Image default
ਤਾਜਾ ਖਬਰਾਂ

ਜਾਖੜ ਨੇ PM ਨੂੰ ਲਿਖਿਆ ਪੱਤਰ, ਆਦਮਪੁਰ ਹਵਾਈ ਅੱਡੇ ਦਾ ਨਾਂਅ ਸ੍ਰੀ ਗੁਰੂ ਰਵਿਦਾਸ ਰੱਖਣ ਦੀ ਕੀਤੀ ਮੰਗ

ਜਾਖੜ ਨੇ PM ਨੂੰ ਲਿਖਿਆ ਪੱਤਰ, ਆਦਮਪੁਰ ਹਵਾਈ ਅੱਡੇ ਦਾ ਨਾਂਅ ਸ੍ਰੀ ਗੁਰੂ ਰਵਿਦਾਸ ਰੱਖਣ ਦੀ ਕੀਤੀ ਮੰਗ

 

 

ਚੰਡੀਗੜ੍ਹ, 13 ਜੂਨ (ਏਬੀਪੀ ਸਾਂਝਾ)- ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਜਿੱਥੇ ਉਨ੍ਹਾਂ ਨੂੰ ਤੀਜੀ ਵਾਰ ਇਸ ਵਕਾਰੀ ਮੁਕਾਮ ਤੇ ਪੁੱਜਣ ਲਈ ਪੰਜਾਬ ਦੇ ਲੋਕਾਂ ਵੱਲੋਂ ਸੁਭਕਾਮਨਾਵਾਂ ਭੇਜੀਆਂ ਹਨ ਉਥੇ ਹੀ ਉਨ੍ਹਾਂ ਨੇ ਪੰਜਾਬ ਦੇ ਆਦਮਪੁਰ ਹਵਾਈ ਅੱਡੇ ਦਾ ਨਾਂਅ ਗੁਰੂ ਰਵਿਦਾਸ ਜੀ ਦੇ ਨਾਂਅ ਤੇ ਰੱਖਣ ਅਤੇ ਦਿੱਲੀ ਦੇ ਤੁਗਲਕਾਬਾਦ ਸਥਿਤ ਗੁਰੂ ਰਵਿਦਾਸ ਮੰਦਿਰ ਦੇ ਨਵੀਨੀਕਰਨ ਅਤੇ ਉਸ ਦੇ ਆਲੇ ਦੁਆਲੇ ਦੇ ਸੁੰਦਰੀਕਰਨ ਦੀ ਅਪੀਲ ਵੀ ਕੀਤੀ ਹੈ।

Advertisement

ਆਪਣੀ ਚਿੱਠੀ ਵਿਚ ਸੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਦਾ ਧਿਆਨ ਉਨ੍ਹਾਂ ਦੋ ਮੁੱਦਿਆਂ ਵੱਲ ਖਿੱਚਿਆ ਹੈ ਜਿਨ੍ਹਾਂ ਦਾ ਲੋਕਾਂ ਦੇ ਮਨਾਂ ‘ਤੇ ਡੂੰਘਾ ਭਾਵਾਨਾਤਮਕ ਅਤੇ ਅਧਿਆਤਮਿਕ ਪ੍ਰਭਾਵ ਹੈ। ਇਹ ਮੁੱਦੇ ਸਮਾਜ ਪ੍ਰਤੀ ਪਾਰਟੀ ਦੀ ਵਚਨਬੱਧਤਾ ਨਾਲ ਵੀ ਜੁੜੇ ਹਨ।

ਸੁਨੀਲ ਜਾਖੜ ਨੇ ਲਿਖਿਆ ਹੈ ਕਿ ਮਹਾਨ ਗੁਰੂ ਭਗਤ ਰਵਿਦਾਸ ਜੀ ਦੇ ਨਾਂਅ ਤੇ ਆਦਮਪੁਰ ਹਵਾਈ ਅੱਡੇ ਦਾ ਨਾਂਅ ਰੱਖਣ ਦੀ ਪੰਜਾਬ ਦੀ ਪੁਰਾਣੀ ਮੰਗ ਹੈ। ਇਸ ਸਬੰਧੀ ਪ੍ਰਧਾਨ ਮੰਤਰੀ ਨੇ ਆਪਣੀ ਪੰਜਾਬ ਫੇਰੀ ਦੌਰਾਨ ਅਜਿਹੀ ਇੱਛਾ ਵੀ ਪ੍ਰਗਟਾਈ ਸੀ। ਸੂਬਾ ਪ੍ਰਧਾਨ ਨੇ ਆਖਿਆ ਕਿ ਜੇਕਰ ਅਜਿਹਾ ਕੀਤਾ ਜਾਂਦਾ ਹੈ ਤਾਂ ਇਸ ਨਾਲ ਪੰਜਾਬ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਪੂਰੀ ਹੋ ਜਾਵੇਗੀ।

