Image default
About us

ਜੰਮੂ ਕਸ਼ਮੀਰ ’ਚ ਅਨੰਦ ਮੈਰਿਜ ਐਕਟ ਲਾਗੂ, ਉਪ ਰਾਜਪਾਲ ਮਨੋਜ ਸਿਨਹਾ ਨੇ ਦਿੱਤੀ ਮਨਜ਼ੂਰੀ

ਜੰਮੂ ਕਸ਼ਮੀਰ ’ਚ ਅਨੰਦ ਮੈਰਿਜ ਐਕਟ ਲਾਗੂ, ਉਪ ਰਾਜਪਾਲ ਮਨੋਜ ਸਿਨਹਾ ਨੇ ਦਿੱਤੀ ਮਨਜ਼ੂਰੀ

 

 

 

ਜੰਮੂ ਕਸ਼ਮੀਰ, 13 ਦਸੰਬਰ (ਰੋਜਾਨਾ ਸਪੋਕਸਮੈਨ)- ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ-ਕਸ਼ਮੀਰ ‘ਚ ਵੀ ਆਨੰਦ ਮੈਰਿਜ ਐਕਟ ਲਾਗੂ ਹੋ ਗਿਆ ਹੈ। ਇਸ ਨਾਲ ਸਿੱਖ ਕੌਮ ਦੀ ਚਿਰੋਕਣੀ ਮੰਗ ਪੂਰੀ ਹੋ ਗਈ ਹੈ। ਹੁਣ ਸਿੱਖ ਭਾਈਚਾਰੇ ’ਚ ਵਿਆਹ ਦੀ ਰਜਿਸਟ੍ਰੇਸ਼ਨ ਇਸ ਕਾਨੂੰਨ ਤਹਿਤ ਹੋਵੇਗੀ। ਅਨੰਦ ਮੈਰਿਜ ਐਕਟ ਦੇਸ਼ ’ਚ ਪਹਿਲਾਂ ਤੋਂ ਲਾਗੂ ਹੈ ਪਰ ਧਾਰਾ 370 ਕਾਰਨ ਜੰਮੂ ਕਸ਼ਮੀਰ ’ਚ ਇਹ ਲਾਗੂ ਨਹੀਂ ਸੀ। ਪੰਜ ਅਗਸਤ, 2019 ਨੂੰ ਧਾਰਾ 370 ਖ਼ਤਮ ਹੋਣ ਤੋਂ ਬਾਅਦ ਕੇਂਦਰੀ ਕਾਨੂੰਨ ਜੰਮੂ-ਕਸ਼ਮੀਰ ’ਚ ਲਾਗੂ ਹੋ ਗਏ। ਇਸ ਤੋਂ ਬਾਅਦ ਸਿੱਖ ਭਾਈਚਾਰਾ ਮੰਗ ਕਰ ਰਿਹਾ ਸੀ ਕਿ ਜੰਮੂ ਕਸ਼ਮੀਰ ’ਚ ਵੀ ਅਨੰਦ ਮੈਰਿਜ ਐਕਟ ਲਾਗੂ ਕੀਤਾ ਜਾਵੇ।

ਉਪ ਰਾਜਪਾਲ ਮਨੋਜ ਸਿਨਹਾ ਨੇ ਜੰਮੂ ਕਸ਼ਮੀਰ ਅਨੰਦ ਮੈਰਿਜ ਰਜਿਸਟ੍ਰੇਸ਼ਨ ਨਿਯਮ 2023 ਲਾਗੂ ਕਰਨ ਨੂੰ ਮਨਜ਼ੂਰੀ ਦੇ ਦਿਤੀ ਹੈ। ਇਸ ਸਬੰਧੀ ਸੂਬਾ ਸਰਕਾਰ ਦੇ ਕਾਨੂੰਨ, ਨਿਆਂ ਤੇ ਸੰਸਦੀ ਮਾਮਲਿਆਂ ਦੇ ਵਿਭਾਗ ਨੇ ਹੁਕਮ ਵੀ ਜਾਰੀ ਕਰ ਦਿਤਾ ਹੈ। ਅਨੰਦ ਮੈਰਿਜ ਐਕਟ ਤਹਿਤ ਪ੍ਰਮਾਣ ਪੱਤਰ ਜਾਰੀ ਕਰਨ ਲਈ ਸਬੰਧਤ ਤਹਿਸੀਲਦਾਰ ਇਸ ਦੇ ਰਜਿਸਟਰਾਰ ਹੋਣਗੇ। ਵਿਆਹ ਦੀ ਰਜਿਸਟ੍ਰੇਸ਼ਨ ਦੀ ਮਿਤੀ ਤੋਂ 15 ਦਿਨਾਂ ਦੇ ਅੰਦਰ ਰਜਿਸਟਰਾਰ ਦੋਵੇਂ ਧਿਰਾਂ ਨੂੰ ਅਨੰਦ ਮੈਰਿਜ ਦੇ ਪ੍ਰਮਾਣ ਪੱਤਰ ਦੀਆਂ ਦੋ ਕਾਪੀਆਂ ਮੁਫ਼ਤ ਜਾਰੀ ਕਰਨਗੇ।

ਵਰਣਨਯੋਗ ਹੈ ਕਿ ਜੰਮੂ-ਕਸ਼ਮੀਰ ਵਿਚ ਕਰੀਬ ਸਾਢੇ ਛੇ ਲੱਖ ਸਿੱਖ ਭਾਈਚਾਰੇ ਦੀ ਆਬਾਦੀ ਹੈ, ਜਿਸ ਵਿਚ ਕਸ਼ਮੀਰ ਦੇ 105 ਪਿੰਡਾਂ ਵਿਚ ਸਿੱਖ ਭਾਈਚਾਰਾ ਮੌਜੂਦ ਹੈ, ਪੁਣਛ, ਰਾਜੌਰੀ, ਜੰਮੂ ਅਤੇ ਕਠੂਆ ਵਿਚ ਵੀ ਸਿੱਖ ਭਾਈਚਾਰੇ ਦੀ ਆਬਾਦੀ ਹੈ। ਸਿੱਖਾਂ ਨੇ ਇਸ ਫੈਸਲੇ ਦਾ ਨਿੱਘਾ ਸਵਾਗਤ ਕੀਤਾ ਹੈ।

Related posts

ਪੀਜੀਆਈ ਚੰਡੀਗੜ੍ਹ ਵਿਚ ਮੁੜ ਲੱਗੀ ਅੱਗ, ਮਰੀਜ਼ਾਂ ਨੂੰ ਕੱਢਿਆ ਗਿਆ ਬਾਹਰ

punjabdiary

ਬਾਹਰੀ ਹਾਰ ਦਾ ਗੁੱਸਾ ਕੱਢਣ ਲਈ ਲੋਕਤੰਤਰ ਦੇ ਮੰਦਰ ਨੂੰ ਮੰਚ ਨਾ ਬਣਾਇਆ ਜਾਵੇ: ਪ੍ਰਧਾਨ ਮੰਤਰੀ ਨਰਿੰਦਰ ਮੋਦੀ

punjabdiary

ਸਿੱਖਿਆ ਖੇਤਰ ਵਿੱਚ ਆਈ ਉਸਾਰੂ ਤਬਦੀਲੀ- ਮੁੱਖ ਮੰਤਰੀ ਭਗਵੰਤ ਮਾਨ

punjabdiary

Leave a Comment