Friday, March 6, 2026
Google search engine
Homeਅਪਰਾਧਟਾਂਡਾ ਦੇ DIPS ਸਕੂਲ ਨੇ ਮੁੱਖ ਮੰਤਰੀ ਦੇ ਗਣਤੰਤਰ ਦਿਵਸ ਪ੍ਰੋਗਰਾਮ ਵਿੱਚ...

ਟਾਂਡਾ ਦੇ DIPS ਸਕੂਲ ਨੇ ਮੁੱਖ ਮੰਤਰੀ ਦੇ ਗਣਤੰਤਰ ਦਿਵਸ ਪ੍ਰੋਗਰਾਮ ਵਿੱਚ ਬੱਚਿਆਂ ਨੂੰ ਨਾ ਭੇਜਣ ਦੀ ਦਿੱਤੀ ਧਮਕੀ

ਪੰਜਾਬ ਅਤੇ ਦੇਸ਼ ਭਰ ਦੇ ਸਕੂਲਾਂ ਨੂੰ ਲਗਾਤਾਰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲ ਰਹੀਆਂ ਹਨ। ਹੁਣ, ਹੁਸ਼ਿਆਰਪੁਰ ਦੇ ਟਾਂਡਾ ਦੇ DIPS ਸਕੂਲ ਨੂੰ ਇੱਕ ਧਮਕੀ ਭਰੀ ਈਮੇਲ ਮਿਲੀ ਹੈ। ਈਮੇਲ ਵਿੱਚ ਕਿਹਾ ਗਿਆ ਹੈ ਕਿ ਜੇਕਰ ਸਕੂਲੀ ਬੱਚਿਆਂ ਨੂੰ 26 ਜਨਵਰੀ ਨੂੰ ਹੁਸ਼ਿਆਰਪੁਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੇ ਗਣਤੰਤਰ ਦਿਵਸ ਪ੍ਰੋਗਰਾਮ ਵਿੱਚ ਭੇਜਿਆ ਗਿਆ ਤਾਂ ਉੱਥੇ ਇੱਕ ਵੱਡਾ ਧਮਾਕਾ ਹੋਵੇਗਾ।

ਹੁਸ਼ਿਆਰਪੁਰ- ਪੰਜਾਬ ਸਮੇਤ ਦੇਸ਼ ਭਰ ‘ਚ ਲਗਾਤਾਰ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲ ਰਹੀਆਂ ਹਨ। ਹੁਣ ਹੁਸ਼ਿਆਰਪੁਰ ਦੇ ਟਾਂਡਾ ਦੇ DIPS ਸਕੂਲ ਨੂੰ ਇੱਕ ਧਮਕੀ ਭਰੀ ਈਮੇਲ ਆਈ ਹੈ। ਇਸ ਈਮੇਲ ‘ਚ ਲਿਖਿਆ ਹੈ ਕਿ ਜੇਕਰ 26 ਜਨਵਰੀ ਨੂੰ ਹੁਸ਼ਿਆਰਪੁਰ ‘ਚ ਗਣਤੰਤਰ ਦਿਵਸ ਮੌਕੇ ਹੋਣ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਦੇ ਪ੍ਰੋਗਰਾਮ ‘ਚ ਸਕੂਲ ਦੇ ਬੱਚੇ ਭੇਜੇ ਤਾਂ ਉੱਥੇ ਬਹੁਤ ਵੱਡਾ ਬਲਾਸਟ ਹੋਵੇਗਾ।

ਈਮੇਲ ‘ਚ ਲਿਖਿਆ ਗਿਆ ਕਿ ਤੁਸੀਂ ਆਪਣੇ ਬੱਚੇ ਆਪਣੇ ਸਕੂਲ ਹੀ ਵਿੱਚ ਹੀ ਰੱਖਣੇ ਹਨ। ਇਸ ਦੀ ਜਾਣਕਾਰੀ ਡੀਐਸਪੀ ਸਿਟੀ ਦਵਿੰਦਰ ਸਿੰਘ ਬਾਜਵਾ ਨੇ ਦਿੱਤੀ ਹੈ। ਉਹਨਾਂ ਨੇ ਕਿਹਾ ਕਿ ਸਕੂਲ ਪ੍ਰਸ਼ਾਸਨ ਵੱਲੋਂ ਸਾਡੇ ਕੋਲ ਇੱਕ ਐਫਆਈਆਰ ਆਈ ਹੈ ,ਜਿੱਥੇ ਲਿਖਿਆ ਹੈ ਕਿ ਇੱਕ ਸਾਨੂੰ ਈਮੇਲ ਆਈ ਹੈ ,ਜਿਸ ਵਿੱਚ ਬੱਚਿਆਂ ਨੂੰ ਉਸ ਪ੍ਰੋਗਰਾਮ ‘ਚ ਨਾ ਭੇਜਣ ਦੀ ਧਮਕੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਫਿਲਹਾਲ ਤਫਤੀਸ਼ ਕੀਤੀ ਜਾ ਰਹੀ ਹੈ।

ਇੱਕ ਦਿਨ ਪਹਿਲਾਂ ਹਿਮਾਚਲ ਦੇ CM ਨੂੰ ਬੰਬ ਨਾਲ ਉਡਾਉਣ ਦੀ ਮਿਲੀ ਸੀ ਧਮਕੀ
ਬੁੱਧਵਾਰ ਨੂੰ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੂੰ ਗਣਤੰਤਰ ਦਿਵਸ ‘ਤੇ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਸੀ। ਇਹ ਧਮਕੀ ਸ਼ਿਮਲਾ ਦੇ ਡੀਸੀ ਦਫ਼ਤਰ ਨੂੰ ਈਮੇਲ ਰਾਹੀਂ ਭੇਜੀ ਗਈ ਸੀ। ਪੁਲਿਸ ਦੇ ਅਨੁਸਾਰ ਧਮਕੀ ਭਰੇ ਈਮੇਲ ਵਿੱਚ ਕਿਹਾ ਗਿਆ ਕਿ ਜੇਕਰ ਮੁੱਖ ਮੰਤਰੀ ਗਣਤੰਤਰ ਦਿਵਸ ‘ਤੇ ਰਾਸ਼ਟਰੀ ਝੰਡਾ ਲਹਿਰਾਉਣ ਲਈ ਪਹੁੰਚਦੇ ਹਨ ਤਾਂ ਉਨ੍ਹਾਂ ‘ਤੇ ਆਤਮਘਾਤੀ ਬੰਬ ਨਾਲ ਹਮਲਾ ਕੀਤਾ ਜਾਵੇਗਾ।

-(ਪੀਟੀਸੀ ਨਿਊਜ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments