Image default
About us

‘ਜੁਆਇੰਟ ਖਾਤਾ ਹੋਣ ‘ਤੇ ਦੋਵਾਂ ਦੇ ਸਾਈਨ ਜ਼ਰੂਰੀ, ਚੈੱਕ ਬਾਊਂਸ ‘ਤੇ ਨਹੀਂ ਚੱਲੇਗਾ ਕੇਸ’- ਹਾਈਕੋਰਟ ਦਾ ਫੈਸਲਾ

‘ਜੁਆਇੰਟ ਖਾਤਾ ਹੋਣ ‘ਤੇ ਦੋਵਾਂ ਦੇ ਸਾਈਨ ਜ਼ਰੂਰੀ, ਚੈੱਕ ਬਾਊਂਸ ‘ਤੇ ਨਹੀਂ ਚੱਲੇਗਾ ਕੇਸ’- ਹਾਈਕੋਰਟ ਦਾ ਫੈਸਲਾ

 

 

 

 

ਚੰਡੀਗੜ੍ਹ, 4 ਦਸੰਬਰ (ਡੇਲੀ ਪੋਸਟ ਪੰਜਾਬੀ)- ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਚੈੱਕ ਬਾਊਂਸ ਨੂੰ ਲੈ ਕੇ ਅਹਿਮ ਫੈਸਲਾ ਸੁਣਾਇਆ ਹੈ। ਹਾਈਕੋਰਟ ਨੇ ਕਿਹਾ ਕਿ ਜੇ ਪਤੀ ਦੁਆਰਾ ਜਾਰੀ ਕੀਤਾ ਗਿਆ ਚੈੱਕ ਬਾਊਂਸ ਹੋ ਜਾਂਦਾ ਹੈ ਤਾਂ ਪਤਨੀ ਦੇ ਖਿਲਾਫ ਸਿਰਫ ਇਸ ਆਧਾਰ ‘ਤੇ ਕੇਸ ਨਹੀਂ ਚਲਾਇਆ ਜਾ ਸਕਦਾ ਕਿ ਬੈਂਕ ਖਾਤਾ ਜੁਆਇੰਟ ਹੈ। ਜੇ ਚੈੱਕ ‘ਤੇ ਪਤਨੀ ਦੇ ਦਸਤਖਤ ਨਹੀਂ ਹਨ ਤਾਂ ਪਤੀ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਜਾ ਸਕਦੀ। ਕਾਨੂੰਨ ਇਸ ਦੀ ਇਜਾਜ਼ਤ ਨਹੀਂ ਦਿੰਦਾ।

ਦੱਸ ਦੇਈਏ ਕਿ ਅਜਿਹਾ ਹੀ ਮਾਮਲਾ ਮੋਹਾਲੀ ਦੀ ਰਹਿਣ ਵਾਲੀ ਇੱਕ ਔਰਤ ਵੱਲੋਂ ਅਦਾਲਤ ਵਿੱਚ ਦਾਇਰ ਕੀਤਾ ਗਿਆ ਸੀ। ਇਸ ਦੌਰਾਨ ਹਾਈਕੋਰਟ ਨੇ ਟਿੱਪਣੀ ਕਰਦਿਆਂ ਪਟੀਸ਼ਨ ਨੂੰ ਰੱਦ ਕਰ ਦਿੱਤਾ।

ਪਟੀਸ਼ਨ ਦਾਇਰ ਕਰਦੇ ਹੋਏ ਸ਼ਾਲੂ ਅਰੋੜਾ ਨੇ ਦੱਸਿਆ ਕਿ ਤਨੂ ਬਠਲਾ ਨੇ ਪਟੀਸ਼ਨਰ ਅਤੇ ਉਸ ਦੇ ਪਤੀ ਖਿਲਾਫ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ ਤਹਿਤ ਅਦਾਲਤ ਨੂੰ ਸ਼ਿਕਾਇਤ ਦਿੱਤੀ ਸੀ। ਸ਼ਿਕਾਇਤ ਮੁਤਾਬਕ ਪਟੀਸ਼ਨਰ ਅਤੇ ਉਸ ਦੇ ਪਤੀ ਰਮਨ ਕੁਮਾਰ ਅਰੋੜਾ ਨੇ ਸ਼ਿਕਾਇਤਕਰਤਾ ਔਰਤ ਤੋਂ ਕਰੀਬ 5 ਲੱਖ ਰੁਪਏ ਲਏ ਸਨ। ਬਦਲੇ ਵਿੱਚ ਗਾਰੰਟੀ ਵਜੋਂ ਇੱਕ ਚੈੱਕ ਦਿੱਤਾ ਗਿਆ।

ਪਰ ਜਦੋਂ ਭੁਗਤਾਨ ਨਾ ਹੋਣ ਕਾਰਨ ਚੈੱਕ ਬੈਂਕ ਖਾਤੇ ਵਿੱਚ ਜਮ੍ਹਾ ਕਰਵਾਇਆ ਗਿਆ ਤਾਂ ਉਹ ਬਾਊਂਸ ਹੋ ਗਿਆ, ਜਿਸ ਤੋਂ ਬਾਅਦ ਮਾਮਲੇ ‘ਚ ਅਦਾਲਤ ‘ਚ ਪਟੀਸ਼ਨ ਦਾਇਰ ਕੀਤੀ ਗਈ ਅਤੇ ਅਦਾਲਤ ਨੇ ਸੰਮਨ ਜਾਰੀ ਕੀਤੇ। ਜਿਸ ਬੈਂਕ ਖਾਤੇ ‘ਤੇ ਚੈੱਕ ਜਾਰੀ ਕੀਤਾ ਗਿਆ ਸੀ, ਉਹ ਪਟੀਸ਼ਨਕਰਤਾ ਅਤੇ ਉਸ ਦੇ ਪਤੀ ਦਾ ਜੁਆਇੰਟ ਬੈਂਕ ਖਾਤਾ ਹੈ, ਪਰ ਪਟੀਸ਼ਨਕਰਤਾ ਨੇ ਚੈੱਕ ‘ਤੇ ਦਸਤਖਤ ਨਹੀਂ ਕੀਤੇ ਸਨ। ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਕਿਹਾ ਕਿ ਚੈੱਕ ‘ਤੇ ਦਸਤਖਤ ਨਾ ਹੋਣ ਦੀ ਸੂਰਤ ‘ਚ ਪਟੀਸ਼ਨਕਰਤਾ ਵਿਰੁੱਧ ਕਾਨੂੰਨੀ ਕਾਰਵਾਈ ਦਾ ਕੋਈ ਪ੍ਰਬੰਧ ਨਹੀਂ ਹੈ।

ਇਸ ਲਈ ਉਕਤ ਕਾਰਵਾਈ ਨਹੀਂ ਕੀਤੀ ਜਾ ਸਕਦੀ। ਕਾਨੂੰਨ ਮੁਤਾਬਕ ਚੈੱਕ ‘ਤੇ ਦਸਤਖਤ ਕਰਨ ਵਾਲੇ ਨੂੰ ਹੀ ਦੋਸ਼ੀ ਬਣਾਇਆ ਜਾ ਸਕਦਾ ਹੈ ਅਤੇ ਪਟੀਸ਼ਨਰ ਦੇ ਚੈੱਕ ‘ਤੇ ਕੋਈ ਦਸਤਖਤ ਨਹੀਂ ਸਨ। ਅਜਿਹੇ ‘ਚ ਹਾਈਕੋਰਟ ਨੇ ਪਟੀਸ਼ਨਕਰਤਾ ਖਿਲਾਫ ਕਾਨੂੰਨੀ ਕਾਰਵਾਈ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ।

Related posts

ਸਪੀਕਰ ਸ. ਸੰਧਵਾਂ ਨੇ ਸ਼ਹੀਦ ਭਗਤ ਸਿੰਘ ਵੈਲਫੇਅਰ ਸੁਸਾਇਟੀ ਮਿਸ਼ਰੀ ਵਾਲਾ ਨੂੰ ਦਿੱਤਾ 21 ਹਜਾਰ ਰੁਪਏ ਦਾ ਚੈੱਕ

punjabdiary

ਰਾਮ ਮੰਦਿਰ ਜਾਣਗੇ ਹਰਭਜਨ ਸਿੰਘ, ਬੋਲੇ…ਮੈਨੂੰ ਕੋਈ ਫਰਕ ਨਹੀਂ ਪੈਂਦਾ…ਜਿਨ੍ਹੇ ਜੋ ਕਰਨਾ ਕਰ ਲਵੇ…

punjabdiary

‘ਚੰਦਰਯਾਨ 3’ ਤੋਂ ਕੁੱਝ ਇਸ ਤਰ੍ਹਾਂ ਦਾ ਦਿਖਾਈ ਦਿੱਤਾ ਚੰਦ ਦਾ ਦ੍ਰਿਸ਼, ISRO ਨੇ ਜਾਰੀ ਕੀਤੀ ਪਹਿਲੀ ਵੀਡੀਓ

punjabdiary

Leave a Comment