Image default
About us

ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ ਡੇਅਰੀ ਉੱਦਮ ਸਿਖਲਾਈ ਕੋਰਸ ਦੀ ਕੌਂਸਲਿੰਗ 14 ਨਵੰਬਰ ਨੂੰ

ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ ਡੇਅਰੀ ਉੱਦਮ ਸਿਖਲਾਈ ਕੋਰਸ ਦੀ ਕੌਂਸਲਿੰਗ 14 ਨਵੰਬਰ ਨੂੰ

 

 

 

Advertisement

“ਡੇਅਰੀ ਕਿਸਾਨ ਕੁਸ਼ਲ ਡੇਅਰੀ ਮੈਨੇਜਰ ਬਣਨ” – ਨਿਰਵੈਰ ਸਿੰਘ ਬਰਾੜ
ਫਰੀਦਕੋਟ, 10 ਨਵੰਬਰ (ਪੰਜਾਬ ਡਾਇਰੀ)- ਡੇਅਰੀ ਵਿਕਾਸ ਵਿਭਾਗ ਪੰਜਾਬ ਵੱਲੋਂ ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ (30 ਦਿਨਾਂ) ਦਾ ਡੇਅਰੀ ਉੱਦਮ ਸਿਖਲਾਈ ਕੋਰਸ ਮਿਤੀ 20-11-2023 ਨੂੰ ਪੰਜਾਬ ਵਿੱਚ ਅਲੱਗ-2 ਡੇਅਰੀ ਟ੍ਰੇਨਿੰਗ ਸੈਂਟਰਾਂ ‘ਤੇ ਚਲਾਇਆ ਜਾ ਰਿਹਾ ਹੈ। ਜਿਸਦੀ ਕੌਂਸਲਿੰਗ ਮਿਤੀ 14-11-2023 ਨੂੰ ਰੱਖੀ ਗਈ ਹੈ। ਇਹ ਜਾਣਕਾਰੀ ਡਿਪਟੀ ਡਾਇਰੈਕਟਰ ਡੇਅਰੀ, ਫਰੀਦਕੋਟ ਸ੍ਰ. ਨਿਰਵੈਰ ਸਿੰਘ ਬਰਾੜ ਨੇ ਦਿੱਤੀ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆ ਉਨ੍ਹਾਂ ਦੱਸਿਆ ਕਿ ਇਸ ਵਿੱਚ ਦੁੱਧ ਤੋਂ ਦੁੱਧ ਪਦਾਰਥ ਬਣਾਉਣ, ਡੇਅਰੀ ਫਾਰਮ ਦਾ ਪ੍ਰਬੰਧ, ਦੁਧਾਰੂ ਪਸ਼ੂਆਂ ਦੀ ਨਸਲ ਸੁਧਾਰ ਅਤੇ ਸੰਤੁਲਿਤ ਪਸ਼ੂ ਖੁਰਾਕ ਸਬੰਧੀ ਟ੍ਰੇਨਿੰਗ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਿਲ੍ਹਾ ਫਰੀਦਕੋਟ ਦੇ ਚਾਹਵਾਨ ਡੇਅਰੀ ਫਾਰਮਰ ਜਿੰਨ੍ਹਾਂ ਦੀ ਉਮਰ 18 ਤੋਂ 45 ਸਾਲ ਹੋਵੇ ਅਤੇ 10 ਦੁਧਾਰੂ ਪਸ਼ੂ ਮੌਜੂਦਾ ਹੋਣ, ਉਹ ਮਿਤੀ 14-11-2023 ਨੂੰ ਮੈਟ੍ਰਿਕ ਦਾ ਸਰਟੀਫਿਕੇਟ, ਆਧਾਰ ਕਾਰਡ, ਸਮੇਤ ਪਾਸਪੋਰਟ ਸਾਇਜ਼ ਫੋਟੋ ਲੈ ਕੇ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ, ਗਿੱਲ ਜਿਲ੍ਹਾ ਮੋਗਾ ਵਿਖੇ ਕੌਂਸਲਿੰਗ ਲਈ ਹਾਜ਼ਰ ਹੋਣ।

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਨਿਰਧਾਰਿਤ ਪ੍ਰੋਫਾਰਮੇ ਲਈ ਪ੍ਰਾਸਪੈਕਟ ਸਬੰਧਤ ਜਿਲ੍ਹੇ ਦੇ ਡਿਪਟੀ ਡਾਇਰੈਕਟਰ ਡੇਅਰੀ, ਫਰੀਦਕੋਟ, ਡੀ.ਸੀ. ਦਫਤਰ, ਪਹਿਲੀ ਮੰਜ਼ਿਲ, ਕਮਰਾ ਨੰ: 212 ਤੋਂ ਪ੍ਰਾਪਤ ਕੀਤੇ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 99148-01227, 98779-93637 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Advertisement

Related posts

ਪੰਜਾਬ ਦੇ ਨਵੇਂ ਮੁੱਖ ਸਕੱਤਰ ਹੋਣਗੇ IAS ਅਨੁਰਾਗ ਵਰਮਾ

punjabdiary

ਕਪੂਰਥਲਾ ‘ਚ ਮੱਖੀਆਂ ਤੋਂ ਬਚਣ ਲਈ ਔਰਤ ਨੇ ਪਵਿੱਤਰ ਕਾਲੀ ਵੇਈਂ ‘ਚ ਮਾਰੀ ਛਾਲ

punjabdiary

ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਦੇ ਬ੍ਰਾਂਚ ਮੁਖੀਆਂ ਦੀ ਮੀਟਿੰਗ ਵਿਚ ਹੋਏ ਕਈ ਅਹਿਮ ਫੈਸਲੇ

punjabdiary

Leave a Comment