ਤਰਨਤਾਰਨ ਘਟਨਾ ਦਾ ਮਨੁੱਖੀ ਅਧਿਕਾਰ ਕਮਿਸ਼ਨ ਨੇ ਲਿਆ ਨੋਟਿਸ ਜ਼ਿਲ੍ਹੇ ਦੇ SSP ਤੋਂ ਮੰਗੀ ਰਿਪੋਰਟ,11 ਜੂਨ ਨੂੰ ਹੋਵੇਗੀ ਸੁਣਵਾਈ
ਤਰਨਤਾਰਨ, 10 ਅਪ੍ਰੈਲ (ਰੋਜਾਨਾ ਸਪੋਕਸਮੈਨ)- ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਨੇ ਵੀ ਪੰਜਾਬ ਦੇ ਤਰਨਤਾਰਨ ਦੇ ਬਾਜ਼ਾਰ ’ਚ ਇੱਕ ਔਰਤ ਦੇ ਕੱਪੜੇ ਉਤਾਰ ਕੇ ਵੀਡੀਓ ਵਾਇਰਲ ਕਰਨ ਦੇ ਮਾਮਲੇ ਦਾ ਨੋਟਿਸ ਲਿਆ ਹੈ। ਕਮਿਸ਼ਨ ਨੇ ਇਸ ਮਾਮਲੇ ਵਿੱਚ ਤਰਨਤਾਰਨ ਦੇ ਐਸਐਸਪੀ ਤੋਂ ਰਿਪੋਰਟ ਮੰਗੀ ਹੈ। ਉਨ੍ਹਾਂ ਨੂੰ ਮਾਮਲੇ ਦੀ ਅਗਲੀ ਸੁਣਵਾਈ ਤੋਂ ਇਕ ਹਫ਼ਤਾ ਪਹਿਲਾਂ ਇਹ ਰਿਪੋਰਟ ਪੇਸ਼ ਕਰਨੀ ਪਵੇਗੀ। ਮਾਮਲੇ ਦੀ ਅਗਲੀ ਸੁਣਵਾਈ 11 ਜੂਨ ਲਈ ਤੈਅ ਕੀਤੀ ਗਈ ਹੈ। ਇਸ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੀ ਇਸ ਮਾਮਲੇ ਦਾ ਨੋਟਿਸ ਲੈ ਚੁੱਕੀ ਹੈ। ਨਾਲ ਹੀ ਇਸ ਮਾਮਲੇ ਦੀ ਸਟੇਟਸ ਰਿਪੋਰਟ 30 ਅਪ੍ਰੈਲ ਤੱਕ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ।
ਤਰਨਤਾਰਨ ’ਚ ਲੜਕੀ ਨਾਲ ਪ੍ਰੇਮ ਵਿਆਹ ਕਰਕੇ ਪਰਿਵਾਰ ਵਾਲਿਆਂ ਨੇ ਲੜਕੇ ਦੀ ਮਾਂ ਨੂੰ ਅੱਧ-ਨੰਗਾ ਕਰ ਦਿੱਤਾ ਸੀ। ਇਸ ਤੋਂ ਬਾਅਦ ਉਹ ਸੜਕਾਂ ’ਤੇ ਉਸਦਾ ਪਿੱਛਾ ਕਰਦੇ ਹੋਏ ਵੀਡੀਓ ਬਣਾਉਂਦੇ ਰਹੇ। ਜੇਕਰ 55 ਸਾਲਾ ਮਾਂ ਆਪਣੇ ਸਰੀਰ ਦੇ ਉਪਰਲੇ ਹਿੱਸੇ ਨੂੰ ਢੱਕਣ ਲਈ ਕੱਪੜੇ ਚੁੱਕਦੀ ਤਾਂ ਦੋਸ਼ੀ ਉਨ੍ਹਾਂ ਨੂੰ ਖੋਹ ਕੇ ਲੈ ਜਾਂਦੇ। ਉਸ ਨੇ ਇਸ ਦੀ ਵੀਡੀਓ ਬਣਾ ਕੇ ਵਾਇਰਲ ਕਰ ਦਿੱਤੀ। ਵੀਡੀਓ ਵਾਇਰਲ ਹੋਣ ਤੋਂ ਬਾਅਦ ਥਾਣਾ ਵਲਟੋਹਾ ਦੀ ਪੁਲਿਸ ਨੇ 3 ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਮਾਮਲੇ ਨੇ ਪੂਰੀ ਤਰ੍ਹਾਂ ਸਿਆਸੀ ਰੰਗ ਲੈ ਲਿਆ ਹੈ।
ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕਿਹਾ ਕਿ ਉਨ੍ਹਾਂ ਸੀਨੀਅਰ ਅਧਿਕਾਰੀਆਂ ਨਾਲ ਸੰਪਰਕ ਕੀਤਾ ਹੈ। ਇਸ ਮਾਮਲੇ ਵਿੱਚ ਸਖ਼ਤ ਕਾਰਵਾਈ ਕੀਤੀ ਜਾਵੇਗੀ। ਮਹਿਲਾ ਕਮਿਸ਼ਨ ਨੇ ਹੁਣ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਇਸ ਮਾਮਲੇ ਵਿਚ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ।
ਇਸ ਮਾਮਲੇ ਵਿਚ ਕਾਰਵਾਈ ’ਚ ਦੇਰੀ ਕਰਨ ਕਾਰਨ ਪੁਲਿਸ ਵੀ ਘੇਰਾਬੰਦੀ ਵਿੱਚ ਹੈ। ਔਰਤ ਦਾ ਕਹਿਣਾ ਹੈ ਕਿ ਸ਼ਿਕਾਇਤ ਦੇ ਬਾਵਜੂਦ ਪੁਲਿਸ ਨੂੰ ਮਾਮਲਾ ਦਰਜ ਕਰਨ ਵਿਚ 4 ਦਿਨ ਲੱਗ ਗਏ। ਇਸ ਦੇ ਨਾਲ ਹੀ ਉਨ੍ਹਾਂ ਨੂੰ ਇੱਕ ਹਫ਼ਤੇ ਦੇ ਅੰਦਰ ਰਿਪੋਰਟ ਦਾਖ਼ਲ ਕਰਨ ਲਈ ਕਿਹਾ ਗਿਆ ਹੈ। SSP ਅਸ਼ਵਨੀ ਕਪੂਰ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮਾਂ ਵਿਚ ਕੁਲਵਿੰਦਰ ਕੌਰ, ਉਸ ਦਾ ਪੁੱਤਰ ਗੁਰਚਰਨ ਸਿੰਘ ਅਤੇ ਸ਼ਰਨਜੀਤ ਸਿੰਘ ਉਰਫ਼ ਸੰਨੀ ਸ਼ਾਮਲ ਹਨ।