Image default
ਤਾਜਾ ਖਬਰਾਂ

ਜੰਮੂ ਬਾਰਡਰ ‘ਤੇ ਸ਼ੱਕੀ ਆਇਆ ਨਜ਼ਰ, ਪੁਲਿਸ ਨੇ ਸਕੈਚ ਜਾਰੀ ਕਰਕੇ ਲੋਕਾਂ ਨੂੰ ਕੀਤੀ ਇਹ ਅਪੀਲ

ਜੰਮੂ ਬਾਰਡਰ ‘ਤੇ ਸ਼ੱਕੀ ਆਇਆ ਨਜ਼ਰ, ਪੁਲਿਸ ਨੇ ਸਕੈਚ ਜਾਰੀ ਕਰਕੇ ਲੋਕਾਂ ਨੂੰ ਕੀਤੀ ਇਹ ਅਪੀਲ

 

 

ਚੰਡੀਗੜ੍ਹ, 29 ਜੂਨ (ਨਿਊਜ 18)- ਭਾਰਤੀ ਸਰਹੱਦ ਨੇੜੇ ਇਕ ਸ਼ੱਕੀ ਵਿਅਕਤੀ ਦੇਖਿਆ ਗਿਆ, ਜਿਸ ਦੀ ਭਾਲ ਲਈ ਪਠਾਨਕੋਟ ‘ਚ ਪਿਛਲੇ 3 ਦਿਨਾਂ ਤੋਂ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਹੁਣ ਪੰਜਾਬ ਪੁਲਿਸ ਨੇ ਲੋਕਾਂ ਦੀ ਮਦਦ ਨਾਲ ਉਸ ਸ਼ੱਕੀ ਵਿਅਕਤੀ ਦਾ ਸਕੈਚ ਜਾਰੀ ਕੀਤਾ ਹੈ।

Advertisement

ਦੱਸਿਆ ਜਾ ਰਿਹਾ ਹੈ ਕਿ ਸ਼ੱਕੀ ਨੂੰ ਬੀਤੀ ਰਾਤ ਜੰਮੂ ਦੇ ਕੇਦੀ ਗੰਡਿਆਲ ਇਲਾਕੇ ‘ਚ ਦੇਖਿਆ ਗਿਆ। ਇਸ ਸਬੰਧੀ ਬਾਰਡਰ ਰੇਂਜ ਦੇ ਡੀਆਈਜੀ ਨੇ ਸਥਾਨਕ ਲੋਕਾਂ ਨੂੰ ਪੁਲਿਸ ਦੀ ਮਦਦ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਸ਼ੱਕੀ ਨੂੰ ਜਲਦੀ ਤੋਂ ਜਲਦੀ ਫੜਿਆ ਜਾ ਸਕੇ।

ਜਾਣਕਾਰੀ ਲਈ ਨੰਬਰ ਜਾਰੀ ਕੀਤਾ ਗਿਆ ਹੈ

ਇਸ ਦੇ ਨਾਲ ਹੀ ਪੁਲਿਸ ਨੇ ਸ਼ੱਕੀ ਵਿਅਕਤੀ ਦਾ ਪਤਾ ਦੇਣ ਲਈ ਇੱਕ ਨੰਬਰ ਵੀ ਜਾਰੀ ਕੀਤਾ ਹੈ। ਸੂਚਨਾ ਦੇਣ ਵਾਲੇ ਵਿਅਕਤੀ ਦੀ ਪਛਾਣ ਗੁਪਤ ਰੱਖੀ ਜਾਵੇਗੀ।

ਜਾਰੀ ਕੀਤੇ ਨੰਬਰ

Advertisement

87280-33500 (ਕੰਟਰੋਲ ਰੂਮ)

98722-00309 (ਡੀ.ਐਸ.ਪੀ. ਦਿਹਾਤੀ)

99884-11405 (ਐਸ.ਐਚ.ਓ. ਨਰੋਟ ਜੈਮਲ ਸਿੰਘ)

ਜਦੋਂ ਕਿ ਡੀ.ਆਈ.ਜੀ. ਬਾਰਡਰ ਰੇਂਜ ਨੇ ਪ੍ਰੈੱਸ ਨੋਟ ਜਾਰੀ ਕਰਕੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਵੀ ਇਸ ਸਬੰਧੀ ਕੋਈ ਜਾਣਕਾਰੀ ਮਿਲੇ ਤਾਂ ਉਹ ਤੁਰੰਤ ਪੁਲਿਸ ਨੂੰ ਸੂਚਿਤ ਕਰਨ। ਇਸ ਦੇ ਨਾਲ ਹੀ ਪਠਾਨਕੋਟ ਪੁਲਿਸ ਦਾ ਕੰਟਰੋਲ ਰੂਮ ਨੰਬਰ ਵੀ ਜਾਰੀ ਕੀਤਾ ਗਿਆ ਹੈ।

