Image default
About us

ਗੁ. ਕਰਤਾਰਪੁਰ ਸਾਹਿਬ ਕੋਲ ਡਾਂਸ ਪਾਰਟੀ ‘ਤੇ ਸਪੀਕਰ ਸੰਧਵਾਂ ਦਾ ਬਿਆਨ- ‘ਗੁਰੂਘਰ ਤੋਂ ਦੂਰ ਸੀ ਆਯੋਜਨ’

ਗੁ. ਕਰਤਾਰਪੁਰ ਸਾਹਿਬ ਕੋਲ ਡਾਂਸ ਪਾਰਟੀ ‘ਤੇ ਸਪੀਕਰ ਸੰਧਵਾਂ ਦਾ ਬਿਆਨ- ‘ਗੁਰੂਘਰ ਤੋਂ ਦੂਰ ਸੀ ਆਯੋਜਨ’

 

 

 

Advertisement

ਚੰਡੀਗੜ੍ਹ, 21 ਨਵੰਬਰ (ਡੇਲੀ ਪੋਸਟ ਪੰਜਾਬੀ)- ਪਾਕਿਸਤਾਨ ਦੇ ਨੇਰੋਵਾਲ ਕਸਬੇ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਕੰਪਲੈਕਸ ‘ਚ 18 ਨਵੰਬਰ ਦੀ ਰਾਤ 8 ਵਜੇ ਰੱਖੀ ਗਈ ਪਾਰਟੀ ਨੂੰ ਲੈ ਕੇ ਵਿਵਾਦ ਵਧਦਾ ਜਾ ਰਿਹਾ ਹੈ। ਇਸ ਦੌਰਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਇਸ ਵਿਵਾਦ ‘ਤੇ ਪਾਕਿਸਤਾਨੀ ਅਧਿਕਾਰੀਆਂ ਨੂੰ ਕਲੀਨ ਚਿੱਟ ਦੇ ਦਿੱਤੀ ਹੈ। ਸੋਮਵਾਰ ਨੂੰ ਸੰਧਵਾਂ ਨੇ 13 ਵਿਧਾਇਕਾਂ ਨਾਲ ਪਾਕਿਸਤਾਨ ਜਾ ਕੇ ਕਰਤਾਰਪੁਰ ਸਾਹਿਬ ਵਿਖੇ ਮੱਥਾ ਟੇਕਿਆ।

ਸੋਮਵਾਰ ਸਵੇਰੇ ਸੰਧਵਾਂ ਸਾਰੇ ਵਿਧਾਇਕਾਂ ਨਾਲ ਡੇਰਾ ਬੇਬਾ ਨਾਨਕ ਸਥਿਤ ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਪਾਕਿਸਤਾਨ ਵਿੱਚ ਦਾਖ਼ਲ ਹੋਏ। ਉਥੇ ਕਰਤਾਰਪੁਰ ਸਾਹਿਬ ਗੁਰਦੁਆਰੇ ਦੇ ਹੈੱਡ ਗ੍ਰੰਥੀ ਭਾਈ ਗੋਬਿੰਦ ਸਿੰਘ ਨੇ ਉਨ੍ਹਾਂ ਦਾ ਸਵਾਗਤ ਕੀਤਾ। ਸਪੀਕਰ ਨੇ ਹਾਲ ਹੀ ਵਿਚ ਕਰਤਾਰਪੁਰ ਸਾਹਿਬ ਕੰਪਲੈਕਸ ਵਿਚ ਸ਼ਰਾਬ ਅਤੇ ਡਾਂਸ ਪਾਰਟੀਆਂ ਹੋਣ ਕਾਰਨ ਪੈਦਾ ਹੋਏ ਵਿਵਾਦ ‘ਤੇ ਵੀ ਪਾਕਿਸਤਾਨੀ ਅਧਿਕਾਰੀਆਂ ਨੂੰ ਕਲੀਨ ਚਿੱਟ ਦੇ ਦਿੱਤੀ। ਸੰਧਵਾਂ ਮੁਤਾਬਕ ਗੁਰਦੁਆਰੇ ਦੇ ਹੈੱਡ ਗ੍ਰੰਥੀ ਭਾਈ ਗੋਬਿੰਦ ਸਿੰਘ ਨੇ ਉਨ੍ਹਾਂ ਨੂੰ ਸਾਰੀ ਸਥਿਤੀ ਤੋਂ ਜਾਣੂ ਕਰਵਾਉਂਦਿਆਂ ਦੱਸਿਆ ਕਿ ਗੁਰੂਦੁਆਰੇ ਤੋਂ ਕਰੀਬ 2 ਕਿਲੋਮੀਟਰ ਦੂਰ ਨਾਨ-ਵੈੱਜ ਪਾਰਟੀ ਦਾ ਆਯੋਜਨ ਕੀਤਾ ਗਿਆ ਸੀ।

ਸ਼੍ਰੋਮਣੀ ਕਮੇਟੀ ਤੋਂ ਬਾਅਦ ਹੁਣ ਜਥੇਦਾਰ ਗਿਆਨੀ ਰਘਬੀਰ ਸਿੰਘ, ਸਾਬਕਾ ਜਥੇਦਾਰ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੌਜੂਦਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਇਸ ਘਟਨਾ ਦਾ ਸਖ਼ਤ ਨੋਟਿਸ ਲੈਂਦਿਆਂ ਪਾਕਿਸਤਾਨ ਸਰਕਾਰ ਤੋਂ ਪਾਰਟੀ ਵਿੱਚ ਸ਼ਾਮਲ ਕਥਿਤ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪਾਕਿਸਤਾਨ ਸਰਕਾਰ ਤੋਂ ਪਾਰਟੀ ਵਿੱਚ ਸ਼ਾਮਲ ਸੀਨੀਅਰ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਸਿੱਖ ਧਰਮ ਵਿੱਚ ਮੀਟ ਅਤੇ ਸ਼ਰਾਬ ਦੀ ਵਰਤੋਂ ਪੂਰੀ ਤਰ੍ਹਾਂ ਮਨਾਹੀ ਹੈ। ਸਿੱਖ ਧਰਮ ਵਿੱਚ ਗੁਰਦੁਆਰਾ ਸਾਹਿਬਾਨ ਮੁਸਲਿਮ ਭਾਈਚਾਰੇ ਦੇ ਮੱਕਾ-ਮਦੀਨਾ ਵਾਂਗ ਪਾਵਨ ਇਬਾਦਤ-ਗਾਹ ਵਾਂਗ ਹੈ। ਇਥਤੇ ਵਾਪਰੀ ਅਜਿਹੀ ਘਟਨਾ ਸੋਭਾ ਨਹੀਂ ਦਿੰਦੀ, ਇਹ ਬਹੁਤ ਹੀ ਚਿੰਤਾ ਵਾਲੀ ਤੇ ਦੁਖਦਾਈ ਹੈ। ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਠੋਸ ਕਦਮ ਚੁੱਕੇ ਜਾਣੇ ਚਾਹੀਦੇ ਹਨ।

Advertisement

ਗਿਆਨੀ ਹਰਪ੍ਰੀਤ ਸਿੰਘ ਨੇ ਵੀ ਪਾਕਿਸਤਾਨ ਸਰਕਾਰ ਵੱਲੋਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪੰਜ ਡਾਲਰ ਫੀਸ ਦਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸਰਕਾਰ ਨੂੰ ਇਸ ਫੀਸ ਨੂੰ ਤੁਰੰਤ ਖਤਮ ਕਰਨਾ ਚਾਹੀਦਾ ਹੈ, ਤਾਂ ਜੋ ਭਾਰਤੀ ਨਾਗਰਿਕਾਂ ‘ਤੇ ਇਸ ਦਾ ਬੋਝ ਨਾ ਪਵੇ ਅਤੇ ਉਹ ਬਿਨਾਂ ਕਿਸੇ ਆਰਥਿਕ ਬੋਝ ਅਤੇ ਦਬਾਅ ਦੇ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰ ਸਕਣ।

ਦੂਜੇ ਪਾਸੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਰਘਬੀਰ ਸਿੰਘ ਨੇ ਗੁਰਦੁਆਰਾ ਕਰਤਾਰਪੁਰ ਸਾਹਿਬ ਨੇੜੇ ਹੋਈ ਸ਼ਰਾਬ ਦੇ ਠੇਕੇ ਨੂੰ ਸਿੱਖ ਮਰਿਆਦਾ ਦੀ ਉਲੰਘਣਾ ਦੱਸਿਆ ਹੈ। ਜਥੇਦਾਰ ਰਘੁਬੀਰ ਸਿੰਘ ਨੇ ਕਿਹਾ ਹੈ ਕਿ ਇਸ ਘਟਨਾ ਦੀ ਰਿਪੋਰਟ ਮੰਗਵਾਈ ਗਈ ਹੈ, ਰਿਪੋਰਟ ਆਉਣ ਤੋਂ ਬਾਅਦ ਹੀ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਵਿੱਚ ਵਿਚਾਰ ਕੀਤੀ ਜਾਵੇਗੀ। ਵੱਖ-ਵੱਖ ਸੰਪਰਦਾਇਕ ਮੁੱਦਿਆਂ ‘ਤੇ ਵਿਚਾਰ ਕਰਨ ਲਈ ਜਲਦੀ ਹੀ ਪੰਜ ਤਖ਼ਤਾਂ ਦੇ ਸਿੰਘ ਸਾਹਿਬਾਨ ਦੀ ਮੀਟਿੰਗ ਹੋਵੇਗੀ। ਇਸ ਵਿੱਚ ਦੋਸ਼ੀਆਂ ਖਿਲਾਫ ਧਾਰਮਿਕ ਕਾਰਵਾਈ ਵੀ ਕੀਤੀ ਜਾਵੇਗੀ।

