Image default
About us

ਚੇਅਰਮੈਨ ਢਿੱਲਵਾਂ ਨੇ ਪਿੰਡ ਢਿੱਲਵਾਂ ਕਲਾਂ ਦੀ ਸੁਸਾਇਟੀ ਦੀ ਨਵੀਂ ਇਮਾਰਤ ਦਾ ਰੱਖਿਆ ਨੀਂਹ ਪੱਥਰ

ਚੇਅਰਮੈਨ ਢਿੱਲਵਾਂ ਨੇ ਪਿੰਡ ਢਿੱਲਵਾਂ ਕਲਾਂ ਦੀ ਸੁਸਾਇਟੀ ਦੀ ਨਵੀਂ ਇਮਾਰਤ ਦਾ ਰੱਖਿਆ ਨੀਂਹ ਪੱਥਰ

 

 

ਫ਼ਰੀਦਕੋਟ, 4 ਜਨਵਰੀ (ਪੰਜਾਬ ਡਾਇਰੀ)- ਚੇਅਰਮੈਨ ਪਲਾਨਿੰਗ ਬੋਰਡ ਸ. ਸੁਖਜੀਤ ਸਿੰਘ ਢਿੱਲਵਾਂ ਨੇ ਪਿੰਡ ਢਿੱਲਵਾਂ ਕਲਾਂ ਦੀ ਸੁਸਾਇਟੀ ਦੀ ਨਵੀ ਇਮਾਰਤ ਦਾ ਅੱਜ ਨੀਂਹ ਪੱਥਰ ਰੱਖਿਆ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਕੋਆਪਰੇਟਿਵ ਸੁਸਾਇਟੀ ਦੇ ਮੈਂਬਰਾਂ ਦੀ ਮਿਹਨਤ ਸਦਕਾ ਪਿਛਲੇ 11 ਸਾਲ ਬਾਅਦ ਸਰਬਸੰਮਤੀ ਨਾਲ ਕਮੇਟੀ ਬਣਾ ਕੇ ਸੁਸਾਇਟੀ ਦੇ ਨਾਲ ਜੁੜੇ ਸਾਰੇ ਕੰਮਾਂ ਨੂੰ ਇਮਾਨਦਾਰੀ ਦੇ ਨਾਲ ਸ਼ੁਰੂ ਕੀਤਾ ਗਿਆ ਹੈ।

Advertisement

ਉਨ੍ਹਾਂ ਕਿਹਾ ਕਿ ਸੁਸਾਇਟੀ ਦੀ ਇਮਾਰਤ ਤੇ ਇੱਕ ਇੱਕ ਪੈਸੇ ਦੀ ਸੁਚੱਜੇ ਢੰਗ ਨਾਲ ਯੋਗ ਤੇ ਆਧੁਨਿਕ ਤਰੀਕੇ ਨਾਲ ਵਰਤੋਂ ਕੀਤੀ ਜਾਵੇਗੀ ਤੇ ਸਮਾਂ ਸੀਮਾ ਵਿੱਚ ਰਹਿੰਦੇ ਹੋਏ ਇਸ ਇਮਾਰਤ ਨੂੰ ਪਿੰਡ ਵਾਸੀਆਂ ਨੂੰ ਸਪੁਰਦ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬੜੀ ਤਨਦੇਹੀ ਅਤੇ ਇਮਾਨਦਾਰੀ ਦੇ ਨਾਲ ਕੰਮ ਕਰਕੇ ਲੋਕਾਂ ਨੂੰ ਅਜਿਹੀਆਂ ਸਹੂਲਤਾਂ ਦੇਣ ਵਿੱਚ ਕੋਈ ਕਸਰ ਨਹੀਂ ਛੱਡ ਰਹੀ। ਉਹਨਾਂ ਇਹ ਵੀ ਦੱਸਿਆ ਕਿ ਹਰ ਇਮਾਰਤ ਦੀ ਉਸਾਰੀ ਲਈ ਵਰਤੇ ਗਏ ਇਕੱਲੇ-ਇਕੱਲੇ ਪੈਸੇ ਦਾ ਹਿਸਾਬ ਰੱਖਿਆ ਜਾ ਰਿਹਾ ਹੈ।

ਇਸ ਮੌਕੇ ਸੁਸਾਇਟੀ ਪ੍ਰਧਾਨ ਗਰਜਿੰਦਰ ਸਿੰਘ ਢਿੱਲੋ ਅਤੇ ਇਸ ਮੌਕੇ ਖੁਸ਼ਵੀਤ ਭਲੂਰੀਆ, ਗੋਪੀ ਗਿੱਲ, ਰਾਜਵਿੰਦਰ ਢਿੱਲੋ, ਪ੍ਰਭ ਢਿੱਲੋ , ਸੁਖਦੀਪ ਢਿੱਲੋ,ਜਗਦੀਪ ਬੁੱਟਰ,ਮਨਪ੍ਰੀਤ ਗਿੱਲ, ਜੀਤ ਧਾਲੀਵਾਲ, ਹਰਜੀਤ ਫੌਜੀ ਆਦਿ ਹਾਜਰ ਸਨ।

Advertisement

Related posts

CM ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਬਲੂ ਪ੍ਰਿੰਟ ਤਿਆਰ- ਡਾ. ਬਲਬੀਰ ਸਿੰਘ

punjabdiary

Breaking- ਹੁਣ ਆਂਗਣਵਾੜੀ ਸੈਂਟਰਾਂ ‘ਚੋਂ ਨਹੀਂ ਆਵੇਗੀ ਘਟੀਆ ਕਿਸਮ ਦੇ ਖਾਣੇ ਸੰਬੰਧੀ ਕੋਈ ਸ਼ਿਕਾਇਤ, CM ਭਗਵੰਤ ਮਾਨ ਨੇ ਆਂਗਣਵਾੜੀ ਸੈਂਟਰਾਂ ‘ਚ ਰਾਸ਼ਨ ਸਪਲਾਈ ਕਰਨ ਲਈ ਮਾਰਕਫੈੱਡ ਨੂੰ ਸੌਂਪੀ ਜ਼ਿੰਮੇਵਾਰੀ

punjabdiary

ਕੋਟਕਪੂਰਾ ਨੂੰ ਮਿਲੇ 2 ਨਵੇਂ ਬਿਜਲੀ ਘਰ, ਵਿਧਾਨ ਸਭਾ ਸਪੀਕਰ ਸੰਧਵਾਂ ਨੇ ਕੀਤਾ ਉਦਘਾਟਨ

punjabdiary

Leave a Comment