ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਧਾਰਾ 163 ਤਹਿਤ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਧਾਰਾ 163 ਤਹਿਤ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
0 ਆਦੇਸ਼ 26 ਦਸੰਬਰ 2024 ਤੱਕ ਲਾਗੂ ਰਹਿਣਗੇ- ਜ਼ਿਲ੍ਹਾ ਮੈਜਿਸਟ੍ਰੇਟ
ਫਰੀਦਕੋਟ- ਜ਼ਿਲ੍ਹਾ ਮੈਜਿਸਟ੍ਰੇਟ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲਾ ਫਰੀਦਕੋਟ ‘ਚ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ । ਇਹ ਹੁਕਮ 26 ਦਸੰਬਰ 2024 ਤੱਕ ਲਾਗੂ ਰਹਿਣਗੇ।
ਇਹ ਵੀ ਪੜ੍ਹੋ-ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੱਖ ਵਿਦਵਾਨਾਂ ਦੀ ਇਕੱਤਰਤਾ ਸਮਾਪਤ, ਕਈ ਪੰਥਕ ਮੁੱਦਿਆਂ ‘ਤੇ ਹੋਈ ਚਰਚਾ
ਲਾਊਡ ਸਪੀਕਰ ਲਾਉਣ ‘ਤੇ ਪਾਬੰਦੀ
ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹਾ ਫਰੀਦਕੋਟ ਦੀਆਂ ਸੀਮਾਵਾਂ ਅੰਦਰ ਲਾਊਡ ਸਪੀਕਰ ਲਾਉਣ ‘ਤੇ ਪਾਬੰਦੀ ਲਗਾਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਇੰਸਟਰੂਮੈਂਟ (ਕੰਟਰੋਲ ਆਫ ਨੋਆਇਜਜ਼) ਐਕਟ 1956 ਤਹਿਤ ਕੋਈ ਵੀ ਵਿਅਕਤੀ ਬਿਨਾ ਪ੍ਰਵਾਨਗੀ ਦੇ ਰਾਤ 10 ਵਜੇ ਤੋਂ ਸਵੇਰੇ 06 ਵਜੇ ਤੱਕ ਬਿਨਾ ਪ੍ਰਵਾਨਗੀ ਦੇ ਲਾਊਡ ਸਪੀਕਰ ਨਹੀਂ ਚਲਾ ਸਕਦਾ। ਉਨ੍ਹਾਂ ਦੱਸਿਆ ਕਿ ਖਾਸ ਹਾਲਤਾਂ ਅਤੇ ਮੌਕਿਆਂ ਸਮੇਂ ਪ੍ਰਬੰਧਕ ਸਬੰਧਤ ਉਪ ਮੰਡਲ ਮੈਜਿਸਟਰੇਟਾਂ ਪਾਸੋਂ ਪੰਜਾਬ ਇੰਸਟਰੂਮੈਂਟ (ਕੰਟਰੋਲ ਆਫ ਨੋਆਇਜ਼ਜ਼) ਐਕਟ 1956 ਵਿੱਚ ਦਰਜ ਸ਼ਰਤਾਂ ਸਹਿਤ ਲਿਖਤੀ ਪ੍ਰਵਾਨਗੀ ਲੈਣ ਉਪਰੰਤ ਹੀ ਲਾਊਡ ਸਪੀਕਰਾਂ ਦਾ ਇਸਤੇਮਾਲ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਪਬਲਿਕ ਵੱਲੋਂ ਕਲਚਰਲ ਅਤੇ ਧਾਰਮਿਕ ਜਾਂ ਖੁਸ਼ੀ ਦੇ ਸਮਾਗਮਾਂ ਸਮੇਂ ਲਾਊਡ ਸਪੀਕਰਾਂ ਦੀ ਵਰਤੋਂ ਕੀਤੀ ਜਾਂਦੀ ਹੈ। ਜਿਸ ਦੀ ਵਰਤੋਂ ਸਦਕਾ ਲੋਕ ਸ਼ਾਂਤੀ ਭੰਗ ਹੁੰਦੀ ਹੈ। ਇਸ ਸਭ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਲਾਊਡ ਸਪੀਕਰ ਦੀ ਵਰਤੋਂ ‘ਤੇ ਪਾਬੰਦੀ ਲਗਾਈ ਹੈ । ਇਹ ਪਾਬੰਦੀ 26 ਦਸੰਬਰ 2024 ਤੱਕ ਲਾਗੂ ਰਹੇਗੀ।
ਇਹ ਵੀ ਪੜ੍ਹੋ-ਨਗਰ ਨਿਗਮ ਚੋਣਾਂ ਸਬੰਧੀ ਪੰਜਾਬ ਸਰਕਾਰ ਨੂੰ ਨੋਟਿਸ, 10 ਦਿਨਾਂ ਵਿੱਚ ਨੋਟੀਫਿਕੇਸ਼ਨ ਜਾਰੀ ਕਰਨ ਦੇ ਹੁਕਮ
ਨਜਾਇਜ਼ ਕਬਜਿਆਂ ਤੇ ਪਾਬੰਦੀ
ਇਸ ਤੋਂ ਇਲਾਵਾ ਜ਼ਿਲ੍ਹਾ ਫਰੀਦਕੋਟ ਦੀ ਹਦੂਦ ਅੰਦਰ ਕਿਸੇ ਵੀ ਵਿਅਕਤੀ ਵੱਲੋਂ ਸਰਕਾਰੀ ਰਸਤੇ/ਸੜਕਾਂ ਦੀ ਜ਼ਮੀਨ ‘ਤੇ ਨਜਾਇਜ਼ ਕਬਜਾ ਕਰਨ ‘ਤੇ ਵੀ ਪਾਬੰਦੀ ਲਗਾਈ ਹੈ। ਉਨ੍ਹਾਂ ਕਿਹਾ ਕਿ ਹੁਕਮ ਦੀ ਉਲੰਘਣਾ ਕਰਨ ਵਾਲੇ ਵਿਰੁੱਧ ਧਾਰਾ 223 ਬੀ.ਐਨ.ਐਸ ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਤੰਬਾਕੂ ਵੇਚਣ ਤੇ ਪਾਬੰਦੀ
ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹਾ ਫਰੀਦਕੋਟ ਦੀ ਹਦੂਦ ਅੰਦਰ ਵਿਦਿਅਕ ਸੰਸਥਾਵਾਂ ਦੇ ਦੁਆਲੇ 100 ਮੀਟਰ ਦੇ ਘੇਰੇ ਅੰਦਰ ਤੰਬਾਕੂ ਰੱਖਣ ਅਤੇ 18 ਸਾਲ ਤੋਂ ਘੱਟ ਉਮਰ ਵਾਲੇ ਵਿਅਕਤੀ ਨੂੰ ਵੇਚਣ ਅਤੇ ਵਰਤੋਂ ਕਰਨ ‘ਤੇ ਮੁਕੰਮਲ ਪਾਬੰਦੀ ਲਗਾਈ ਹੈ। ਉਨ੍ਹਾਂ ਕਿਹਾ ਕਿ ਤੰਬਾਕੂ ਦੀ ਵਰਤੋਂ ਵਿਅਕਤੀ ਦੇ ਸਰੀਰ ਨੂੰ ਨੁਕਸਾਨ ਪਹੁੰਚਾਉਂਦੀ ਹੈ ਜਿਸ ਨਾਲ ਵਿਅਕਤੀ ਸਰੀਰਕ ਅਤੇ ਮਾਨਸਿਕ ਤੌਰ ‘ਤੇ ਰੋਗੀ ਹੋ ਜਾਂਦਾ ਹੈ। ਇਹ ਪਾਬੰਦੀ 26 ਦਸੰਬਰ 2024 ਤੱਕ ਲਾਗੂ ਰਹੇਗੀ।
