Image default
About us

ਜਲੰਧਰ ਦੀਆਂ ਦੋ ਲੜਕੀਆਂ ਨੇ ਆਪਸ ‘ਚ ਕਰਵਾਇਆ ਵਿਆਹ, ਸੁਰੱਖਿਆ ਲਈ ਪਹੁੰਚੀਆਂ ਹਾਈਕੋਰਟ

ਜਲੰਧਰ ਦੀਆਂ ਦੋ ਲੜਕੀਆਂ ਨੇ ਆਪਸ ‘ਚ ਕਰਵਾਇਆ ਵਿਆਹ, ਸੁਰੱਖਿਆ ਲਈ ਪਹੁੰਚੀਆਂ ਹਾਈਕੋਰਟ

 

 

 

Advertisement

ਜਲੰਧਰ, 26 ਅਕਤੂਬਰ (ਰੋਜਾਨਾ ਸਪੋਕਸਮੈਨ)-ਜਲੰਧਰ ਦੀਆਂ ਦੋ ਲੜਕੀਆਂ ਦਾ ਖਰੜ ਦੇ ਗੁਰਦੁਆਰਾ ਸਾਹਿਬ ‘ਚ ਵਿਆਹ ਹੋਇਆ ਹੈ। ਵਿਆਹ ਤੋਂ ਬਾਅਦ ਦੋਵਾਂ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਸੁਰੱਖਿਆ ਦੀ ਮੰਗ ਕੀਤੀ ਹੈ। ਜਿਸ ਤੋਂ ਬਾਅਦ ਹਾਈਕੋਰਟ ਨੇ ਪਟੀਸ਼ਨ ਦਾ ਨੋਟਿਸ ਲੈਂਦਿਆਂ ਐਸਐਸਪੀ ਜਲੰਧਰ ਮੁਖਵਿੰਦਰ ਸਿੰਘ ਭੁੱਲਰ ਨੂੰ ਮਾਮਲੇ ਵਿੱਚ ਦੋਵਾਂ ਲੜਕੀਆਂ ਨੂੰ ਸੁਰੱਖਿਆ ਦੇਣ ਲਈ ਕਿਹਾ ਹੈ।

ਪਟੀਸ਼ਨ ਦਾਇਰ ਕਰਦੇ ਹੋਏ ਦੋਵਾਂ ਲੜਕੀਆਂ ਨੇ ਹਾਈ ਕੋਰਟ ਨੂੰ ਦਸਿਆ ਕਿ ਉਹ ਇਕ-ਦੂਜੇ ਨੂੰ ਪਸੰਦ ਕਰਦੀਆਂ ਹਨ ਅਤੇ 18 ਅਕਤੂਬਰ ਨੂੰ ਖਰੜ ਦੇ ਗੁਰਦੁਆਰਾ ਸਾਹਿਬ ਵਿਖੇ ਉਨ੍ਹਾਂ ਦਾ ਵਿਆਹ ਹੋਇਆ ਸੀ। ਉਸ ਦੇ ਪਰਿਵਾਰਕ ਮੈਂਬਰ ਇਸ ਵਿਆਹ ਤੋਂ ਖੁਸ਼ ਨਹੀਂ ਹਨ। ਜਿਸ ਕਾਰਨ ਉਨ੍ਹਾਂ ਦੀ ਜਾਨ ਨੂੰ ਖ਼ਤਰਾ ਹੈ। ਖ਼ਤਰੇ ਤੋਂ ਡਰਦਿਆਂ ਉਨ੍ਹਾਂ ਜਲੰਧਰ ਦੇ ਐਸਐਸਪੀ ਨੂੰ ਮੰਗ ਪੱਤਰ ਵੀ ਦਿਤਾ ਪਰ ਕੋਈ ਫਾਇਦਾ ਨਹੀਂ ਹੋਇਆ। ਅਜਿਹੇ ‘ਚ ਉਨ੍ਹਾਂ ਨੂੰ ਹਾਈ ਕੋਰਟ ਦੀ ਸ਼ਰਨ ਲੈਣੀ ਪਈ। ਜਿਸ ਤੋਂ ਬਾਅਦ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਗਈ ਸੀ।

ਹਾਈਕੋਰਟ ਨੇ ਮੁੱਖ ਤੌਰ ‘ਤੇ ਆਪਣੇ ਹੁਕਮਾਂ ‘ਚ ਕਿਹਾ ਹੈ ਕਿ ਜੇਕਰ ਪਟੀਸ਼ਨ ਦਾਇਰ ਕਰਨ ਵਾਲੀਆਂ ਲੜਕੀਆਂ ਵਿਰੁੱਧ ਕੋਈ ਕਾਨੂੰਨੀ ਕਾਰਵਾਈ ਕੀਤੀ ਜਾਂਦੀ ਹੈ ਤਾਂ ਇਹ ਹੁਕਮ ਅੜਿੱਕੇ ਨਹੀਂ ਆਉਣਗੇ। ਹਾਈਕੋਰਟ ਨੇ ਕਿਹਾ- ਪਰ ਪੁਲਿਸ ਨੂੰ ਚਾਹੀਦਾ ਹੈ ਕਿ ਉਹ ਦੋਵੇਂ ਲੜਕੀਆਂ ਨੂੰ ਜਦੋਂ ਤੱਕ ਉਹ ਆਪਣੇ ਸ਼ਹਿਰ ਵਿੱਚ ਰਹਿਣ, ਸੁਰੱਖਿਆ ਪ੍ਰਦਾਨ ਕਰੇ। ਪੁਲਿਸ ਨੂੰ ਦੋਵਾਂ ਲੜਕੀਆਂ ਦੀ ਸੁਰੱਖਿਆ ਅਤੇ ਜੀਵਨ ਦੀ ਆਜ਼ਾਦੀ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ।

Advertisement

Related posts

ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸਰਕਾਰ ਵੱਲੋਂ ਪੁੱਜੀ ਕਰੋੜਾਂ ਰੁਪਏ ਦੀ ਗ੍ਰਾਂਟ : ਸੰਧਵਾਂ

punjabdiary

ਹਾੜ੍ਹੀ 2023 ਦੀਆਂ ਫਸਲਾਂ ਦੀ ਕਾਸ਼ਤ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

punjabdiary

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ’ਚ 8.50 ਲੱਖ ਦਾ ਟਰੈਕਟਰ ਦਾਨ

punjabdiary

Leave a Comment