Image default
About us

ਡੇਅਰੀ ਵਿਕਾਸ ਵਿਭਾਗ ਵੱਲੋ ਅਨੁਸੂਚਿਤ ਜਾਤੀ ਦੇ ਲਾਭਪਾਤਰੀਆ ਲਈ ਵਿਸ਼ੇਸ਼ ਮੁਫਤ ਡੇਅਰੀ ਟ੍ਰੇਨਿੰਗ ਦੀ ਕੋਂਸਲਿੰਗ 17 ਜੁਲਾਈ ਨੂੰ

ਡੇਅਰੀ ਵਿਕਾਸ ਵਿਭਾਗ ਵੱਲੋ ਅਨੁਸੂਚਿਤ ਜਾਤੀ ਦੇ ਲਾਭਪਾਤਰੀਆ ਲਈ ਵਿਸ਼ੇਸ਼ ਮੁਫਤ ਡੇਅਰੀ ਟ੍ਰੇਨਿੰਗ ਦੀ ਕੋਂਸਲਿੰਗ 17 ਜੁਲਾਈ ਨੂੰ

 

 

 

Advertisement

* ਟ੍ਰੇਨਿੰਗ ਉਪਰੰਤ ਕਰਜਾ ਕੇਸ ਤੇ 33.33% ਸਬਸਿਡੀ ਦਿੱਤੀ ਜਾਵੇਗੀ – ਬਰਾੜ
ਫਰੀਦਕੋਟ, 12 ਜੁਲਾਈ (ਪੰਜਾਬ ਡਾਇਰੀ)- ਪੰਜਾਬ ਸਰਕਾਰ ਵੱਲੋ ਸੂਬੇ ਵਿਚ ਖੇਤੀ ਵਿਭਿੰਨਤਾ ਲਿਆਉਣ ਅਤੇ ਅਨੁਸੂਚਿਤ ਜਾਤੀ ਦੇ ਲਾਭਪਾਤਰੀਆ ਨੂੰ ਖੇਤੀਬਾੜੀ ਦੇ ਨਾਲ-ਨਾਲ ਹੋਰ ਸਹਾਇਕ ਧੰਦਿਆ ਵੱਲ ਆਕਰਸ਼ਿਤ ਕਰਨ ਅਤੇ ਸਵੈ-ਰੁਜਗਾਰ ਲਈ ਕੀਤੇ ਜਾ ਰਹੇ ਉਪਰਾਲਿਆ ਤਹਿਤ ਸਕੀਮ ਫਰਾ ਪ੍ਰੋਮੋਸ਼ਨ ਆਫ ਡੇਅਰੀ ਫਾਰਮਿੰਗ ਐਜ ਲਿਵਲੀਹੁਡ ਫਾਰ ਐਸ.ਸੀ. ਬੈਨੀਫਿਸਰੀਜ ਨੂੰ ਪੂਰੇ ਪੰਜਾਬ ਵਿਚ ਲਾਗੂ ਕਰ ਦਿੱਤਾ ਗਿਆ ਹੈ । ਇਹ ਜਾਣਕਾਰੀ ਸ਼੍ਰੀ ਨਿਰਵੈਰ ਸਿੰਘ ਬਰਾੜ, ਡਿਪਟੀ ਡਾਇਰੈਕਟਰ ਡੇਅਰੀ ਨੇ ਦਿੱਤੀ।
ਉਨਾਂ ਦੱਸਿਆ ਕਿ ਇਸ ਸਕੀਮ ਤਹਿਤ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ 2 ਹਫਤੇ ਦੀ ਮੁਫਤ ਡੇਅਰੀ ਸਿਖਲਾਈ ਪੰਜਾਬ ਦੇ ਵੱਖ-ਵੱਖ ਡੇਅਰੀ ਟ੍ਰੇਨਿੰਗ ਸੈਂਟਰਾ ਤੇ ਕਰਵਾਕੇ ਡੇਅਰੀ ਯੁਨਿਟ ਸਥਾਪਿਤ ਕਰਨ ਦੀ ਯੋਜਨਾ ਹੈ, ਜਿਸ ਅਨੁਸਾਰ ਜਿਲਾ ਫਰੀਦਕੋਟ ਦੇ ਸਿਰਫ ਅਨੁਸੂਚਿਤ ਜਾਤੀ ਨਾਲ ਸਬੰਧਤ ਚਾਹਵਾਨ ਡੇਅਰੀ ਕਿਸਾਨ ਮਿਤੀ 17.07.2022 ਨੂੰ ਦਫਤਰ ਡਿਪਟੀ ਡਾਇਰੈਕਟਰ ਡੇਅਰੀ, ਕਮਰਾ ਨੰ.212 ਡੀ.