Image default
ਤਾਜਾ ਖਬਰਾਂ

ਡੇਰਾਬੱਸੀ ’ਚ ਵੱਖ-ਵੱਖ ਪਰਿਵਾਰਾਂ ਦੇ 7 ਨਾਬਾਲਗ ਬੱਚੇ ਲਾਪਤਾ, ਪੁਲਿਸ ਵੱਲੋਂ ਕੀਤੀ ਜਾ ਰਹੀ ਭਾਲ

ਡੇਰਾਬੱਸੀ ’ਚ ਵੱਖ-ਵੱਖ ਪਰਿਵਾਰਾਂ ਦੇ 7 ਨਾਬਾਲਗ ਬੱਚੇ ਲਾਪਤਾ, ਪੁਲਿਸ ਵੱਲੋਂ ਕੀਤੀ ਜਾ ਰਹੀ ਭਾਲ

 

 

 

Advertisement

ਡੇਰਾਬੱਸੀ, 9 ਜੁਲਾਈ (ਡੇਲੀ ਪੋਸਟ ਪੰਜਾਬੀ)- ਬਰਵਾਲਾ ਸੜਕ ‘ਤੇ ਪੈਂਦੇ ਭਗਤ ਸਿੰਘ ਨਗਰ ਵਿਖੇ ਰਹਿੰਦੇ ਵੱਖ-ਵੱਖ ਪਰਿਵਾਰਾਂ ਦੇ 7 ਨਾਬਾਲਗ ਬੱਚੇ ਪਿਛਲੇ 36 ਘੰਟਿਆਂ ਤੋਂ ਵੱਧ ਸਮੇਂ ਲਾਪਤਾ ਹਨ। ਲਾਪਤਾ ਬੱਚੇ ਪ੍ਰਵਾਸੀ ਪਰਿਵਾਰਾਂ ਦੇ ਹਨ, ਜਿਨ੍ਹਾਂ ‘ਚ ਸਾਰੇ ਲੜਕੇ ਸ਼ਾਮਿਲ ਹਨ। ਲਾਪਤਾ ਬੱਚਿਆਂ ਦੇ ਪਰਿਵਾਰਾਂ ਨੇ ਦੱਸਿਆ ਕਿ ਸਾਰੇ ਬੱਚੇ ਇਕੱਠੇ ਹੀ ਨਿਕਲੇ ਹਨ ਅਤੇ ਹੁਣ ਉਨ੍ਹਾਂ ਦਾ ਕੋਈ ਸੁਰਾਗ ਨਹੀਂ ਮਿਲ ਰਿਹਾ। ਸ਼ਿਕਾਇਤ ਮਿਲਣ ‘ਤੇ ਪੁਲਿਸ ਵਲੋਂ ਬੱਚਿਆਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।

ਲਾਪਤਾ ਬੱਚਿਆਂ ਦੇ ਮਾਪਿਆਂ ਨੇ ਦੱਸਿਆ ਕਿ ਐਤਵਾਰ ਤੜਕੇ ਕਰੀਬ 5 ਵਜੇ ਬੱਚੇ ਘਰ ਤੋਂ ਪਾਰਕ ‘ਚ ਖੇਡਣ ਲਈ ਗਏ ਸਨ, ਜੋ ਕਿ ਵਾਪਸ ਨਹੀਂ ਪਰਤੇ। ਦੁਪਹਿਰ 12 ਵਜੇ ਭਗਤ ਸਿੰਘ ਨਗਰ ਵਿਖੇ ਵੱਖ-ਵੱਖ ਗਲੀਆਂ ‘ਚ ਰਹਿੰਦੇ 5 ਹੋਰ ਬੱਚੇ ਘਰ ਤੋਂ ਖੇਡਣ ਲਈ ਗਏ ਅਤੇ ਉਹ ਵੀ ਵਾਪਸ ਨਹੀਂ ਆਏ। ਐਤਵਾਰ ਦੀ ਛੁੱਟੀ ਹੋਣ ਕਰਕੇ ਬੱਚੇ ਪਹਿਲਾਂ ਵੀ ਖੇਡਦੇ ਰਹਿੰਦੇ ਸਨ, ਜਿਸ ਕਰਕੇ ਬੱਚਿਆਂ ਦੇ ਲਾਪਤਾ ਹੋਣ ਦਾ ਪਤਾ ਨਹੀਂ ਚੱਲ ਸਕਿਆ।

ਮਾਪਿਆਂ ਵਲੋਂ ਜਦੋਂ ਬੱਚਿਆਂ ਦੀ ਭਾਲ ਕੀਤੀ ਗਈ ਤਾਂ ਉਨ੍ਹਾਂ ਨੂੰ ਕੋਈ ਸੁਰਾਗ ਨਹੀਂ ਮਿਲਿਆ ਤਾਂ ਬੱਚਿਆਂ ਦੇ ਇਕ ਸਾਥੀ ਤੋਂ ਪਤਾ ਚੱਲਿਆ ਕਿ ਬੱਚੇ ਮੁੰਬਈ ਜਾਣ ਦੀ ਗੱਲ ਕਰ ਰਹੇ ਸਨ। 15 ਸਾਲਾਂ ਦੀਪ ਜੋ ਕਿ ਸਵੇਰੇ ਸੂਰਜ ਅਤੇ ਅਨਿਲ ਸਮੇਤ ਪੁਲਿਸ ਥਾਣੇ ਦੇ ਸਾਹਮਣੇ ਪੈਂਦੇ ਪਾਰਕ ਵਿਚ ਗਿਆ ਸੀ, ਨੇ ਦੱਸਿਆ ਕਿ ਉਕਤ ਦੋਵੇਂ ਬੱਚੇ ਘਰ ਤੋਂ ਭੱਜਣ ਦੀ ਗੱਲ ਰਹੇ ਸਨ ਅਤੇ ਉਸ ਨੂੰ ਵੀ ਨਾਲ ਚੱਲਣ ਲਈ ਆਖ ਰਹੇ ਹਨ, ਪਰ ਉਹ ਡਰ ਗਿਆ ਅਤੇ 2 ਘੰਟਿਆਂ ਬਾਅਦ ਪਾਰਕ ਤੋਂ ਘਰ ਵਾਪਸ ਪਰਤ ਆਇਆ।

ਪੀੜਤ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਲਾਪਤਾ 7 ਬਚਿਆਂ ’ਚੋਂ ਦੋ ਕੋਲ ਮੋਬਾਇਲ ਫੋਨ ਹਨ , ਪਰ ਉਨ੍ਹਾਂ ’ਚ ਸਿਮ ਨਹੀਂ ਹੈ। ਉਹ ਦੋਵੇਂ ਮੋਬਾਇਲ ’ਚ ਆਪਣੀ ਇੰਸਾਟਾਗ੍ਰਾਮ ਐਪ ਤੇ ਆਈਡੀ ਚਲਾਉਣ ਦੇ ਨਾਲ ਹੀ ਗੇਮਾਂ ਖੇਡਦੇ ਸਨ। ਉਨ੍ਹਾਂ ਦੇ ਇਕ ਸਾਥੀ ਨੇ ਦੱਸਿਆ ਕਿ ਲਾਪਤਾ ਹੋਣ ਮਗਰੋਂ ਇਕ ਬੱਚੇ ਨੇ ਉਸ ਨੂੰ ਆਪਣੀ ਇੰਸਟਾਗ੍ਰਾਮ ਆਈਡੀ ਤੋਂ ਅਨਫੋਲੋ ਕਰ ਦਿੱਤਾ ਹੈ। ਬੱਚੇ ਗੇਮ ਖੇਡ ਰਹੇ ਹਨ ਅਤੇ ਉਹ ਆਨਲਾਈਨ ਵੀ ਹਨ। ਲਾਪਤਾ ਬੱਚੇ ਇੱਕ ਦੂਜੇ ਨੂੰ ਜਾਣਦੇ ਹਨ ਅਤੇ ਇਕੱਠੇ ਸਕੂਲ ਜਾਂਦੇ ਹਨ। ਲਾਪਤਾ ਬੱਚਿਆਂ ’ਚ ਸਭ ਤੋਂ ਵੱਡਾ ਲੜਕਾ 15 ਸਾਲ ਦਾ ਹੈ। ਗਿਆਨ ਚੰਦ ਭਗਤ ਸਿੰਘ ਨਗਰ ਦੀ ਗਲੀ ਨੰ. 4, ਵਲੀ ਨੰ 8 ਦਾ ਗੌਰਵ ਅਜੈ, 13 ਸਾਲਾ ਦਲੀਪ ਅਤੇ ਵਿਸ਼ਨੂੰ ਵੀ ਲਾਪਤਾ ਬੱਚਿਆਂ ’ਚ ਸ਼ਾਮਿਲ ਹਨ।

