ਜਿੱਤ ਤੋਂ ਬਾਅਦ ਸੀਐਮ ਮਾਨ ਨੇ ਉਮੀਦਵਾਰਾਂ ਨੂੰ ਦਿੱਤੀ ਵਧਾਈ ਅਤੇ ਕਿਹਾ- ਹਰ ਵਾਅਦਾ ਪੂਰਾ ਕਰਾਂਗੇ
ਚੰਡੀਗੜ੍ਹ- 20 ਨਵੰਬਰ ਨੂੰ ਹੋਈ ਉਪ ਚੋਣ ਦੇ ਨਤੀਜੇ ਹੁਣ ਸਾਹਮਣੇ ਆ ਗਏ ਹਨ। ਆਮ ਆਦਮੀ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ 4 ਵਿਧਾਨ ਸਭਾ ਸੀਟਾਂ ‘ਚੋਂ 3 ‘ਤੇ ਜਿੱਤ ਹਾਸਲ ਕੀਤੀ। ਗੁਰਦੀਪ ਸਿੰਘ ਰੰਧਾਵਾ ਨੇ ਡੇਰਾ ਬਾਬਾ ਨਾਨਕ ਤੋਂ ਸੁਖਜਿੰਦਰ ਸਿੰਘ ਰੰਧਾਵਾ ਦੀ ਪਤਨੀ ਜਤਿੰਦਰ ਕੌਰ ਰੰਧਾਵਾ ਨੂੰ ਹਰਾਇਆ ਹੈ। ਜਦੋਂਕਿ ਚੱਬੇਵਾਲ ਵਿੱਚ ਸੰਸਦ ਮੈਂਬਰ ਰਾਜ ਕੁਮਾਰ ਚੱਬੇਵਾਲ ਦੇ ਪੁੱਤਰ ਇਸ਼ਾਂਕ ਚੱਬੇਵਾਲ ਨੇ ਭਾਰੀ ਬਹੁਮਤ ਨਾਲ ਜਿੱਤ ਹਾਸਲ ਕੀਤੀ ਹੈ।
ਰਾਜਾ ਵੜਿੰਗ ਦੇ ‘ਕਿਲੇ’ ਗਿੱਦੜਬਾਹਾ ‘ਚ ਵੀ ਆਮ ਆਦਮੀ ਪਾਰਟੀ ਆਪਣੇ ਪੈਰ ਜਮਾਉਣ ‘ਚ ਕਾਮਯਾਬ ਰਹੀ ਹੈ। ਗਿੱਦੜਬਾਹਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਕਾਂਗਰਸੀ ਉਮੀਦਵਾਰ ਅੰਮ੍ਰਿਤਾ ਵੜਿੰਗ ਨੂੰ ਕਰੀਬ 15 ਹਜ਼ਾਰ ਵੋਟਾਂ ਨਾਲ ਹਰਾਇਆ।
ਇਹ ਵੀ ਪੜ੍ਹੋ-ਝੜਪ ਤੋਂ ਬਾਅਦ ਕਿਸਾਨਾਂ ਤੇ ਪੁਲਿਸ ਵਿਚਾਲੇ ਪਹਿਲੀ ਮੀਟਿੰਗ, ਵੇਖੋ ਕੀ ਨਿਕਲਿਆ ਮਸਲੇ ਦਾ ਹੱਲ
ਮੁੱਖ ਮੰਤਰੀ ਨੇ ਵਧਾਈ ਦਿੱਤੀ
ਜ਼ਿਮਨੀ ਚੋਣ ‘ਚ ਜਿੱਤ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਜੇਤੂ ਉਮੀਦਵਾਰਾਂ ਨੂੰ ਵਧਾਈ ਦਿੱਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇਮਾਨਦਾਰੀ ਨਾਲ ਲੋਕਾਂ ਲਈ ਕੰਮ ਕੀਤਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਉਨ੍ਹਾਂ ਨੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਹਨ, ਉਨ੍ਹਾਂ ਨੂੰ ਪੂਰਾ ਕੀਤਾ ਜਾਵੇਗਾ। ਉਹ ਪੂਰੇ ਹੋਣਗੇ।
ਕੇਜਰੀਵਾਲ ਨੇ ਵੀ ਵਧਾਈ ਦਿੱਤੀ
ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਉਪ ਚੋਣਾਂ ‘ਚ ਜਿੱਤ ਤੋਂ ਬਾਅਦ ਉਮੀਦਵਾਰਾਂ ਅਤੇ ਵਰਕਰਾਂ ਨੂੰ ਵਧਾਈ ਦਿੱਤੀ ਹੈ। ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਉਨ੍ਹਾਂ ਦੀ ਸਰਕਾਰ ‘ਤੇ ਭਰੋਸਾ ਪ੍ਰਗਟਾਇਆ ਹੈ।
पंजाब के लोगों ने उपचुनाव में आम आदमी पार्टी को चार में से तीन सीट देकर फिर से आम आदमी पार्टी की विचारधारा और हमारी सरकार के काम पर विश्वास जताया है। पंजाब के लोगों का बहुत-बहुत शुक्रिया और सबको बहुत-बहुत बधाई। https://t.co/z9wrT9aasa
Advertisement— Arvind Kejriwal (@ArvindKejriwal) November 23, 2024
ਜਿੱਤ ਤੋਂ ਬਾਅਦ ਸੀਐਮ ਮਾਨ ਨੇ ਉਮੀਦਵਾਰਾਂ ਨੂੰ ਦਿੱਤੀ ਵਧਾਈ ਅਤੇ ਕਿਹਾ- ਹਰ ਵਾਅਦਾ ਪੂਰਾ ਕਰਾਂਗੇ
ਚੰਡੀਗੜ੍ਹ- 20 ਨਵੰਬਰ ਨੂੰ ਹੋਈ ਉਪ ਚੋਣ ਦੇ ਨਤੀਜੇ ਹੁਣ ਸਾਹਮਣੇ ਆ ਗਏ ਹਨ। ਆਮ ਆਦਮੀ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ 4 ਵਿਧਾਨ ਸਭਾ ਸੀਟਾਂ ‘ਚੋਂ 3 ‘ਤੇ ਜਿੱਤ ਹਾਸਲ ਕੀਤੀ। ਗੁਰਦੀਪ ਸਿੰਘ ਰੰਧਾਵਾ ਨੇ ਡੇਰਾ ਬਾਬਾ ਨਾਨਕ ਤੋਂ ਸੁਖਜਿੰਦਰ ਸਿੰਘ ਰੰਧਾਵਾ ਦੀ ਪਤਨੀ ਜਤਿੰਦਰ ਕੌਰ ਰੰਧਾਵਾ ਨੂੰ ਹਰਾਇਆ ਹੈ। ਜਦੋਂਕਿ ਚੱਬੇਵਾਲ ਵਿੱਚ ਸੰਸਦ ਮੈਂਬਰ ਰਾਜ ਕੁਮਾਰ ਚੱਬੇਵਾਲ ਦੇ ਪੁੱਤਰ ਇਸ਼ਾਂਕ ਚੱਬੇਵਾਲ ਨੇ ਭਾਰੀ ਬਹੁਮਤ ਨਾਲ ਜਿੱਤ ਹਾਸਲ ਕੀਤੀ ਹੈ।
ਇਹ ਵੀ ਪੜ੍ਹੋ-ਪੰਜਾਬ ਜ਼ਿਮਨੀ ਚੋਣ ਨਤੀਜਿਆਂ ਦੀ ਅਪਡੇਟ , ‘ਆਪ’ ਨੇ ਦੋ ਸੀਟਾਂ ਜਿੱਤੀਆਂ, ਕਾਂਗਰਸ ਨੇ ਇੱਕ ਸੀਟ ’ਤੇ ਕੀਤਾ ਕਬਜ਼ਾ
ਰਾਜਾ ਵੜਿੰਗ ਦੇ ‘ਕਿਲੇ’ ਗਿੱਦੜਬਾਹਾ ‘ਚ ਵੀ ਆਮ ਆਦਮੀ ਪਾਰਟੀ ਆਪਣੇ ਪੈਰ ਜਮਾਉਣ ‘ਚ ਕਾਮਯਾਬ ਰਹੀ ਹੈ। ਗਿੱਦੜਬਾਹਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਕਾਂਗਰਸੀ ਉਮੀਦਵਾਰ ਅੰਮ੍ਰਿਤਾ ਵੜਿੰਗ ਨੂੰ ਕਰੀਬ 15 ਹਜ਼ਾਰ ਵੋਟਾਂ ਨਾਲ ਹਰਾਇਆ।
ਮੁੱਖ ਮੰਤਰੀ ਨੇ ਵਧਾਈ ਦਿੱਤੀ
ਜ਼ਿਮਨੀ ਚੋਣ ‘ਚ ਜਿੱਤ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਜੇਤੂ ਉਮੀਦਵਾਰਾਂ ਨੂੰ ਵਧਾਈ ਦਿੱਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇਮਾਨਦਾਰੀ ਨਾਲ ਲੋਕਾਂ ਲਈ ਕੰਮ ਕੀਤਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਉਨ੍ਹਾਂ ਨੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਹਨ, ਉਨ੍ਹਾਂ ਨੂੰ ਪੂਰਾ ਕੀਤਾ ਜਾਵੇਗਾ। ਉਹ ਪੂਰੇ ਹੋਣਗੇ।
ਜ਼ਿਮਨੀ ਚੋਣਾਂ ‘ਚ ਸ਼ਾਨਦਾਰ ਜਿੱਤ ਲਈ ਪੰਜਾਬੀਆਂ ਨੂੰ ਬਹੁਤ ਬਹੁਤ ਵਧਾਈਆਂ। @ArvindKejriwal ਜੀ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਪੂਰੇ ਦੇਸ਼ ਵਿੱਚ ਦਿਨ-ਬ-ਦਿਨ ਬੁਲੰਦੀਆਂ ਛੂਹ ਰਹੀ ਹੈ। ਅਸੀਂ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਦਿਨ ਰਾਤ ਬਿਨਾਂ ਭੇਦਭਾਵ ਤੇ ਇਮਾਨਦਾਰੀ ਨਾਲ ਮਿਹਨਤ ਕਰ ਰਹੇ ਹਾਂ। ਜ਼ਿਮਨੀ ਚੋਣਾਂ ਦੌਰਾਨ ਪੰਜਾਬੀਆਂ ਨਾਲ…
Advertisement— Bhagwant Mann (@BhagwantMann) November 23, 2024
ਕੇਜਰੀਵਾਲ ਨੇ ਵੀ ਵਧਾਈ ਦਿੱਤੀ
ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਉਪ ਚੋਣਾਂ ‘ਚ ਜਿੱਤ ਤੋਂ ਬਾਅਦ ਉਮੀਦਵਾਰਾਂ ਅਤੇ ਵਰਕਰਾਂ ਨੂੰ ਵਧਾਈ ਦਿੱਤੀ ਹੈ। ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਉਨ੍ਹਾਂ ਦੀ ਸਰਕਾਰ ‘ਤੇ ਭਰੋਸਾ ਪ੍ਰਗਟਾਇਆ ਹੈ।
-(ਟੀਵੀ 9 ਪੰਜਾਬੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।