ਸੂਬਾ ਭਾਜਪਾ ਪ੍ਰਧਾਨ ਨੇ ਪੱਤਰ ਵਿਚ ਅੱਗੇ ਲਿਖਿਆ ਹੈ ਕਿ ਹੁਣ ਜਦੋਂ ਦਿੱਲੀ ਦੇ ਤੁਗਲਕਾਬਾਦ ਸਥਿਤ ਗੁਰੂ ਰਵਿਦਾਸ ਮੰਦਿਰ ਨੂੰ ਇਸਦੀ ਅਸਲੀ ਸ਼ਾਨ ਬਹਾਲ ਕਰਨ ਲਈ ਦੁਬਾਰਾ ਬਣਾਇਆ ਜਾ ਰਿਹਾ ਹੈ, ਤਾਂ ਗੁਰੂ ਰਵਿਦਾਸ ਮੰਦਿਰ ਦੇ ਆਲੇ ਦੁਆਲੇ ਦੇ ਖੇਤਰਾਂ ਨੂੰ ਇੱਕ ਵਾਟਿਕਾ (ਬਾਗ) ਵਿੱਚ ਵਿਕਸਤ ਕਰਨ ਬਾਰੇ ਵਿਚਾਰ ਕਰਨਾ ਲਾਹੇਵੰਦ ਹੋਵੇਗਾ। ਇਹ ਹਰ ਵਰਗ ਦੇ ਲੋਕਾਂ ਨੂੰ ਸਤਿਕਾਰਯੋਗ ਗੁਰੂ ਰਵਿਦਾਸ ਜੀ ਦੇ ਸਮਾਨਤਾਵਾਦੀ ਫਲਸਫੇ ਨਾਲ ਜੋੜਣ ਵਿਚ ਸਹਾਇਕ ਸਿੱਧ ਹੋਵੇਗਾ। ਪ੍ਰਧਾਨ ਮੰਤਰੀ ਨੂੰ ਸੰਬੋਧਨ ਚਿੱਠੀ ਵਿਚ ੳਨ੍ਹਾਂ ਲਿਖਿਆ ਹੈ ਕਿ ਇਹ ਗੁਰੂ ਰਵਿਦਾਸ ਜੀ ਨੂੰ ਇੱਕ ਢੁਕਵੀਂ ਸ਼ਰਧਾਂਜਲੀ ਹੋਵੇਗੀ ਅਤੇ ਸਾਰੇ ਧਰਮਾਂ ਦੇ ਸਿਧਾਂਤਾਂ ਨੂੰ ਬਰਕਰਾਰ ਰੱਖਣ ਦੇ ਨਰਿੰਦਰ ਮੋਦੀ ਦੇ ਸੰਕਲਪ ਦਾ ਪ੍ਰਗਟਾਵਾ ਹੋਵੇਗਾ।

Related posts

ਅਹਿਮ ਖ਼ਬਰ – ਰਾਘਵ ਚੱਢਾ ਨੇ ਅੱਤਵਾਦੀ ਹਮਲੇ ਵਿੱਚ ਮਾਰੇ ਗਏ ਕੁਲਵੰਤ ਸਿੰਘ ਸਮੇਤ ਹੋਰ ਜਵਾਨਾਂ ਦੀ ਮੌਤ ਤੇ ਅਫਸੋਸ ਕੀਤਾ

punjabdiary

Breaking- ਬਾਬਾ ਸ਼ੇਖ ਫਰੀਦ ਜੀ ਦਾ ਆਗਮਨ ਪੁਰਬ ਸਬੰਧੀ 23 ਸਤੰਬਰ ਨੂੰ ਸਰਕਾਰੀ ਦਫਤਰਾਂ ਅਤੇ ਸਿੱਖਿਆ ਸੰਸਥਾਵਾਂ ਵਿੱਚ ਰਹੇਗੀ ਛੁੱਟੀ – ਡੀ.ਸੀ

punjabdiary

Breaking- CM ਮਾਨ ਨੇ ਸ਼ਹੀਦ ਕੁਲਦੀਪ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ 1,ਕਰੋੜ ਰੁਪਏ ਦਾ ਚੈੱਕ ਦਿੱਤਾ

punjabdiary

Leave a Comment