ਗਰਮਖਿਆਲੀ ਪੰਨੂ ਨੇ PM ਮੋਦੀ ਸਮੇਤ ਦੇਸ਼ ਦੇ ਇਨ੍ਹਾਂ ਲੋਕਾਂ ਨੂੰ ਦਿਤੀ ਜਾਨੋਂ ਮਾਰਨ ਦੀ ਧਮਕੀ
ਫਰੀਦਕੋਟ, 2 ਨਵੰਬਰ (ਰੋਜਾਨਾ ਸਪੋਕਸਮੈਨ)- ਗਰਮਖਿਆਲੀ ਗੁਰਪਤਵੰਤ ਸਿੰਘ ਪੰਨੂ ਨੇ ਇੱਕ ਵਾਰ ਫਿਰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ 25 ਵੱਡੀਆਂ ਹਸਤੀਆ ਨੂੰ ਧਮਕੀ ਦਿਤੀ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਦੇਸ਼ ਦੇ ਹੋਰ ਪ੍ਰਮੁੱਖ ਨੇਤਾਵਾਂ ਅਤੇ ਪ੍ਰਮੁੱਖ ਸ਼ਖਸੀਅਤਾਂ ਇਸ ਵਿਚ ਸੂਚੀ ਵਿਚ ਸ਼ਾਮਲ ਹਨ। ਇਸ ਸਾਲ ਜੂਨ ਵਿੱਚ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਵਿੱਚ ਇੱਕ ਗੁਰਦੁਆਰੇ ਦੇ ਬਾਹਰ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀ ਮਾਰ ਕੇ ਮਾਰੇ ਗਏ ਗਰਮਖਿਆਲੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਤੋਂ ਬਾਅਦ ਧਮਕੀਆਂ ਲਗਾਤਾਰ ਵਧ ਗਈਆਂ ਹਨ।
ਭਾਰਤ ਦੇ ਘੱਟੋ-ਘੱਟ 25 ਲੋਕਾਂ ਨੂੰ ਭੇਜੀ ਗਈ ਈ-ਮੇਲ ਵਿੱਚ, SFJ ਮੁਖੀ ਨੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਅਤੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ ਹਨ। ਦੱਸ ਦੇਈਏ ਕਿ ਇਸ ਸੂਚੀ ਵਿਚ ਮੁਕੇਸ਼ ਅੰਬਾਨੀ ਅਤੇ ਗੌਤਮ ਅਡਾਨੀ ਸਮੇਤ ਬਾਲੀਵੁੱਡ ਅਦਾਕਾਰ ਅਮਿਤਾਭ ਬੱਚਨ ਅਤੇ ਕੰਗਨਾ ਰਣੌਤ ਸਮੇਤ ਚੋਟੀ ਦੇ ਉਦਯੋਗਪਤੀ ਸ਼ਾਮਲ ਹਨ।
ਗਰਮਖਿਆਲੀ ਪੰਨੂ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਲਈ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਕਮਲਨਾਥ ਸਮੇਤ ਕਾਂਗਰਸੀ ਨੇਤਾਵਾਂ ਨੂੰ ਵੀ ਜ਼ਿੰਮੇਵਾਰ ਠਹਿਰਾਇਆ।