ਸਾਈਕਲ, ਰਿਕਸ਼ਾ, ਟਰੈਕਟਰ-ਟਰਾਲੀ, ਰੇਹੜੀ ਆਦਿ ਦੇ ਅੱਗੇ-ਪਿੱਛੇ ਲਾਈਟਾਂ ਨਹੀਂ, ਰਿਫਲੈਕਟਰ ਤੋਂ ਬਿਨਾਂ ਚੱਲਣ ‘ਤੇ ਰੋਕ
ਇਸੇ ਤਰਾਂ ਸਾਈਕਲ, ਰਿਕਸ਼ਾ, ਟਰੈਕਟਰ-ਟਰਾਲੀ, ਰੇਹੜੀ ਅਤੇ ਅਜਿਹੀਆਂ ਹੀ ਹੋਰ ਗੱਡੀਆਂ ਜਿਨ੍ਹਾਂ ਦੇ ਅੱਗੇ-ਪਿੱਛੇ ਲਾਲ ਰੰਗ ਦੇ ਰਿਫਲੈਕਟਰ ਜਾਂ ਚਮਕਦਾਰ ਟੇਪ ਤੋਂ ਬਿਨਾਂ ਚੱਲਣ ‘ਤੇ ਰੋਕ ਲਗਾਈ ਗਈ ਹੈ। ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਅਜਿਹੇ ਵਾਹਨ ਅਕਸਰ ਐਕਸੀਡੈਂਟਾਂ ਦਾ ਕਾਰਣ ਬਣਦੇ ਹਨ। ਇਸ ਨਾਲ ਜਿੱਥੇ ਮਾਲੀ ਤੇ ਜਾਨੀ ਨੁਕਸਾਨ ਹੁੰਦਾ ਹੈ, ਉੱਥੇ ਕਈ ਵਾਰ ਆਮ ਜਨਤਾ ਵਿੱਚ ਅਸ਼ਾਂਤੀ ਅਤੇ ਅਮਨ ਭੰਗ ਹੋਣ ਦਾ ਖਤਰਾ ਪੈਦਾ ਹੋਣ ਦੀ ਸੰਭਾਵਨਾ ਬਣੀ ਰਹਿੰਦੀ ਹੈ। ਇਸ ਲਈ ਇੰਨਾਂ ਦੇ ਅੱਗੇ-ਪਿੱਛੇ ਲਾਲ ਰੰਗ ਦੇ ਰਿਫਲੈਕਟਰ ਜਾਂ ਕੋਈ ਆਈ ਗਲਾਸ ਜਾਂ ਚਮਕਦਾਰ ਟੇਪ ਫਿੱਟ ਕਰਵਾਏ ਬਿਨਾਂ ਚਲਾਉਣ ਦੀ ਮਨਾਹੀ ਹੋਵੇਗੀ। ਇਹ ਪਾਬੰਦੀ 26 ਦਸੰਬਰ 2024 ਤੱਕ ਲਾਗੂ ਰਹੇਗੀ।
ਇਹ ਵੀ ਪੜ੍ਹੋ-ਡਰਾਈਵਿੰਗ ਲਾਇਸੈਂਸ ਧਾਰਕਾਂ ਲਈ ਸੁਪਰੀਮ ਕੋਰਟ ਦਾ ਵੱਡਾ ਫੈਸਲਾ
ਪੂਰਵ ਪ੍ਰਵਾਨਗੀ ਲਏ ਬਿਨਾਂ ਜਨਤਕ ਛੱਪੜ ਪੂਰਨ ਤੇ ਪਾਬੰਦੀ
ਜਿਲਾ ਮੈਜਿਸਟ੍ਰੇਟ ਫਰੀਦਕੋਟ ਨੇ ਜਿਲਾ ਫਰੀਦਕੋਟ ਦੇ ਪੇਂਡੂ ਖੇਤਰਾਂ ਵਿੱਚ ਜਨਤਕ ਛੱਪੜ ਪੂਰਨ ਤੇ ਪਾਬੰਦੀ ਲਗਾਈ ਹੈ । ਉਨਾਂ ਦੱਸਿਆ ਕਿ ਪੇਂਡੂ ਖੇਤਰਾਂ ਵਿੱਚ ਆਮ ਲੋਕਾਂ/ਪੰਚਾਇਤਾਂ ਵੱਲੋਂ ਜਨਤਕ ਛੱਪੜ ਪੂਰਨ ਦਾ ਕੰਮ ਕੀਤਾ ਜਾਂਦਾ ਹੈ ਜਿਸ ਕਰਕੇ ਪਿੰਡਾਂ ਦੇ ਪਾਣੀ ਦਾ ਵਹਾਓ ਰੁਕ ਜਾਂਦਾ ਹੈ ਜਿਸ ਕਾਰਨ ਝਗੜਾ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ । ਜਿਸ ਕਰਕੇ ਇਹ ਪਾਬੰਦੀ ਲਗਾਈ ਗਈ ਹੈ ।