Image default
About us

ਗੁਰਮੀਤ ਸਿੰਘ ਆਰੇਵਾਲਾ ਮਾਰਕਿਟ ਕਮੇਟੀ ਕੋਟਕਪੂਰਾ ਦੇ ਚੇਅਰਮੈਨ ਵਜੋਂ ਅੱਜ ਅਹੁਦਾ ਸੰਭਾਲਣਗੇ

ਗੁਰਮੀਤ ਸਿੰਘ ਆਰੇਵਾਲਾ ਮਾਰਕਿਟ ਕਮੇਟੀ ਕੋਟਕਪੂਰਾ ਦੇ ਚੇਅਰਮੈਨ ਵਜੋਂ ਅੱਜ ਅਹੁਦਾ ਸੰਭਾਲਣਗੇ

 

 

 

Advertisement

 

-ਪਾਰਟੀ ਵਰਕਰਾਂ ਵਿੱਚ ਖੁਸ਼ੀ ਅਤੇ ਉਤਸ਼ਾਹ ਦੀ ਲਹਿਰ
-ਸਪੀਕਰ ਸੰਧਵਾਂ ਦਾ ਆਰੇਵਾਲਾ ਨੇ ਕੀਤਾ ਧੰਨਵਾਦ
ਫਰੀਦਕੋਟ 30 ਅਕਤੂਬਰ (ਪੰਜਾਬ ਡਾਇਰੀ)- ਆਮ ਆਦਮੀ ਪਾਰਟੀ ਦੇ ਪੁਰਾਣੇ ਵਰਕਰ ਗੁਰਮੀਤ ਸਿੰਘ ਆਰੇਵਾਲਾ ਅੱਜ ਚੇਅਰਮੈਨ ਮਾਰਕਿਟ ਕਮੇਟੀ ਕੋਟਕਪੂਰਾ ਦਾ ਅਹੁਦਾ ਸੰਭਾਲਣਗੇ। ਇਸ ਮੌਕੇ ਪਾਰਟੀ ਵਰਕਰਾਂ ਅਤੇ ਪ੍ਰਸ਼ੰਸ਼ਕਾ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।

ਗੁਰਮੀਤ ਸਿੰਘ ਆਰੇਵਾਲਾ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਉਹ ਲਗਾਤਾਰ ਪਾਰਟੀ ਦੀ ਸੇਵਾ ਕਰ ਰਹੇ ਹਨ, ਜਿਸ ਦੇ ਫਲਸਰੂਪ ਉਨ੍ਹਾਂ ਨੂੰ ਮਾਰਕਿਟ ਕਮੇਟੀ ਕੋਟਕਪੂਰਾ ਦੀ ਵਾਂਗਡੋਰ ਸੰਭਾਲਣ ਦਾ ਸੁਨਹਿਰੀ ਅਵਸਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਕਾਰਨ ਇਹ ਉਨ੍ਹਾਂ ਦਾ ਨੈਤਿਕ ਫਰਜ਼ ਹੈ ਅਤੇ ਜਿੰਮੇਵਾਰੀ ਹੈ ਕਿ ਉਹ ਇਸ ਅਹੁਦੇ ਦੀ ਮਾਨ ਮਰਿਆਦਾ ਨੂੰ ਬਣਾਈ ਰੱਖਣ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸੌਂਪੀ ਗਈ ਨਵੀਂ ਜਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਸੀਜ਼ਨ ਦੌਰਾਨ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਜਿੰਨਾ ਵੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਉਸਦਾ ਉਹ ਹਰ ਹੀਲੇ ਢੁੱਕਵਾਂ ਹੱਲ ਕੱਢਣ ਦੀ ਪੁਰਜ਼ੋਰ ਕੋਸ਼ਿਸ ਕਰਨਗੇ।

ਉਨ੍ਹਾਂ ਇਸ ਮੌਕੇ ਉਚੇਚੇ ਤੌਰ ਤੇ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ, ਵਿਧਾਇਕ ਜੈਤੋ ਸ. ਅਮੋਲਕ ਸਿੰਘ ਅਤੇ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਦਾ ਉਚੇਚੇ ਤੌਰ ਤੇ ਧੰਨਵਾਦ ਵੀ ਕੀਤਾ। ਉਨ੍ਹਾਂ ਕਿਹਾ ਕਿ ਸਮੇਂ ਸਮੇਂ ਤੇ ਇਨ੍ਹਾਂ ਲੀਡਰ ਸਹਿਬਾਨਾਂ ਤੋਂ ਮਾਰਗ ਦਰਸ਼ਨ ਲੈ ਕੇ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਦਰਪੇਸ਼ ਆ ਰਹੀਆਂ ਔਕੜਾਂ ਨੂੰ ਦੂਰ ਕੀਤਾ ਜਾਵੇਗਾ।

Advertisement

Related posts

Breaking- ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਆਉੂਟ ਸੋਰਸਿੰਗ ਅਧੀਨ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਦਾ ਦਿੱਤਾ ਭਰੋਸਾ

punjabdiary

25 ਤੋਂ 27 ਸਤੰਬਰ ਤੱਕ ਸਿੱਖ ਲਾਈਟ ਇਨਫੈਂਟਰੀ ਦੇ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਰਿਕਾਰਡ ਸਮੱਸਿਆਵਾਂ ਦਾ ਕੀਤਾ ਜਾਵੇਗਾ ਨਿਪਟਾਰਾ

punjabdiary

ਜਿਲ੍ਹਾ ਬਾਲ ਸੁਰੱਖਿਆ ਯੂਨਿਟ ਨੇ ਆਂਗਣਵਾੜੀ ਵਰਕਰਾਂ ਨੂੰ ਬਾਲ ਵਿਆਹ ਦੀ ਰੋਕਥਾਮ ਸਬੰਧੀ ਕੀਤਾ ਜਾਗਰੂਕ

punjabdiary

Leave a Comment