Image default
About us

ਤਰਨਤਾਰਨ ‘ਚ ਗੁਟਕਾ ਸਾਹਿਬ ਦੀ ਹੋਈ ਬੇਅਦਬੀ, ਪੁਲਿਸ ਨੇ ਮਾਮਲੇ ਦੀ ਜਾਂਚ ਕੀਤੀ ਸ਼ੁਰੂ

ਤਰਨਤਾਰਨ ‘ਚ ਗੁਟਕਾ ਸਾਹਿਬ ਦੀ ਹੋਈ ਬੇਅਦਬੀ, ਪੁਲਿਸ ਨੇ ਮਾਮਲੇ ਦੀ ਜਾਂਚ ਕੀਤੀ ਸ਼ੁਰੂ

 

 

 

Advertisement

ਤਰਨਤਾਰਨ, 26 ਅਕਤੂਬਰ (ਡੇਲੀ ਪੋਸਟ ਪੰਜਾਬੀ)- ਪੰਜਾਬ ਦੇ ਤਰਨਤਾਰਨ ‘ਚ ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਖੇਮਕਰਨ ‘ਚ ਗੁਟਕਾ ਸਾਹਿਬ ਦੇ ਪਾਟੇ ਹੋਏ ਅੰਗ ਮਿਲਣ ਤੋਂ ਬਾਅਦ ਨਜ਼ਦੀਕੀ ਗੁਰਦੁਆਰਾ ਸਾਹਿਬ ਨੂੰ ਸੂਚਨਾ ਦਿੱਤੀ ਗਈ। ਜਿਸ ਤੋਂ ਬਾਅਦ ਪੁਲਿਸ ਨੂੰ ਇਸ ਦੀ ਸੂਚਨਾ ਦਿੱਤੀ ਗਈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਘਟਨਾ ਤਰਨਤਾਰਨ ਦੇ ਖੇਮਕਰਨ ਦੇ ਪਿੰਡ ਖਾਲੜਾ ਦੀ ਹੈ।

ਯਾਦਵਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਲੜਕਾ ਰਣਜੀਤ ਸਿੰਘ ਰਾਤ ਨੂੰ ਟਿਊਸ਼ਨ ਤੋਂ ਘਰ ਪਰਤ ਰਿਹਾ ਸੀ। ਇਸ ਦੌਰਾਨ ਉਸ ਨੂੰ ਗੁਟਕਾ ਸਾਹਿਬ ਸੁਖਮਨੀ ਸਾਹਿਬ ਦੇ ਅੰਗ ਗਲੀ ਵਿੱਚ ਗਟਰ ’ਤੇ ਪਏ ਮਿਲੇ। ਇਸ ਤੋਂ ਬਾਅਦ ਉਹ ਘਰ ਗਿਆ ਅਤੇ ਪਰਿਵਾਰ ਨੂੰ ