Image default
ਤਾਜਾ ਖਬਰਾਂ

ਜੇਲ੍ਹ ਤੋਂ ਹੀ ਨਾਮਜ਼ਦਗੀ ਪੱਤਰ ਦਾਖਲ ਕਰਨਗੇ ਅੰਮ੍ਰਿਤਪਾਲ ਸਿੰਘ, ਸੋਮਵਾਰ ਨੂੰ ਨਾਮਜ਼ਦਗੀ ਦੀ ਪ੍ਰਕਿਰਿਆ ਹੋਵੇਗੀ ਪੂਰੀ

ਜੇਲ੍ਹ ਤੋਂ ਹੀ ਨਾਮਜ਼ਦਗੀ ਪੱਤਰ ਦਾਖਲ ਕਰਨਗੇ ਅੰਮ੍ਰਿਤਪਾਲ ਸਿੰਘ, ਸੋਮਵਾਰ ਨੂੰ ਨਾਮਜ਼ਦਗੀ ਦੀ ਪ੍ਰਕਿਰਿਆ ਹੋਵੇਗੀ ਪੂਰੀ

 

 

ਚੰਡੀਗੜ੍ਹ, 10 ਮਈ (ਰੋਜਾਨਾ ਸਪੋਕਸਮੈਨ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅਮ੍ਰਿਤਪਾਲ ਸਿੰਘ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਹੀ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਫੈਸਲੇ ਵਿੱਚ ਕਿਹਾ ਕਿ ਅੰਮ੍ਰਿਤਪਾਲ ਦੀ ਨਾਮਜ਼ਦਗੀ ਦੀ ਸਾਰੀ ਪ੍ਰਕਿਰਿਆ ਡਿਬਰੂਗੜ੍ਹ ਜੇਲ੍ਹ ਦੇ ਸੁਪਰਡੈਂਟ ਸੰਭਾਲਣਗੇ। ਅਦਾਲਤ ਨੇ ਕਿਹਾ ਹੈ ਕਿ ਇਹ ਸਾਰੀ ਪ੍ਰਕਿਰਿਆ ਸੋਮਵਾਰ ਤੱਕ ਪੂਰੀ ਕਰ ਲਈ ਜਾਵੇ।

ਦਰਅਸਲ ਅੰਮ੍ਰਿਤਪਾਲ ਸਿੰਘ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਚੋਣ ਨਾਮਜ਼ਦਗੀ ਦਾਖਲ ਕਰਨ ਲਈ ਸੱਤ ਦਿਨਾਂ ਲਈ ਰਿਹਾਅ ਕਰਨ ਦੀ ਅਪੀਲ ਕੀਤੀ ਸੀ। ਅੰਮ੍ਰਿਤਪਾਲ ਨੇ ਹਾਈਕੋਰਟ ਨੂੰ ਦੱਸਿਆ ਕਿ ਉਹ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਚੋਣ ਲੜਨਾ ਚਾਹੁੰਦਾ ਹੈ। ਇਸ ਦੇ ਲਈ ਉਸ ਨੇ ਨਾਮਜ਼ਦਗੀ ਦਾਖਲ ਕਰਨੀ ਹੈ, ਅਜਿਹੀ ਸਥਿਤੀ ਵਿਚ ਉਸ ਨੂੰ ਸੱਤ ਦਿਨਾਂ ਲਈ ਜੇਲ੍ਹ ‘ਚੋਂ ਰਿਹਾਅ ਕੀਤਾ ਜਾਵੇ।

Advertisement

ਜੇਕਰ ਅਜਿਹਾ ਸੰਭਵ ਨਹੀਂ ਹੈ ਤਾਂ ਇਸ ਦੇ ਬਦਲ ਵਜੋਂ ਚੋਣ ਕਮਿਸ਼ਨ ਨੂੰ ਹਦਾਇਤ ਕੀਤੀ ਜਾਵੇ ਕਿ ਉਹ ਜੇਲ੍ਹ ਵਿੱਚ ਹੀ ਨਾਮਜ਼ਦਗੀ ਦਾਖ਼ਲ ਕਰਨ ਦਾ ਪ੍ਰਬੰਧ ਕਰੇ। ਉਨ੍ਹਾਂ ਅਪੀਲ ਕੀਤੀ ਹੈ ਕਿ ਡਿਬਰੂਗੜ੍ਹ ਦੇ ਐਚਡੀਐਫਸੀ ਬੈਂਕ ਰਾਹੀਂ ਤਰਨਤਾਰਨ ਦੇ ਐਚਡੀਐਫਸੀ ਬੈਂਕ ਵਿੱਚ ਖਾਤਾ ਖੋਲ੍ਹਣ ਦੀ ਇਜਾਜ਼ਤ ਦਿੱਤੀ ਜਾਵੇ। ਉਸ ਨੂੰ ਨਾਮਜ਼ਦਗੀ ਭਰਨ ਲਈ ਕਿਸੇ ਪ੍ਰਸਤਾਵਕ ਨੂੰ ਮਿਲਣ ਦੀ ਇਜਾਜ਼ਤ ਵੀ ਦਿੱਤੀ ਜਾਣੀ ਚਾਹੀਦੀ ਹੈ।

ਦੱਸ ਦੇਈਏ ਕਿ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅਮ੍ਰਿਤਪਾਲ ਸਿੰਘ ਹਲਕਾ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਹਨ। ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖਰੀ ਤਰੀਕ 14 ਮਈ ਹੈ। ਅਸਾਮ ਦੀ ਡਿਬਰੂਗੜ੍ਹ ਜੇਲ ‘ਚ ਬੰਦ ਅੰਮ੍ਰਿਤਪਾਲ ਖਿਲਾਫ ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਤਹਿਤ ਕਾਰਵਾਈ ਕੀਤੀ ਗਈ ਸੀ।

Related posts

ਕੋਟਕਪੂਰਾ ‘ਚ ਗੁਟਕਾ ਸਾਹਿਬ ਕੀਤਾ ਅਗਨ ਭੇਟ, ਬੇਅਦਬੀ ਦੇ ਦੋਸ਼ ‘ਚ ਪੁਲਿਸ ਨੇ ਔਰਤ ਨੂੰ ਕੀਤਾ ਗ੍ਰਿਫਤਾਰ

Balwinder hali

Breaking- ਪੁਲਿਸ ਵਲੋਂ ਹਾਈ ਅਲਰਟ ਹੋਣ ਦੇ ਬਾਵਜੂਦ ਇਲਾਕੇ ‘ਚ ਬਦਮਾਸ਼ਾ ਨੇ ਗੋਲੀਆਂ ਨਾਲ ਇਕ ਵਿਅਕਤੀ ਦਾ ਕਤਲ ਕਰ ਦਿੱਤਾ

punjabdiary

Breaking- ਹੈੱਡਕੁਆਰਟਰ ਤੇ ਹਮਲਾ ਕਰਨ ਵਾਲਾ ਮੁੱਖ ਦੋਸ਼ੀ ਗ੍ਰਿਫਤਾਰ, ਹੋਰ ਕਈ ਕੇਸਾਂ ਵਿਚ ਹੈ ਇਸ ਦਾ ਨਾਂ

punjabdiary

Leave a Comment