Image default
ਤਾਜਾ ਖਬਰਾਂ

-ਡਿਪਟੀ ਕਮਿਸ਼ਨਰ ਰੂਹੀ ਦੁੱਗ ਵੱਲੋਂ ਅਨਾਜ ਮੰਡੀਆਂ ਦਾ ਦੌਰਾ

-ਡਿਪਟੀ ਕਮਿਸ਼ਨਰ ਰੂਹੀ ਦੁੱਗ ਵੱਲੋਂ ਅਨਾਜ ਮੰਡੀਆਂ ਦਾ ਦੌਰਾ

-ਕਣਕ ਦੀ ਖਰੀਦ ਅਦਾਇਗੀ ਲਿਫਟਿੰਗ ਆਦਿ ਪ੍ਰਬੰਧਾਂ ਦਾ ਲਿਆ ਜਾਇਜ਼ਾ

-ਕਿਸਾਨਾਂ ਆੜਤੀਆਂ ਤੇ ਲੇਬਰ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ

ਫਰੀਦਕੋਟ, 8 ਅਪ੍ਰੈਲ – (ਗੁਰਮੀਤ ਸਿੰਘ ਬਰਾੜ) ਡਿਪਟੀ ਕਮਿਸ਼ਨਰ ਫ਼ਰੀਦਕੋਟ ਡਾ ਰੂਹੀ ਦੁੱਗ ਵਲੋ ਅੱਜ ਖਰੀਦ ਕੇਂਦਰ ਫ਼ਰੀਦਕੋਟ ਸਮੇਤ ਵੱਖ ਵੱਖ ਖਰੀਦ ਕੇਂਦਰਾਂ ਦਾ ਦੌਰਾ ਕੀਤਾ ਅਤੇ ਉਨ੍ਹਾਂ ਮੰਡੀਆਂ ਵਿੱਚ ਕਣਕ ਦੀ ਖਰੀਦ,ਖਰੀਦੀ ਗਈ ਕਣਕ ਦੀ ਅਦਾਇਗੀ, ਲਿਫਟਿੰਗ ਆਦਿ ਤੋਂ ਇਲਾਵਾ ਕਿਸਾਨਾਂ ਆੜ੍ਹਤੀਆਂ ਤੇ ਲੇਬਰ ਲਈ ਮੰਡੀਆਂ ਵਿੱਚ ਛਾਂ, ਪੀਣ ਵਾਲੇ ਪਾਣੀ, ਰੌਸ਼ਨੀ ਆਦਿ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਇਸ ਮੌਕੇ ਕਿਸਾਨਾ, ਆੜਤੀਆਂ ਅਤੇ ਲੇਬਰ ਨਾਲ ਵੀ ਗੱਲਬਾਤ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਡੀ.ਐੱਫ.ਐੱਸ. ਸੀ ਮੈਡਮ ਜਸਜੀਤ ਸਮੇਤ ਵੱਖ ਵੱਖ ਖਰੀਦ ਏਜੰਸੀਆਂ, ਮੰਡੀ ਬੋਰਡ ਦੇ ਅਧਿਕਾਰੀ ਵੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਡਾ ਰੂਹੀ ਦੁੱਗ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਵਲੋਂ ਵਿਸ਼ੇਸ਼ ਆਦੇਸ਼ ਹਨ ਕਿ ਕਿਸਾਨਾਂ,ਆੜਤੀਆਂ ਜਾਂ ਲੇਬਰ ਨੂੰ ਮੰਡੀਆਂ ਵਿਚ ਕਿਸੇ ਵੀ ਕਿਸਮ ਦੀ ਦਿੱਕਤ ਨਹੀਂ ਆਉਣੀ ਚਾਹੀਦੀ ਅਤੇ ਮੰਡੀਆਂ ਵਿਚ ਪੁੱਜੇ ਕਿਸਾਨਾਂ ਦੀ ਕਣਕ ਦੀ ਖਰੀਦ ਤੁਰੰਤ ਕੀਤੀ ਜਾਵੇ ਅਤੇ 24 ਘੰਟਿਆਂ ਵਿੱਚ ਅਦਾਇਗੀ ਯਕੀਨੀ ਬਣਾਈ ਜਾਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੱਲ੍ਹ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿਚ 9914 ਮੀਟ੍ਰਿਕ ਟਨ ਕਣਕ ਦੀ ਖਰੀਦ ਆਮਦ ਕੀਤੀ ਗਈ ਹੈ ਤੇ ਲਿਫਟਿੰਗ ਵਿੱਚ ਤੇਜ਼ੀ ਲਿਆਉਣ ਨੂੰ ਕਿਹਾ।
ਉਨ੍ਹਾਂ ਇਸ ਮੌਕੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਵੀ ਕੀਤੀ ਉਨ੍ਹਾਂ ਨੇ ਕਣਕ ਦੀ ਖਰੀਦ ਸਬੰਧੀ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ ਅਤੇ ਕਿਹਾ ਕਿ ਕਣਕ ਦੀ ਖ਼ਰੀਦ ਜਾਂ ਅਦਾਇਗੀ ਆਦਿ ਵਿੱਚ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

