Image default
ਮਨੋਰੰਜਨ ਤਾਜਾ ਖਬਰਾਂ

ਗਿੱਪੀ ਗਰੇਵਾਲ ਦਾ ਜਨਮਦਿਨ ‘ਤੇ ਪ੍ਰਸ਼ੰਸਕਾਂ ਨੂੰ ਵੱਡਾ ਤੋਹਫਾ, ਫਿਲਮ ‘ਅਕਾਲ’ ਦਾ ਟੀਜ਼ਰ ਹੋਇਆ ਰਿਲੀਜ਼ (ਵੀਡੀਓ)

ਜਲੰਧਰ— ਗਿੱਪੀ ਗਰੇਵਾਲ ਦੀ ਲੰਬੇ ਸਮੇਂ ਤੋਂ ਉਡੀਕੀ ਜਾ ਰਹੀ ਵੱਡੀ ਫਿਲਮ ‘ਅਕਾਲ’ ਦਾ ਟੀਜ਼ਰ ਅੱਜ ਰਿਲੀਜ਼ ਹੋ ਗਿਆ ਹੈ। ਇਸ ਫਿਲਮ ਦਾ ਟੀਜ਼ਰ ਐਕਸ਼ਨ ਨਾਲ ਭਰਪੂਰ ਹੈ, ਜਿਸ ‘ਚ ਵੱਡੇ ਸੈੱਟ ਅਤੇ ਸੀਨ ਦੇਖਣ ਨੂੰ ਮਿਲ ਰਹੇ ਹਨ।

ਇਹ ਵੀ ਪੜ੍ਹੋ-ਸੁਪਰੀਮ ਕੋਰਟ ਨੇ ਜਗਜੀਤ ਸਿੰਘ ਡੱਲੇਵਾਲ ਪ੍ਰਤੀ ਪੰਜਾਬ ਸਰਕਾਰ ਦੇ ਰਵੱਈਏ ‘ਤੇ ਚੁੱਕੇ ਸਵਾਲ

ਫਿਲਮ ਦੇ ਟੀਜ਼ਰ ‘ਚ ਗਿੱਪੀ ਗਰੇਵਾਲ, ਗੁਰਪ੍ਰੀਤ ਘੁੱਗੀ, ਨਿਮਰਤ ਖਹਿਰਾ, ਪ੍ਰਿੰਸ ਕੰਵਲਜੀਤ ਸਿੰਘ, ਨਿਕਿਤਨ ਧੀਰ, ਮੀਤਾ ਵਸ਼ਿਸ਼ਟ, ਸ਼ਿੰਦਾ ਗਰੇਵਾਲ ਅਤੇ ਭਾਣਾ ਐੱਲ. ਏ. ਦਾ ਵੱਖਰਾ ਰੂਪ ਵੀ ਦੇਖਣ ਨੂੰ ਮਿਲ ਰਿਹਾ ਹੈ। ਉਸ ਦੇ ਨਾਲ ਏਕਮ ਗਰੇਵਾਲ ਅਤੇ ਜੱਗੀ ਸਿੰਘ ਵੀ ਅਹਿਮ ਭੂਮਿਕਾਵਾਂ ਨਿਭਾਅ ਰਹੇ ਹਨ। ਟੀਜ਼ਰ ਨੂੰ ਦੇਖਣ ਤੋਂ ਬਾਅਦ ਇਹ ਕਹਿਣਾ ਗਲਤ ਨਹੀਂ ਹੋਵੇਗਾ ਕਿ ਫਿਲਮ ‘ਚ ਕਿਰਦਾਰਾਂ ਦੇ ਕਾਸਟਿਊਮ ਡਿਜ਼ਾਈਨ ‘ਤੇ ਖਾਸ ਕੰਮ ਕੀਤਾ ਗਿਆ ਹੈ। ਫਿਲਮ ਨੂੰ ਸ਼ਾਨਦਾਰ ਬਣਾਉਣ ਲਈ ਮਸ਼ਹੂਰ ਬਾਲੀਵੁੱਡ ਸੰਗੀਤ ਨਿਰਦੇਸ਼ਕ ਸ਼ੰਕਰ ਅਹਿਸਾਨ ਲੋਏ ਨੇ ਇਸ ਦਾ ਸੰਗੀਤ ਤਿਆਰ ਕੀਤਾ ਹੈ, ਜੋ ਕਿ ਟੀਜ਼ਰ ਨੂੰ ਹੋਰ ਵੀ ਖੂਬਸੂਰਤ ਬਣਾ ਰਿਹਾ ਹੈ।