ਸੀ. ਕੰਪਲੈਕਸ, ਫਰੀਦਕੋਟ ਵਿਖੇ ਕੋਂਸਲਿੰਗ ਲਈ ਹਾਜਰ ਹੋਣ । ਕੋਂਸਲਿੰਗ ਵਿਚ ਚੁਣੇ ਗਏ ਲਾਭਪਾਤਰੀਆ ਨੂੰ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ, ਮੋਗਾ ਐਟ ਗਿੱਲ ਵਿਖੇ 24-07-2023 ਤੋਂ ਡੇਅਰੀ ਧੰਦੇ ਦੀ ਸਿਖਲਾਈ ਦਿੱਤੀ ਜਾਵੇਗੀ ।
ਉਨਾਂ ਕਿਹਾ ਕਿ ਇਸ ਸਕੀਮ ਅਧੀਨ ਅਨੁਸੂਚਿਤ ਜਾਤੀਆ ਦੇ ਲਾਭਪਾਤਰੀਆ ਨੂੰ ਮੁਫਤ ਡੇਅਰੀ ਟ੍ਰੇਨਿੰਗ ਦੇ ਨਾਲ-ਨਾਲ 3500/- ਰੁਪਏ ਵਜੀਫਾ ਵੀ ਦਿੱਤਾ ਜਾਏਗਾ । ਉਨਾਂ ਦੱਸਿਆ ਕਿ ਸਿਖਿਆਰਥੀ ਘੱਟੋ-ਘੱਟ ਪੰਜਵੀ ਪਾਸ ਹੋਵੇ । (ਸਬੂਤ ਵੱਜੋ ਯੋਗਤਾ ਸਰਟੀਫਿਕੇਟ), ਸਿਖਿਆਰਥੀ ਪੰਜਾਬ ਦਾ ਰਹਿਣ ਵਾਲਾ ਹੋਵੇ ਅਤੇ ਉਹ ਦਿਹਾਤੀ ਪਿਛੋਕੜ ਦਾ ਹੋਵੇ । (ਸਬੂਤ ਵੱਜੋ ਆਧਾਰ ਕਾਰਡ ਦੀ ਕਾਪੀ ), ਸਿਖਿਆਰਥੀ ਅਨੁਸੂਚਿਤ ਜਾਤੀ ਨਾਲ ਸਬੰਧਤ ਹੋਵੇ, ਸਬੂਤ ਵੱਜੋ ਐਸ.ਸੀ ਸਰਟੀਫਿਕੇਟ ਦੀ ਕਾਪੀ ।, ਸਿਖਿਆਰਥੀ ਦੀ ਉਮਰ 18 ਤੋਂ 50 ਸਾਲ ਹੋਵੇ । (ਸਬੂਤ ਵੱਜੋ ਉਮਰ ਦਾ ਸਰਟੀਫਿਕੇਟ ) ਸਿਖਿਆਰਥੀ ਦਾ ਕਿਸੇ ਬੈਂਕ ਵਿੱਚ ਵੈਲਿਡ ਖਾਤਾ ਹੋਵੇ । ਵਧੇਰੀ ਜਾਣਕਾਰੀ ਲਈ 99148-01227, 01639-250380 ਨੰਬਰਾਂ ਤੇ ਸੰਪਰਕ ਕੀਤਾ ਜਾ ਸਕਦਾ ਹੈ ।

Related posts

Rising seas threaten nearly $1 trillion worth of US homes, says Zillow

Balwinder hali

ਲੋਕ ਸਭਾ ਦੇ ਅੰਦਰ ਸੁਰੱਖਿਆ ’ਚ ਕੁਤਾਹੀ! 2 ਲੋਕਾਂ ਨੇ ਗੈਲਰੀ ਤੋਂ ਹੇਠਾਂ ਮਾਰੀ ਛਾਲ

punjabdiary

ਪੰਜਾਬ ਵਿੱਚ ਸਾਲ 2030 ਤੱਕ ਨਵਿਆਉਣਯੋਗ ਊਰਜਾ ਦੀ ਹਿੱਸੇਦਾਰੀ 30 ਫੀਸਦ ਤੱਕ ਵਧਾਈ ਜਾਵੇਗੀ: ਅਮਨ ਅਰੋੜਾ

punjabdiary

Leave a Comment