ਉਨਾਂ ਕਿਹਾ ਕਿ ਪੇਂਡੂ ਖੇਤਰਾਂ ਵਿੱਚ ਕੋਈ ਵੀ ਵਿਅਕਤੀ/ਪੰਚਾਇਤ ਨਿਮਨ ਹਸਤਾਖਰ,ਸਬੰਧਤ ਉਪ ਮੰਡਲ ਮੈਜਿਸਟ੍ਰੇਟ ਜਾਂ ਸਬੰਧਤ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਪਾਸੋਂ ਪੂਰਵ ਪ੍ਰਵਾਨਗੀ ਲਏ ਬਿਨਾਂ ਜਨਤਕ ਛੱਪੜ ਨਹੀਂ ਪੂਰੇਗਾ ।ਇਹ ਪਾਬੰਦੀ 26 ਦਸੰਬਰ 2024 ਤੱਕ ਲਾਗੂ ਰਹੇਗੀ।
ਖੂਹ ,ਬੋਰਵੈਲ/ਟਿਊਬਵੈੱਲ ਦੀ ਖੁਦਾਈ ਸਬੰਧੀ ਹਦਾਇਤਾਂ ਜਾਰੀ
ਜਿਲ੍ਹਾ ਮੈਜਿਸਟ੍ਰੇਟ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਜਿਲੇ ਵਿੱਚ ਖੂਹ ,ਬੋਰਵੈਲ/ਟਿਊਬਵੈੱਲ ਦੀ ਖੁਦਾਈ / ਮੁਰੰਮਤ ਸਬੰਧੀ ਨਿਰਦੇਸ਼ ਜਾਰੀ ਕੀਤੇ ਹਨ। ਜਿਸ ‘ਚ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਕੱਚੀਆਂ ਖੂਹੀਆਂ ਅਤੇ ਬੋਰਵੈਲ/ਟਿਊਬਵੈੱਲ ਪੁੱਟਣ ਕਾਰਨ ਲੋਕਾਂ ਅਤੇ ਬੱਚਿਆਂ ਦੇ ਇਨਾਂ ‘ਚ ਡਿਗ ਜਾਣ ਨਾਲ ਹੁੰਦੇ ਜਾਨੀ ਤੇ ਮਾਲੀ ਨੁਕਸਾਨ ਤੋਂ ਬਚਣ ਲਈ ਅਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ਤਹਿਤ ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕੀਤੀ ਹੈ।
ਇਹ ਵੀ ਪੜ੍ਹੋ-PSPCL ਦਫਤਰ ਵਲੋਂ ਡਿਫਾਲਟਰ ਖਪਤਕਾਰਾਂ ਦੀ ਸੂਚੀ ਕੀਤੀ ਤਿਆਰ, ਜਾਣੋ ਕਿਸਦਾ ਕੁਨੈਕਸ਼ਨ ਜਾਵੇਗਾ ਕੱਟਿਆ
ਹੁਕਮਾਂ ਦੇ ਅਨੁਸਾਰ ਜਿਲ੍ਹਾ ਫਰੀਦਕੋਟ ਦੀ ਹੱਦ ਅੰਦਰ ਜਮੀਨ ਮਾਲਕ ਖੂਹ/ਬੋਰ ਪੁੱਟਣ ਤੋਂ ਪਹਿਲਾ ਜਿਲ੍ਹਾ ਕੁਲੈਕਟਰ, ਸਬੰਧਤ ਸਰਪੰਚ ਗ੍ਰਾਮ ਪੰਚਾਇਤ, ਨਗਰ ਕੌਸਲ, ਜਨ ਸਿਹਤ ਵਿਭਾਗ, ਭੂਮੀ ਰੱਖਿਆ ਵਿਭਾਗ ਨੂੰ 15 ਦਿਨ ਪਹਿਲਾ ਸੂਚਿਤ ਕਰੇਗਾ। ਖੂਹ/ਬੋਰਵੈਲ ਪੁੱਟਣ ਜਾਂ ਮੁਰੰਮਤ ਕਰਨ ਵਾਲੀਆਂ ਸਾਰੀਆਂ ਏਜੰਸੀਆਂ ਜਿਵੇਂ ਕਿ ਸਰਕਾਰੀ/ਅਰਧ ਸਰਕਾਰੀ/ਪ੍ਰਾਈਵੇਟ ਵਗੈਰਾ ਦੀ ਰਜਿਸਟ੍ਰੇਸ਼ਨ ਹੋਣਾ ਜਰੂਰੀ ਹੈ। ਖੂਹ/ਬੋਰਵੈਲ ਦੇ ਪੁੱਟਣ ਜਾਂ ਮੁਰੰਮਤ ਵਾਲੀ ਥਾਂ ਤੇ ਡਰਿਲਿੰਗ ਏਜੰਸੀ ਦਾ ਅਤੇ ਖੂਹ ਪੁਟਾਏ ਜਾਣ ਵਾਲੇ ਮਾਲਕ ਦਾ ਪੂਰੇ ਪਤੇ ਵਾਲਾ ਸਾਈਟ ਬੋਰਡ ਲਗਵਾਇਆ ਜਾਵੇ ਅਤੇ ਉਸ ਸਾਈਨ ਬੋਰਡ ਤੇ ਡਰਿਲਿੰਗ ਏਜੰਸੀ ਦਾ ਰਜਿਸਟਰੇਸ਼ਨ ਨੰਬਰ ਵੀ ਲਿਖਿਆ ਹੋਵੇ। ਬੋਰਵੈਲ ਦੇ ਆਲੇ ਦੁਆਲੇ ਕੰਡਿਆਲੀ ਤਾਰ ਅਤੇ ਇਸ ਨੂੰ ਸਟੀਲ ਪਲੇਟ ਦੇ ਢੱਕਣ ਨਾਲ ਨਟ-ਬੋਲਟ ਬੰਦ ਕਰਕੇ ਕਵਰ ਕਰਕੇ ਰੱਖਿਆ ਜਾਵੇਗਾ ਅਤੇ ਖੂਹ/ਬੋਰਜ ਦਾ ਢੱਕਣ ਕੇਸਿੰਗ ਪਾਈਪ ਨਾਲ ਨਟ-ਬੋਲਟਾਂ ਨਾਲ ਫਿਕਸ ਹੋਣਾ ਚਾਹੀਦਾ ਹੈ। ਖੂਹ ਬੋਰਵੈਲ ਦੇ ਆਲੇ ਦੁਆਲੇ ਸੀਮਿੰਟ/ਕੰਕਰੀਟ ਦਾ ਪਲੇਟਫਾਰਮ ਜੋ ਜਮੀਨੀ ਲੈਵਲ ਤੋਂ 0.50*0.50*0.60 ਮੀਟਰ (0.30 ਮੀਟਰ ਜਮੀਨੀ ਲੇਬਲ ਤੋਂ ਉਪਰ ਅਤੇ 0.30 ਮੀਟਰ ਜਮੀਨੀ ਲੇਬਲ ਤੋਂ ਹੇਠਾਂ) ਖੂਹ ਦੇ ਆਲੇ ਦੁਆਲੇ ਉਸਾਰੀ ਕੀਤੀ ਜਾਣੀ ਲਾਜਮੀ ਹੈ। ਖੂਹ/ਬੋਰਵੈਲ ਨੂੰ ਪੁੱਟਣ ਜਾਂ ਮੁਰੰਮਤ ਉਪਰੰਤ ਖਾਲੀ ਥਾਂ ਜੇਕਰ ਕੋਈ ਹੋਵੇ, ਨੂੰ ਮਿੱਟੀ ਨਾਲ ਭਰਿਆ ਜਾਵੇ/ਖਾਲੀ ਪਏ ਬੋਰਵੈਲ/ਖੂਹ ਨੂੰ ਮਿੱਟੀ/ਰੇਤ ਨਾਲ ਉਪਰ ਤੱਕ ਭਰਿਆ ਜਾਵੇ ਅਤੇ ਕੰਮ ਮੁਰੰਮਤ ਹੋਣ ਉਪਰੰਤ ਜਮੀਨੀ ਲੈਵਲ ਨੂੰ ਪਹਿਲਾਂ ਦੀ ਤਰ੍ਹਾਂ ਕੀਤਾ ਜਾਵੇ। ਖੂਹ/ਬੋਰਵੈਲ ਨੂੰ ਕਿਸੇ ਵੀ ਹਾਲਤ ਵਿੱਚ ਖੁੱਲਾ ਨਾ ਛੱਡਿਆ ਜਾਵੇ।