Advertisement

ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਮੈਡਮ ਜਸਜੀਤ ਕੌਰ ਨੇ ਦੱਸਿਆ ਕਿ ਕੱਲ੍ਹ ਸ਼ਾਮ ਤੱਕ ਜ਼ਿਲ੍ਹੇ ਦੇ ਖਰੀਦ ਕੇਂਦਰਾਂ ਵਿੱਚ ਖਰੀਦ ਏਜੰਸੀਆਂ ਵੱਲੋਂ 7087 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ। ਜਿਸ ਵਿਚ ਪਨਗ੍ਰੇਨ ਵੱਲੋਂ 1230 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 2960 ਮੀਟ੍ਰਿਕ ਟਨ, ਪਨਸਪ ਵੱਲੋਂ 1815 ਮੀਟ੍ਰਿਕ ਟਨ ਅਤੇ ਪੰਜਾਬ ਵੇਅਰ ਹਾਊਸ ਵੱਲੋਂ 1082 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ।

ਇਸ ਮੌਕੇ ਡੀ.ਐਮ.ਓ ਸ੍ਰੀ ਸੁਲੋਧ ਕੁਮਾਰ, ਏ.ਐਫ.ਐਸ.ਓ ਸ੍ਰੀ ਗੁਰਚਰਨ ਪਾਲ, ਸੈਕਟਰੀ ਮਾਰਕਿਟ ਕਮੇਟੀ ਸ੍ਰੀ ਗੁਰਦੀਪ ਸਿੰਘ ਬਰਾੜ ,ਅਤੇ ਕੁਲਦੀਪ ਸਿੰਘ ਹਾਜ਼ਰ ਸਨ।

Related posts

ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਹੋਈ 55ਵੇਂ ਬਾਬਾ ਸ਼ੇਖ ਫਰੀਦ ਆਗਮਨ ਪੁਰਬ ਦੀ ਸ਼ੁਰੂਆਤ

Balwinder hali

Breaking- ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੂੰ ਜਾਨੋ ਮਾਰਨ ਦੀ ਧਮਕੀ ਦੇਣ ਅਤੇ ਹਥਿਆਰਾ ਨੂੰ ਸਟੋਰ ਕਰਨ ਦੀ ਗੱਲ ਕਹੀ ਸੀ, ਉਸ ਤੇ ਪੁਲਿਸ ਨੇ ਉਸ ਨੂੰ ਗ੍ਰਿਫਤਾਕ ਕੀਤਾ

punjabdiary

Big News- ਪੰਜਾਬ ਨੂੰ GST ਦੇ 15000 ਕਰੋੜ ਮਿਲਣਗੇ ਜਾਂ ਨਹੀਂ ਇਸ ਤੇ ਫ਼ਿਲਹਾਲ ਸਸਪੈਂਸ ਬਰਕਰਾਰ

punjabdiary

Leave a Comment