Advertisement

ਜ਼ਿਕਰਯੋਗ ਹੈ ਕਿ ਜਦੋਂ ਤੋਂ ਸ਼ੱਕੀ ਵਿਅਕਤੀਆਂ ਦੇ ਨਜ਼ਰ ਆਉਣ ਦੀ ਸੂਚਨਾ ਮਿਲੀ ਹੈ, ਉਦੋਂ ਤੋਂ ਹੀ ਜ਼ਿਲ੍ਹਾ ਪੁਲਿਸ ਅਤੇ ਬੀ.ਐਸ.ਐਫ. ਟੀਮ ਹਾਈ ਅਲਰਟ ‘ਤੇ ਹੈ ਅਤੇ ਉਨ੍ਹਾਂ ਵੱਲੋਂ ਲਗਾਤਾਰ ਤਲਾਸ਼ੀ ਮੁਹਿੰਮ ਜਾਰੀ ਰੱਖੀ ਜਾ ਰਹੀ ਹੈ, ਤਾਂ ਜੋ ਕੋਈ ਵੀ ਅਣਸੁਖਾਵੀਂ ਘਟਨਾ ਨੂੰ ਅੰਜਾਮ ਨਾ ਦੇ ਸਕੇ।

ਪਠਾਨਕੋਟ-ਜੰਮੂ-ਕਸ਼ਮੀਰ ਸਰਹੱਦ ਨਾਲ ਲੱਗਦੇ ਪਿੰਡ ਕੀੜੀ ਗੰਡਿਆਲ ‘ਚ ਸ਼ੱਕੀ ਵਿਅਕਤੀਆਂ ਨੂੰ ਦੇਖ ਕੇ ਸਥਾਨਕ ਲੋਕਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ ਸੀ। ਸੂਚਨਾ ਮਿਲਦੇ ਹੀ ਪੁਲਿਸ ਅਤੇ ਕਮਾਂਡੋਜ਼ ਨੇ ਪਿੰਡ ਕੀੜੀ ਗੰਡਿਆਲ ਅਤੇ ਕਲੇਸ਼ਰ ‘ਚ ਤਲਾਸ਼ੀ ਮੁਹਿੰਮ ਚਲਾਈ। ਤਲਾਸ਼ੀ ਦੌਰਾਨ ਪੁਲਿਸ ਨੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਸੀ। ਹਾਲਾਂਕਿ ਪੁਲਿਸ ਨੂੰ ਅਜੇ ਤੱਕ ਕੁਝ ਨਹੀਂ ਮਿਲਿਆ ਹੈ।

Advertisement

Related posts

ਬਾਬਾ ਫ਼ਰੀਦ ਪਬਲਿਕ ਸਕੂਲ ਵੱਲੋਂ ਖਿਡਾਰੀ ਗੁਰਲੀਨ ਸਿੰਘ ਦੇ ਇੰਡੀਆ ਸ਼ੂਟਿੰਗ ਟੀਮ ‘ਚ ਚੁਣੇ ਜਾਣ ਤੇ 26000 ਦੀ ਨਗਦ ਰਾਸ਼ੀ ਨਾਲ ਕੀਤਾ ਸਨਮਾਨਿਤ।

punjabdiary

ਲੁਧਿਆਣਾ ਬਣਿਆ ਪੁਲਿਸ ਛਾਉਣੀ, ਪ੍ਰਦਰਸ਼ਨਕਾਰੀਆਂ ਨੇ ਬੈਰੀਕੇਡ ਤੋੜੇ, ਪੁਲਿਸ ਨੇ ਜੈਮਰ ਲਗਾ ਕੇ ਨੈੱਟਵਰਕ ਕੀਤਾ ਬੰਦ

Balwinder hali

ਸਿੱਧੂ ਦੀ ਸੀ.ਐਮ. ਮਾਨ ਨਾਲ ਮੀਟਿੰਗ- ਅਰਥਚਾਰੇ ਦੀ ਹੋਵੇਗੀ ਚਰਚਾ ਜਾਂ ਫਿਰ ਕੁਝ ਹੋਰ !

punjabdiary

Leave a Comment