Wednesday, August 26, 2026
Google search engine
Homeਤਾਜ਼ਾ ਖਬਰਗੁਰਬਾਣੀ ਲਾਈਵ ਪ੍ਰਸਾਰਣ ਵਿਵਾਦ 'ਚ SGPC ਦਾ ਸਖ਼ਤ ਰੁਖ, GTC ਨਿਊਜ਼ ਨੂੰ...

ਗੁਰਬਾਣੀ ਲਾਈਵ ਪ੍ਰਸਾਰਣ ਵਿਵਾਦ ‘ਚ SGPC ਦਾ ਸਖ਼ਤ ਰੁਖ, GTC ਨਿਊਜ਼ ਨੂੰ ਭੇਜਿਆ ਕਾਨੂੰਨੀ ਨੋਟਿਸ

ਗੁਰਬਾਣੀ ਲਾਈਵ ਪ੍ਰਸਾਰਣ ਵਿਵਾਦ ‘ਚ SGPC ਦਾ ਸਖ਼ਤ ਰੁਖ, GTC ਨਿਊਜ਼ ਨੂੰ ਭੇਜਿਆ ਕਾਨੂੰਨੀ ਨੋਟਿਸ

ਇਸ ਸਬੰਧੀ SGPC ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਚੈਨਲ ਨੂੰ ਤੁਰੰਤ ਪ੍ਰਸਾਰਣ ਬੰਦ ਕਰਨ ਲਈ ਕਿਹਾ ਹੈ। ਉਨ੍ਹਾਂ ਦੱਸਿਆ ਕਿ ਚੈਨਲ ਨੂੰ ਪਹਿਲਾਂ ਚਿੱਠੀ ਭੇਜੀ ਗਈ ਸੀ ਅਤੇ ਹੁਣ ਬਿਨਾਂ ਇਜਾਜ਼ਤ ਪ੍ਰਸਾਰਣ ਕਰਨ ਦੇ ਮਾਮਲੇ ਵਿੱਚ ਕਾਨੂੰਨੀ ਨੋਟਿਸ ਵੀ ਜਾਰੀ ਕੀਤਾ ਗਿਆ ਹੈ।

ਸ੍ਰੀ ਅਮ੍ਰਿਤਸਰ ਸਾਹਿਬ

ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਲਾਈਵ ਪ੍ਰਸਾਰਣ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਸਖ਼ਤ ਪ੍ਰਤੀਕਿਰਿਆ ਦਿੱਤੀ ਹੈ। SGPC ਨੇ ਦੋਸ਼ ਲਗਾਇਆ ਹੈ ਕਿ GTC ਨਿਊਜ਼ ਚੈਨਲ ਵੱਲੋਂ ਬਿਨਾਂ ਅਧਿਕਾਰਤ ਮਨਜ਼ੂਰੀ ਗੁਰਬਾਣੀ ਦਾ ਲਾਈਵ ਪ੍ਰਸਾਰਣ ਕੀਤਾ ਜਾ ਰਿਹਾ ਹੈ। ਇਸ ਸਬੰਧੀ SGPC ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਚੈਨਲ ਨੂੰ ਤੁਰੰਤ ਪ੍ਰਸਾਰਣ ਬੰਦ ਕਰਨ ਲਈ ਕਿਹਾ ਹੈ। ਉਨ੍ਹਾਂ ਦੱਸਿਆ ਕਿ ਚੈਨਲ ਨੂੰ ਪਹਿਲਾਂ ਚਿੱਠੀ ਭੇਜੀ ਗਈ ਸੀ ਅਤੇ ਹੁਣ ਬਿਨਾਂ ਇਜਾਜ਼ਤ ਪ੍ਰਸਾਰਣ ਕਰਨ ਦੇ ਮਾਮਲੇ ਵਿੱਚ ਕਾਨੂੰਨੀ ਨੋਟਿਸ ਵੀ ਜਾਰੀ ਕੀਤਾ ਗਿਆ ਹੈ।

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਦੀ ਭੂਮਿਕਾ ‘ਤੇ ਵੀ ਸਵਾਲ ਉਠਾਏ। ਉਨ੍ਹਾਂ ਦੋਸ਼ ਲਗਾਇਆ ਕਿ ਗੁਰਬਾਣੀ ਪ੍ਰਸਾਰਣ ਦੇ ਮੁੱਦੇ ਨੂੰ ਲੈ ਕੇ ਸਿੱਖ ਸੰਗਤ ਵਿੱਚ ਭਰਮ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸਿਆਸੀ ਮਕਸਦਾਂ ਲਈ ਧਾਰਮਿਕ ਮਾਮਲਿਆਂ ਨੂੰ ਵਿਵਾਦ ਦਾ ਰੂਪ ਦੇ ਰਹੀ ਹੈ ਅਤੇ ਇਹ ਢੰਗ ਠੀਕ ਨਹੀਂ ਹੈ।

ਧਾਮੀ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਧਾਰਮਿਕ ਪ੍ਰਸਾਰਣ ਨਾਲ ਜੁੜੇ ਮਾਮਲਿਆਂ ਵਿੱਚ ਦਖ਼ਲ ਦੇਣਾ ਚਾਹੁੰਦੀ ਹੈ ਤਾਂ ਇਹ ਵੀ ਸਪੱਸ਼ਟ ਕਰੇ ਕਿ ਹੋਰ ਧਰਮਾਂ ਦੇ ਧਾਰਮਿਕ ਪ੍ਰਸਾਰਣ ਸਬੰਧੀ ਅਜਿਹੇ ਸਵਾਲ ਕਿਉਂ ਨਹੀਂ ਉਠਾਏ ਜਾਂਦੇ। ਉਨ੍ਹਾਂ ਦਾ ਕਹਿਣਾ ਸੀ ਕਿ ਗੁਰਬਾਣੀ ਦੇ ਵਿਸ਼ਵ ਪੱਧਰੀ ਪ੍ਰਸਾਰਣ ਨੂੰ ਪ੍ਰਭਾਵਿਤ ਕਰਨ ਲਈ ਕਈ ਕੋਸ਼ਿਸ਼ਾਂ ਹੋ ਰਹੀਆਂ ਹਨ ਅਤੇ ਅਜਿਹੇ ਸਮੇਂ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ਦੀ ਬਜਾਏ ਉਨ੍ਹਾਂ ਦਾ ਸਹਿਯੋਗ ਕੀਤਾ ਜਾਣਾ ਚਾਹੀਦਾ ਹੈ।

ਗੁਰਬਾਣੀ ਦੇ ਲਾਈਵ ਪ੍ਰਸਾਰਣ ਦੇ ਹੱਕ ਸਿਰਫ਼ SGPC ਕੋਲ

SGPC ਪ੍ਰਧਾਨ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਲਾਈਵ ਪ੍ਰਸਾਰਣ ਦੇ ਸਾਰੇ ਅਧਿਕਾਰ ਕੇਵਲ ਸ਼੍ਰੋਮਣੀ ਕਮੇਟੀ ਕੋਲ ਰਾਖਵੇਂ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਚੈਨਲ ਵੱਲੋਂ ਬਿਨਾਂ ਮਨਜ਼ੂਰੀ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਕਰਨਾ ਨਿਯਮਾਂ ਦੀ ਉਲੰਘਣਾ ਹੈ। ਧਾਮੀ ਨੇ ਦੱਸਿਆ ਕਿ GTC ਨਿਊਜ਼ ਨੂੰ ਕਾਨੂੰਨੀ ਨੋਟਿਸ ਅਤੇ ਲਿਖਤੀ ਪੱਤਰ ਭੇਜਿਆ ਜਾ ਚੁੱਕਾ ਹੈ ਅਤੇ ਇਸ ਸਬੰਧੀ ਚੈਨਲ ਦਾ ਜਵਾਬ ਵੀ ਪ੍ਰਾਪਤ ਹੋ ਗਿਆ ਹੈ।

GTC ਚੈਨਲ ਤੁਰੰਤ ਲਾਈਵ ਟੈਲੀਕਾਸਟ ਬੰਦ ਕਰੇ : ਧਾਮੀ

ਧਾਮੀ ਨੇ ਇਹ ਵੀ ਦਾਅਵਾ ਕੀਤਾ ਕਿ GTC ਨਿਊਜ਼ ਚੈਨਲ ਦਾ ਸਬੰਧ ਆਮ ਆਦਮੀ ਪਾਰਟੀ ਦੇ ਇੱਕ ਵਿਧਾਇਕ ਨਾਲ ਹੈ। ਉਨ੍ਹਾਂ ਕਿਹਾ ਕਿ ਇਸ ਪੂਰੇ ਮਾਮਲੇ ਵਿੱਚ ਨਾ ਤਾਂ SGPC ਨਾਲ ਕੋਈ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਨਾ ਹੀ ਲਾਈਵ ਪ੍ਰਸਾਰਣ ਲਈ ਕੋਈ ਅਧਿਕਾਰਤ ਮਨਜ਼ੂਰੀ ਲਈ ਗਈ। ਉਨ੍ਹਾਂ ਸਵਾਲ ਉਠਾਇਆ ਕਿ ਕੀ ਇਹ ਮਾਮਲਾ ਸਿਆਸੀ ਦਖ਼ਲਅੰਦਾਜ਼ੀ ਜਾਂ ਤਾਕਤ ਦੇ ਪ੍ਰਦਰਸ਼ਨ ਨਾਲ ਜੁੜਿਆ ਹੋਇਆ ਹੈ।

SGPC ਪ੍ਰਧਾਨ ਨੇ ਸਪੱਸ਼ਟ ਕੀਤਾ ਕਿ ਸ਼੍ਰੋਮਣੀ ਕਮੇਟੀ ਗੁਰਬਾਣੀ ਦੀ ਮਰਿਆਦਾ ਅਤੇ ਸਿੱਖ ਧਾਰਮਿਕ ਪਰੰਪਰਾਵਾਂ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਗੁਰਬਾਣੀ ਦਾ ਪ੍ਰਸਾਰਣ ਸਿਰਫ਼ ਪੰਥਕ ਮਰਿਆਦਾ ਅਤੇ ਨਿਰਧਾਰਤ ਨਿਯਮਾਂ ਅਨੁਸਾਰ ਹੀ ਹੋਣਾ ਚਾਹੀਦਾ ਹੈ ਅਤੇ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

-(ਪੀਟੀਸੀ ਨਿਊਜ)

ਨੋਟਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀਤੇ ਪੜ੍ਹੋ ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ਤੇ ਜਾ ਕੇ ਪੜ੍ਹੋ

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments