ਜਲੰਧਰ ਕਾਊਂਟਰ ਇੰਟੈਲੀਜੈਂਸ ਨੂੰ ਮਿਲੀ ਵੱਡੀ ਸਫਲਤਾ, 2 ਤ.ਸਕਰਾਂ ਨੂੰ ਗੈਰ-ਕਾਨੂੰਨੀ ਹ.ਥਿਆ.ਰਾਂ ਸਣੇ ਕੀਤਾ ਕਾਬੂ
ਜਲੰਧਰ, 9 ਮਈ (ਡੇਲੀ ਪੋਸਟ ਪੰਜਾਬੀ)- ਜਲੰਧਰ ਕਾਊਂਟਰ ਇੰਟੈਲੀਜੈਂਸ ਨੂੰ ਵੱਡੀ ਸਫਲਤਾ ਮਿਲੀ ਹੈ। ਟੀਮ ਵੱਲੋਂ ਖੁਫੀਆ ਜਾਣਕਾਰੀ ਦੇ ਅਧਾਰ ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਕਾਊਂਟਰ ਇੰਟੈਲੀਜੈਂਸ ਦੀ ਟੀਮ ਨੇ 2 ਤਸਕਰਾਂ ਨੂੰ ਫਰੀਫਤਾਰ ਕੀਤਾ ਹੈ। ਇਨ੍ਹਾਂ ਕੋਲੋਂ 6 ਗੈਰ ਕਾਨੂੰਨੀ ਪਿਸਤੌਲਾਂ ਅਤੇ 7 ਮੈਗਜ਼ੀਨਾਂ ਬਰਾਮਦ ਹੋਏ ਹਨ। ਇਹ ਜਾਣਕਰੀ DGP ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਗਈ ਹੈ।
DGP ਨੇ ਐਕਸ ਅਕਾਊਂਟ ਤੇ ਪੋਸਟ ਸਾਂਝੀ ਕਰਦਿਆਂ ਲਿਖਿਆ ਕਿ ਜਲੰਧਰ ਕਾਊਂਟਰ ਇੰਟੈਲੀਜੈਂਸ ਨੇ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਦੇ ਗਿਰੋਹ ਦਾ ਪਰਦਾਫਾਸ਼ ਕਰਦਿਆਂ 6 ਗੈਰ-ਕਾਨੂੰਨੀ ਪਿਸਤੌਲਾਂ ਤੇ 7 ਮੈਗਜ਼ੀਨਾਂ ਸਮੇਤ 2 ਤਸਕਰ ਨੂੰ ਕਾਬੂ ਕੀਤਾ ਹੈ। ਉਨ੍ਹਾਂ ਅੱਗੇ ਲਿਖਿਆ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਸ ਗਿਰੋਹ ਨੇ ਪਿਛਲੇ 6 ਮਹੀਨਿਆਂ ਵਿੱਚ ਹਥਿਆਰਾਂ ਦੀਆਂ 4 ਵੱਡੀਆਂ ਖੇਪਾਂ ਖਰੀਦੀਆਂ ਸਨ।
ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮਾਂ ਖਿਲਾਫ SSOC ਅੰਮ੍ਰਿਤਸਰ ਵਿਖੇ ਅਸਲਾ ਐਕਟ ਤਹਿਤ ਐਫਆਈਆਰ ਦਰਜ ਕਰ ਲਈ ਗਈ ਹੈ। ਇਸ ਦੇ ਨਾਲ ਹੀ ਮੁਲਜ਼ਮਾਂ ਖਿਲਾਫ਼ ਹੋਰ ਜਾਣਕਾਰੀ ਹਾਸਲ ਕਰਨ ਲਈ ਲਈ ਜਾਂਚ ਜਾਰੀ ਹੈ। ਉਨ੍ਹਾਂ ਦੱਸਿਆ ਕਿ ਬਦਮਾਸ਼ ਨੂੰ ਹਥਿਆਰਾਂ ਦੀ ਸਪਲਾਈ ਕਰਨ ਲਈ ਨਾਮਜ਼ਦ ਕੀਤੇ ਗਏ ਦੋ ਅਹਿਮ ਮਾਡਿਊਲ ਮੈਂਬਰਾਂ ਦੀ ਗ੍ਰਿਫਤਾਰੀ ਹੋਣੀ ਬਾਕੀ ਹੈ। ਸੰਗਠਿਤ ਅਪਰਾਧ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਨੈਟਵਰਕ ਵਿੱਚ ਸ਼ਾਮਲ ਸਾਰੇ ਲੋਕਾਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।