Advertisement

ਫਿਲਮ ਦੀ ਕਹਾਣੀ ਗਿੱਪੀ ਗਰੇਵਾਲ ਨੇ ਲਿਖੀ ਹੈ ਅਤੇ ਇਸ ਦਾ ਨਿਰਦੇਸ਼ਨ ਵੀ ਗਿੱਪੀ ਗਰੇਵਾਲ ਨੇ ਹੀ ਕੀਤਾ ਹੈ। ਇਸ ਫ਼ਿਲਮ ਦੀ ਸਿਨੇਮੈਟੋਗ੍ਰਾਫ਼ੀ ਬਲਜੀਤ ਸਿੰਘ ਦੇਵ ਨੇ ਕੀਤੀ ਹੈ, ਜੋ ਇਸ ਤੋਂ ਪਹਿਲਾਂ ਵੀ ਆਪਣੇ ਕੰਮ ਦੀ ਸ਼ਲਾਘਾ ਕਰ ਚੁੱਕੇ ਹਨ।

ਇਹ ਵੀ ਪੜ੍ਹੋ-ਗੈਰ-ਕਾਨੂੰਨੀ ਪ੍ਰਵਾਸੀਆਂ ਖਿਲਾਫ ਸਖਤ ਹੋਇਆ ਕੈਨੇਡਾ, ਭਾਰਤੀਆਂ ਬਾਰੇ ਕਿਹਾ ਇਹ

ਫਿਲਮ ਦਾ ਨਿਰਮਾਣ ਗਿੱਪੀ ਗਰੇਵਾਲ ਅਤੇ ਉਨ੍ਹਾਂ ਦੀ ਪਤਨੀ ਰਵਨੀਤ ਕੌਰ ਗਰੇਵਾਲ ਨੇ ਕੀਤਾ ਹੈ, ਜਦਕਿ ਭਾਣਾ ਐੱਲ. ਏ. ਫਿਲਮ ਦੇ ਸਹਿ-ਨਿਰਮਾਤਾ ਹਨ। ਇਹ ਫਿਲਮ 10 ਅਪ੍ਰੈਲ 2025 ਨੂੰ ਦੁਨੀਆ ਭਰ ਵਿੱਚ ਰਿਲੀਜ਼ ਹੋਣ ਜਾ ਰਹੀ ਹੈ, ਜੋ ਪੰਜਾਬੀਆਂ ਦੇ ਵਿਸਾਖੀ ਵੀਕੈਂਡ ਨੂੰ ਹੋਰ ਵੀ ਸ਼ਾਨਦਾਰ ਬਣਾ ਦੇਵੇਗੀ।

Advertisement

ਗਿੱਪੀ ਗਰੇਵਾਲ ਦਾ ਜਨਮਦਿਨ ‘ਤੇ ਪ੍ਰਸ਼ੰਸਕਾਂ ਨੂੰ ਵੱਡਾ ਤੋਹਫਾ, ਫਿਲਮ ‘ਅਕਾਲ’ ਦਾ ਟੀਜ਼ਰ ਹੋਇਆ ਰਿਲੀਜ਼ (ਵੀਡੀਓ)

ਜਲੰਧਰ— ਗਿੱਪੀ ਗਰੇਵਾਲ ਦੀ ਲੰਬੇ ਸਮੇਂ ਤੋਂ ਉਡੀਕੀ ਜਾ ਰਹੀ ਵੱਡੀ ਫਿਲਮ ‘ਅਕਾਲ’ ਦਾ ਟੀਜ਼ਰ ਅੱਜ ਰਿਲੀਜ਼ ਹੋ ਗਿਆ ਹੈ। ਇਸ ਫਿਲਮ ਦਾ ਟੀਜ਼ਰ ਐਕਸ਼ਨ ਨਾਲ ਭਰਪੂਰ ਹੈ, ਜਿਸ ‘ਚ ਵੱਡੇ ਸੈੱਟ ਅਤੇ ਸੀਨ ਦੇਖਣ ਨੂੰ ਮਿਲ ਰਹੇ ਹਨ।

Advertisement

ਇਹ ਵੀ ਪੜ੍ਹੋ-ਕੜਾਕੇ ਦੀ ਠੰਡ ਠਾਰ ਦਿੱਤੇ ਪੰਜਾਬੀ, 12 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ

ਫਿਲਮ ਦੇ ਟੀਜ਼ਰ ‘ਚ ਗਿੱਪੀ ਗਰੇਵਾਲ, ਗੁਰਪ੍ਰੀਤ ਘੁੱਗੀ, ਨਿਮਰਤ ਖਹਿਰਾ, ਪ੍ਰਿੰਸ ਕੰਵਲਜੀਤ ਸਿੰਘ, ਨਿਕਿਤਨ ਧੀਰ, ਮੀਤਾ ਵਸ਼ਿਸ਼ਟ, ਸ਼ਿੰਦਾ ਗਰੇਵਾਲ ਅਤੇ ਭਾਣਾ ਐੱਲ. ਏ. ਦਾ ਵੱਖਰਾ ਰੂਪ ਵੀ ਦੇਖਣ ਨੂੰ ਮਿਲ ਰਿਹਾ ਹੈ। ਉਸ ਦੇ ਨਾਲ ਏਕਮ ਗਰੇਵਾਲ ਅਤੇ ਜੱਗੀ ਸਿੰਘ ਵੀ ਅਹਿਮ ਭੂਮਿਕਾਵਾਂ ਨਿਭਾਅ ਰਹੇ ਹਨ। ਟੀਜ਼ਰ ਨੂੰ ਦੇਖਣ ਤੋਂ ਬਾਅਦ ਇਹ ਕਹਿਣਾ ਗਲਤ ਨਹੀਂ ਹੋਵੇਗਾ ਕਿ ਫਿਲਮ ‘ਚ ਕਿਰਦਾਰਾਂ ਦੇ ਕਾਸਟਿਊਮ ਡਿਜ਼ਾਈਨ ‘ਤੇ ਖਾਸ ਕੰਮ ਕੀਤਾ ਗਿਆ ਹੈ। ਫਿਲਮ ਨੂੰ ਸ਼ਾਨਦਾਰ ਬਣਾਉਣ ਲਈ ਮਸ਼ਹੂਰ ਬਾਲੀਵੁੱਡ ਸੰਗੀਤ ਨਿਰਦੇਸ਼ਕ ਸ਼ੰਕਰ ਅਹਿਸਾਨ ਲੋਏ ਨੇ ਇਸ ਦਾ ਸੰਗੀਤ ਤਿਆਰ ਕੀਤਾ ਹੈ, ਜੋ ਕਿ ਟੀਜ਼ਰ ਨੂੰ ਹੋਰ ਵੀ ਖੂਬਸੂਰਤ ਬਣਾ ਰਿਹਾ ਹੈ।

ਫਿਲਮ ਦੀ ਕਹਾਣੀ ਗਿੱਪੀ ਗਰੇਵਾਲ ਨੇ ਲਿਖੀ ਹੈ ਅਤੇ ਇਸ ਦਾ ਨਿਰਦੇਸ਼ਨ ਵੀ ਗਿੱਪੀ ਗਰੇਵਾਲ ਨੇ ਹੀ ਕੀਤਾ ਹੈ। ਇਸ ਫ਼ਿਲਮ ਦੀ ਸਿਨੇਮੈਟੋਗ੍ਰਾਫ਼ੀ ਬਲਜੀਤ ਸਿੰਘ ਦੇਵ ਨੇ ਕੀਤੀ ਹੈ, ਜੋ ਇਸ ਤੋਂ ਪਹਿਲਾਂ ਵੀ ਆਪਣੇ ਕੰਮ ਦੀ ਸ਼ਲਾਘਾ ਕਰ ਚੁੱਕੇ ਹਨ।

ਇਹ ਵੀ ਪੜ੍ਹੋ-ਡੌਂਕੀ ਲਗਾ ਕੇ ਅਮਰੀਕਾ ਗਏ 2647 ਭਾਰਤੀ ਗ੍ਰਿਫਤਾਰ, ਕੀਤਾ ਜਾਵੇਗਾ ਡਿਪੋਰਟ

Advertisement

ਫਿਲਮ ਦਾ ਨਿਰਮਾਣ ਗਿੱਪੀ ਗਰੇਵਾਲ ਅਤੇ ਉਨ੍ਹਾਂ ਦੀ ਪਤਨੀ ਰਵਨੀਤ ਕੌਰ ਗਰੇਵਾਲ ਨੇ ਕੀਤਾ ਹੈ, ਜਦਕਿ ਭਾਣਾ ਐੱਲ. ਏ. ਫਿਲਮ ਦੇ ਸਹਿ-ਨਿਰਮਾਤਾ ਹਨ। ਇਹ ਫਿਲਮ 10 ਅਪ੍ਰੈਲ 2025 ਨੂੰ ਦੁਨੀਆ ਭਰ ਵਿੱਚ ਰਿਲੀਜ਼ ਹੋਣ ਜਾ ਰਹੀ ਹੈ, ਜੋ ਪੰਜਾਬੀਆਂ ਦੇ ਵਿਸਾਖੀ ਵੀਕੈਂਡ ਨੂੰ ਹੋਰ ਵੀ ਸ਼ਾਨਦਾਰ ਬਣਾ ਦੇਵੇਗੀ।

-(ਜਗਬਾਣੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

Related posts

‘ਸਤ੍ਰੀ’ ਦੇ ਹਮਲੇ ਤੋਂ ਬਚਣਾ ਅਸੰਭਵ, ਰਿਤਿਕ ਰੋਸ਼ਨ ਦੀ ਫਿਲਮ ਨੂੰ ਕੁਚਲ ਕੇ ਅੱਗੇ ਵਧੀ

Balwinder hali

Breaking- ਭੁਪੇਂਦਰ ਪਟੇਲ ਨੂੰ ਗੁਜਰਾਤ ਦੇ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਰਾਜਪਾਲ ਵੱਲੋਂ ਚੁਕਾਈ ਗਈ

punjabdiary

Driving License ਨਾਲ ਜੁੜੇ ਨਿਯਮ ‘ਚ ਹੋਇਆ ਵੱਡਾ ਬਦਲਾਅ, 1 ਜੂਨ ਤੋਂ ਹੋਵੇਗਾ ਲਾਗੂ

punjabdiary

Leave a Comment