Advertisement

ਡੇਰਾਬੱਸੀ ਦੇ ਥਾਣਾ ਮੁਖੀ ਮਨਦੀਪ ਸਿੰਘ ਨੇ ਕਿਹਾ ਕਿ ਸ਼ਿਕਾਇਤ ਮਿਲਣ ’ਤੇ ਬੱਚਿਆਂ ਦੀ ਭਾਲ ਸੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸੋਮਵਾਰ ਦੇ ਸ਼ਾਮ ਦੇ 6 ਵਜੇ ਤੱਕ ਬੱਚਿਆਂ ਬਾਰੇ ਕੋਈ ਜਾਣਕਾਰੀ ਨਹੀਂ ਸੀ ਮਿਲੀ । ਉਨ੍ਹਾਂ ਕਿਹਾ ਕਿ ਮੋਬਾਇਲ ਫੋਨ ਦੇ ਸਹਾਰੇ ਬੱਚਿਆਂ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਵੱਖ – ਵੱਖ ਥਾਣਿਆਂ ’ਚ ਬੱਚਿਆਂ ਦੀਆਂ ਫੋਟੋਆਂ ਭੇਜੀਆਂ ਗਈਆਂ ਹਨ। ਇਸ ਤੋਂ ਇਲਾਵਾ ਪੁਲਿਸ ਟੀਮ ਰੇਲਵੇ ਸਟੇਸ਼ਨ ਵਿਖੇ ਬੱਚਿਆਂ ਦੀ ਭਾਲ ’ਚ ਜੁਟੀ ਹੋਈ ਹੈ।

Related posts

Breaking News- ਮਨਿਸਟੀਰੀਅਲ ਮੁਲਾਜਮਾਂ ਦੀਆਂ ਮੰਗਾਂ ਪ੍ਰਤੀ ਸਰਕਾਰ ਵੱਲੋਂ ਕੋਈ ਹੁੰਗਾਰਾ ਨਾ ਮਿਲਣ ਕਾਰਨ ਐਮ.ਐਲ.ਏ ਨੂੰ ਦਿਤਾ ਗਿਆ ਮੰਗ ਪੱਤਰ ਅਤੇ ਮੰਗਾਂ ਨਾ ਮੰਨੀਆਂ ਗਈਆਂ ਤਾਂ ਕੀਤਾ ਜਾਵੇਗਾ ਤਿਖਾ ਸੰਘਰਸ਼- ਸੰਧੂ

punjabdiary

ਪੰਜਾਬ ਸਰਕਾਰ ਨੂੰ ਝਟਕਾ, ਪੀਯੂ ਮੁਲਾਜ਼ਮਾਂ ਨੂੰ ਮਿਲੇਗੀ ਸਕੱਤਰੇਤ ਮੁਲਾਜ਼ਮਾਂ ਦੇ ਬਰਾਬਰ ਤਨਖਾਹ

punjabdiary

Breaking- ਕਤਲ ਤੋਂ ਬਾਅਦ ਲਾਸ਼ ਨੂੰ ਅੱਗ ਲਾ ਕੇ ਸਾੜਨ ਦੀ ਕੋਸ਼ਿਸ਼ ਕੀਤੀ

punjabdiary

Leave a Comment