ਨਕਾਰਾ ਪਏ ਖੂਹ ਨੂੰ ਚੀਕਨੀ ਮਿੱਟੀ, ਪੱਥਰ, ਕੰਕਰੀਟ ਵਗੈਰਾ ਨਾਲ ਤਲ ਤੋਂ ਲੈ ਕੇ ਉਪਰ ਤੱਕ ਚੰਗੀ ਤਰ੍ਹਾਂ ਭਰ ਕੇ ਬੰਦ ਕਰਨ ਚਾਹੀਦਾ ਹੈ। ਕੋਈ ਵੀ ਵਿਅਕਤੀ ਖੂਹ/ਬੋਰਵੈਲ ਪੁੱਟਣ ਜਾਂ ਮੁਰੰਮਤ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਲਿਖਤੀ ਪ੍ਰਵਾਨਗੀ ਅਤੇ ਉਨ੍ਹਾਂ ਦੀ ਦੇਖ ਰੇਖ ਤੋਂ ਬਿਨ੍ਹਾਂ ਨਹੀਂ ਕਰਵਾਏਗਾ। ਪੇਂਡੂ ਇਲਾਕੇ ਵਿੱਚ ਸਰਪੰਚ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਅਤੇ ਸ਼ਹਿਰੀ ਇਲਾਕੇ ਵਿੱਚ ਜਨ ਸਿਹਤ ਵਿਭਾਗ, ਭੂਮੀ ਰੱਖਿਆ, ਨਗਰ ਕੌਂਸਲਾਂ ਦੇ ਜੂਨੀਅਰ ਇੰਜੀਨੀਅਰਾਂ ਅਤੇ ਕਾਰਜਕਾਰੀ ਅਧਿਕਾਰੀਆਂ ਵੱਲੋਂ ਆਪਣੇ ਆਪਣੇ ਅਧਿਕਾਰਤ ਖੇਤਰਾਂ ਦੀ ਹਰ ਮਹੀਨੇ ਰਿਪੋਰਟ ਤਿਆਰ ਕੀਤੀ ਜਾਵੇਗੀ ਕਿ ਉਨ੍ਹਾਂ ਦੇ ਏਰੀਏ ਵਿੱਚ ਕਿੰਨੇ ਬੋਰਵੈਲ/ਖੂਹ ਆਦਿ ਨਵੇਂ ਖੁਦਵਾਏ ਗਏ, ਕਿੰਨਿਆ ਦੀ ਮੁਰੰਮਤ ਕਰਵਾਈ, ਕਿੰਨੇ ਵਰਤੋਂ ਵਿੱਚ ਹਨ, ਕਿੰਨੇ ਭਰਵਾਏ ਗਏ ਹਨ। ਇਨ੍ਹਾਂ ਵਿਭਾਗਾਂ ਵੱਲੋਂ ਆਪਣੇ ਆਪਣੇ ਖੇਤਰ ਦੀ ਉਕਤ ਰਿਪੋਰਟ ਦੀ ਇਕ ਕਾਪੀ ਆਪਣੇ ਦਫਤਰ ਵਿੱਚ ਰਿਕਾਰਡ ਦੇ ਤੌਰ ਤੇ ਰੱਖੀ ਜਾਵੇਗੀ ਅਤੇ ਇੱਕ ਕਾਪੀ ਹਰ ਮਹੀਨੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਫਰੀਦਕੋਟ ਨੂੰ ਭੇਜੀ ਜਾਵੇਗੀ। ਉਨ੍ਹਾਂ ਵੱਲੋਂ ਇਸ ਸਬੰਧੀ ਮੁਕੰਮਲ ਰਿਕਾਰਡ ਦੀ ਸਾਂਭ ਸੰਭਾਲ ਕੀਤੀ ਜਾਵੇਗੀ। ਇਹ ਹੁਕਮ 26 ਦਸੰਬਰ 2024 ਤੱਕ ਲਾਗੂ ਰਹੇਗਾ।
-(ਪੰਜਾਬ ਡਾਇਰੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।