ਗਿਆਨੀ ਹਰਪ੍ਰੀਤ ਸਿੰਘ ਨੇ ਵੀ ਪਾਕਿਸਤਾਨ ਸਰਕਾਰ ਵੱਲੋਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪੰਜ ਡਾਲਰ ਫੀਸ ਦਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸਰਕਾਰ ਨੂੰ ਇਸ ਫੀਸ ਨੂੰ ਤੁਰੰਤ ਖਤਮ ਕਰਨਾ ਚਾਹੀਦਾ ਹੈ, ਤਾਂ ਜੋ ਭਾਰਤੀ ਨਾਗਰਿਕਾਂ ‘ਤੇ ਇਸ ਦਾ ਬੋਝ ਨਾ ਪਵੇ ਅਤੇ ਉਹ ਬਿਨਾਂ ਕਿਸੇ ਆਰਥਿਕ ਬੋਝ ਅਤੇ ਦਬਾਅ ਦੇ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰ ਸਕਣ।

ਦੂਜੇ ਪਾਸੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਗੁਰਦੁਆਰਾ ਕਰਤਾਰਪੁਰ ਸਾਹਿਬ ਨੇੜੇ ਹੋਈ ਸ਼ਰਾਬ ਦੇ ਠੇਕੇ ਨੂੰ ਸਿੱਖ ਮਰਿਆਦਾ ਦੀ ਉਲੰਘਣਾ ਦੱਸਿਆ ਹੈ। ਜਥੇਦਾਰ ਰਘੁਬੀਰ ਸਿੰਘ ਨੇ ਕਿਹਾ ਹੈ ਕਿ ਇਸ ਘਟਨਾ ਦੀ ਰਿਪੋਰਟ ਮੰਗਵਾਈ ਗਈ ਹੈ, ਰਿਪੋਰਟ ਆਉਣ ਤੋਂ ਬਾਅਦ ਹੀ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਵਿੱਚ ਵਿਚਾਰ ਕੀਤੀ ਜਾਵੇਗੀ। ਵੱਖ-ਵੱਖ ਸੰਪਰਦਾਇਕ ਮੁੱਦਿਆਂ ‘ਤੇ ਵਿਚਾਰ ਕਰਨ ਲਈ ਜਲਦੀ ਹੀ ਪੰਜ ਤਖ਼ਤਾਂ ਦੇ ਸਿੰਘ ਸਾਹਿਬਾਨ ਦੀ ਮੀਟਿੰਗ ਹੋਵੇਗੀ। ਇਸ ਵਿੱਚ ਦੋਸ਼ੀਆਂ ਖਿਲਾਫ ਧਾਰਮਿਕ ਕਾਰਵਾਈ ਵੀ ਕੀਤੀ ਜਾਵੇਗੀ।

Advertisement

Related posts

ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਦੇ ਬ੍ਰਾਂਚ ਮੁਖੀਆਂ ਦੀ ਮੀਟਿੰਗ ਵਿਚ ਹੋਏ ਕਈ ਅਹਿਮ ਫੈਸਲੇ

punjabdiary

600 ਯੂਨਿਟ ਮੁਫਤ ਬਿਜਲੀ ਦੀ ਗਾਰੰਟੀ ਨੂੰ 1 ਸਾਲ ਹੋਇਆ ਪੂਰਾ, ਪੰਜਾਬ ਨੂੰ ਬਣਾਵਾਂਗੇ ਬਿਜਲੀ ਸਰਪਲਸ ਸੂਬਾ: CM ਮਾਨ

punjabdiary

Breaking- ਪੰਜਾਬ ਵਿਚ ਚਿੱਟੇ ਦਾ ਕਹਰ ਵੱਧ ਰਿਹਾ, ਜਿਸ ਦਾ ਸਬੂਤ ਚਿੱਟਾ ਇਧਰ ਮਿਲਦਾ ਹੈ ਦਾ ਬੋਰਡ ਲੱਗਿਆ ਵੇਖਿਆ ਜਾ ਸਕਦਾ ਹੈ

punjabdiary

Leave a Comment