ਤੇ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਲਈ ਲੋੜੀਂਦੀਆਂ ਖਾਦਾਂ ਮੁਹੱਈਆ ਕਰਵਾਉਣ ਦੇ ਮੰਤਵ ਲਈ ਕੀਤੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਟੀਮ ਵੱਲੋਂ ਜ਼ਿਲ੍ਹਾ ਫਰੀਦਕੋਟ ਵਿੱਚ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਕਸਬਾ ਸਾਦਿਕ ਦੇ ਖਾਦ ਵਿਕ੍ਰੇਤਾਵਾਂ ਦੇ ਕਾਰੋਬਾਰ ਨਾਲ ਸੰਬੰਧਤ ਦੁਕਾਨਾਂ ਅਤੇ ਗੋਦਾਮਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਜਿਸ ਦੀ ਅਗਵਾਈ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਡਾ. ਅਮਰੀਕ ਸਿੰਘ, ਡਾ. ਗੁਰਪ੍ਰੀਤ ਸਿੰਘ ਬਲਾਕ ਖੇਤੀਬਾੜੀ ਅਫਸਰ ਵੱਲੋਂ ਕੀਤੀ ਗਈ ਅਤੇ ਟੀਮ ਵਿੱਚ ਹੋਰਨਾਂ ਤੋਂ ਇਲਾਵਾ ਡਾ. ਪਰਮਿੰਦਰ ਸਿੰਘ, ਡਾ. ਲਖਵੀਰ ਸਿੰਘ ਖੇਤੀਬਾੜੀ ਵਿਕਾਸ ਅਫਸਰ,ਹਰਜਿੰਦਰ ਸਿੰਘ ਖੇਤੀ ਉਪ ਨਿਰੀਖਕ,ਨਰਿੰਦਰ ਕੁਮਾਰ ਸ਼ਾਮਿਲ ਸਨ।

ਇਹ ਵੀ ਪੜ੍ਹੋ-ਦਸਤਾਰਧਾਰੀ ਸਿੱਖ ਮਰਦਾਂ ਅਤੇ ਔਰਤਾਂ ਨੂੰ ਦੋਪਹੀਆ ਵਾਹਨਾਂ ‘ਤੇ ਹੈਲਮੇਟ ਪਾਉਣ ਤੋਂ ਛੋਟ: ਹਾਈਕੋਰਟ

Advertisement

ਗੱਲਬਾਤ ਕਰਦਿਆਂ ਡਾ. ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਜ਼ਿਲਾ ਫਰੀਦਕੋਟ ਵਿੱਚ ਡੀ ਏ ਪੀ ਖਾਦ ਦੀ ਕਾਲਾਬਜ਼ਾਰੀ ਅਤੇ ਜਮਾਂ ਖੋਰੀ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਕਿਸਾਨਾਂ ਨੂੰ ਦੀ ਏ ਪੀ ਖਾਦ ਜ਼ਰੂਰਤ ਅਨੁਸਾਰ ਮਿਲਣ ਵਿਚ ਕੋਈ ਮੁਸ਼ਕਲ ਪੇਸ਼ ਨਾਂ ਆਵੇ।ਉਨਾਂ ਦੱਸਿਆ ਕਿ ਖਾਦ ਵਿਕਰੇਤਾਵਾਂ ਨੂੰ ਇਹ ਵੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਰੋਜ਼ਾਨਾ ਦੁਕਾਨ ਤੇ ਖਾਦ ਦਾ ਸਟਾਕ ਬੋਰਡ ਵਿਚ ਸਟਾਕ ਵਿਚ ਮੌਜੂਦ ਖਾਦ ਦੀ ਮਾਤਰਾ ਅਤੇ ਕੀਮਤ ਲਿਖੀ ਹੋਣੀ ਚਾਹੀਦੀ ਹੈ। ਉਨਾਂ ਦੱਸਿਆ ਕਿ ਕਣਕ ਦੀ ਕਾਸਤ ਲਈ ਡੀ ਏ ਪੀ ਦੀ ਘੱਟ ਉਪਲਬਧਤਾ ਤੋਂ ਘਬਰਾਉਣ ਦੀ ਜ਼ਰੂਰਤ ਨਹੀਂ ਕਿਉਂਕਿ ਹੁਣ ਡੀ ਏ ਪੀ ਦੇ ਹੋਰ ਬਦਲ ਬਾਜ਼ਾਰ ਵਿਚ ਮੌਜੂਦ ਜਿਸ ਦੀ ਵਰਤੋਂ ਕਰਕੇ ਕਿਸਾਨ ਕਣਕ ਦੀ ਬਿਜਾਈ ਕਰ ਸਕਦੇ ਹਨ।

ਇਹ ਵੀ ਪੜ੍ਹੋ-ਪੰਜਾਬ ਦੇ ਚੌਲਾਂ ਦੇ ਸੈਪਲ ਫੇਲ, ਕਈ ਰਾਜ ਪੰਜਾਬੀ ਚੌਲ ਖਾਣ ਨੂੰ ਤਿਆਰ ਨਹੀਂ, ਪੰਜਾਬ ਦੇ ਕਿਸਾਨਾਂ ਵਿਰੁੱਧ ਸਾਜ਼ਿਸ਼

ਉਨਾਂ ਦੱਸਿਆ ਕਿ ਕਣਕ ਦੀ ਫ਼ਸਲ ਲਈ ਫਾਸਫੋਰਸ ਖੁਰਾਕੀ ਤੱਤ ਦੀ ਜ਼ਰੂਰਤ ਹੁੰਦੀ ਹੈ ਜਿਸ ਦੀ ਪੂਰਤੀ ਲਈ ਕਿਸਾਨਾਂ ਵੱਲੋਂ ਡੀ ਏ ਪੀ ਖਾਦ ਦੀ ਬਿਜਾਈ ਸਮੇਂ ਵਰਤੋਂ ਕੀਤੀ ਜਾਂਦੀ ਹੈ।ਉਨਾਂ ਦੱਸਿਆ ਕਿ ਡੀ ਏ ਪੀ ਖਾਦ ਦੇ ਬਦਲ ਵੱਜੋਂ ਕਿਸਾਨ ਖਾਦ ਅਤੇ ਟ੍ਰਿਪਲ ਸੁਪਰ ਫਾਸਫੇਟ ਖਾਦ ,ਸਿੰਗਲ ਸੁਪਰ ਫਾਸਫੇਟ ਅਤੇ ਹੋਰ ਫਾਸਫੈਟਿਕ ਖਾਦਾਂ ਦੀ ਵੀ ਵਰਤੋਂ ਕੀਤੀ ਜਾ ਸਕਦੀ ਹੈ।ਉਨ੍ਹਾਂ ਦੱਸਿਆ ਕਿ ਟ੍ਰਿਪਲ ਸਪਰ ਫਾਸਫੇਟ ਵਿੱਚ ਡੀ ਏ ਪੀ ਵਾਂਗੂ 46% ਫਾਸਫੋਰਸ ਤੱਤ ਹੁੰਦਾ ਹੈ ਅਤੇ ਇਸ ਦੀ ਕੀਮਤ ਪ੍ਰਤੀ ਬੋਰੀ 1250/-ਰੁਪਏ ਹੈ ਜਦ ਕਿ ਡੀ ਏ ਪੀ ਦੀ ਕੀਮਤ ਪ੍ਰਤੀ ਬੈਗ 1350/- ਰੁਪਏ ਹੈ।ਉਨਾਂ ਦੱਸਿਆ ਕਿ ਕਿਸਾਨ ਖਾਦ (12:32:16) ਦੀ ਵਰਤੋਂ ਵੀ ਡੀ ਏ ਪੀ ਦੇ ਬਦਲ ਵੱਜੋਂ ਕੀਤੀ ਜਾ ਸਕਦੀ ਹੈ।

Advertisement

 

ਇਹ ਵੀ ਪੜ੍ਹੋ-ਪਰਾਲੀ ਸਾੜਨ ‘ਤੇ ਕੇਂਦਰ ਹੋਇਆ ਸਖ਼ਤ, SC ਦੀ ਟਿੱਪਣੀ ਤੋਂ ਬਾਅਦ ਕੇਂਦਰ ਨੇ ਕੀਤਾ ਜੁਰਮਾਨਾ ਦੁੱਗਣਾ

ਉਨਾਂ ਖਾਦ ਵਿਕ੍ਰੇਤਾਵਾਂ ਨੂੰ ਹਦਾਇਤ ਕੀਤੀ ਕਿ ਪੌਸ ਮਸ਼ੀਨਾਂ ਵਿੱਚ ਮੌਜੂਦ ਵਿਕਰੀ ਕੀਤੀ ਖਾਦ ਦਾ ਸਟਾਕ ਨਿਲ ਕੀਤੀ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਪੌਸ ਮਸ਼ੀਨਾਂ ਅਤੇ ਦੁਕਾਨ ਤੇ ਅਣਵਿਕੀ ਖਾਦ ਦਾ ਸਟਾਕ ਇਕਸਾਰ ਹੋਵੇ ਤਾਂ ਜੋ ਜ਼ਰੂਰਤ ਅਨੁਸਾਰ ਭਾਰਤ ਸਰਕਾਰ ਤੋਂ ਡੀ ਏ ਪੀ ਖਾਦ ਮਿਲ ਸਕੇ।ਉਨਾਂ ਸਮੂਹ ਡੀਲਰਾਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਆਪਣੇ ਲਾਇਸੰਸ ਅਤੇ ਹੋਰ ਜਰੂਰੀ ਦਸਤਾਵੇਜ ਪੂਰੇ ਕਰਕੇ ਰੱਖਣ ਅਤੇ ਇਸ ਵਿੱਚ ਕਿਸੇ ਵੀ ਤਰ੍ਹਾ ਦੀ ਕੁਤਾਹੀ ਨਾ ਵਰਤੀ ਜਾਵੇ ।

ਇਹ ਵੀ ਪੜ੍ਹੋ-ਸ੍ਰੀ ਦਰਬਾਰ ਸਾਹਿਬ ਕੰਪਲੈਕਸ ‘ਚ ਲੜਕੀ ਨੇ ਕੀਤੀ ਖੁਦਕੁਸ਼ੀ

Advertisement

ਉਨਾਂ ਕਿਹਾ ਕਿ ਡੀਲਰਾਂ ਵੱਲੋਂ ਕਿਸਾਨਾਂ ਨੂੰ ਜੋ ਵੀ ਖੇਤੀ ਸਮੱਗਰੀ ਦੀ ਵਿਕਰੀ ਕੀਤੀ ਜਾਂਦੀ ਹੈ , ਉਸ ਦਾ ਪੱਕਾ ਬਿੱਲ ਕੱਟ ਕੇ ਦਿੱਤਾ ਜਾਵੇ ਅਤੇ ਕੇਵਲ ਲੋੜੀਂਦੀ ਸਮੱਗਰੀ ਹੀ ਕਿਸਾਨਾਂ ਨੂੰ ਵਿਕਰੀ ਕੀਤੀ ਜਾਵੇ ਅਤੇ ਕੋਈ ਹੋਰ ਬੇਲੋੜੀਆਂ ਵਸਤਾਂ ਕਿਸਾਨਾਂ ਨੂੰ ਨਾ ਦਿੱਤੀਆਂ ਜਾਣ ।ਉਨਾਂ ਕਿਹਾ ਕਿ ਚੈਕਿੰਗ ਦੌਰਾਨ ਜੇਕਰ ਕੋਈ ਦੁਕਾਨਦਾਰ ਬਗੈਰ ਬਿੱਲ ਤੋਂ ਖਾਦ,ਦਵਾਈ ਜਾਂ ਬੀਜ ਵੇਚਦਾ ਪਾਇਆ ਗਿਆ ਤਾਂ ਉਸ ਵਿਰੁੱਧ ਖਾਦ ਕੰਟਰੋਲ ਆਰਡਰ 1985 ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਉਨਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਖਾਦ,ਕੀਟਨਾਸ਼ਕ ਰਸਾਇਣ ਜਾਂ ਬੀਜ ਖ੍ਰੀਦਣ ਸਮੇਂ ਦੁਕਾਨਦਾਰ ਤੋਂ ਬਿੱਲ ਜ਼ਰੂਰ ਲੈਣ ਅਤੇ ਜੇਕਰ ਕੋਈ ਡੀਲਰ ਬਿੱਲ ਦੇਣ ਤੋਂ ਇਨਕਾਰੀ ਹੁੰਦਾ ਹੈ ਤਾਂ ਉਸ ਦੀ ਲਿਖਤੀ ਤੌਰ ਤੇ ਸ਼ਿਕਾਇਤ ਸੰਬੰਧਤ ਖੇਤੀਬਾੜੀ ਅਧਿਕਾਰੀ ਜਾਂ ਮੁੱਖ ਖੇਤੀਬਾੜੀ ਅਫਸਰ ਨੂੰ ਕਰਨ।
-(ਪੰਜਾਬ ਡਾਇਰੀ)

ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

Advertisement

Related posts

ਉੱਘੀਆਂ ਸ਼ਖ਼ਸੀਅਤਾਂ ਵੱਲੋਂ ਮੈਡਮ ਰਜਨੀ ਧਰਮਾਣੀ ਨੂੰ ਸਨਮਾਨਿਤ ਕੀਤਾ ਗਿਆ

punjabdiary

Breaking- ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 8 ਨਵੰਬਰ ਨੂੰ ਰਿਲੀਜ਼ ਹੋਵੇਗਾ

punjabdiary

Big News- ਪੰਜਾਬ ਪੁਲਿਸ ਵੱਲੋਂ ਅੱਜ ਪੰਜਾਬ ਕਈ ਥਾਵਾਂ ਤੇ ਕੀਤੀ ਛਾਪੇਮਾਰੀ

punjabdiary

Leave a Comment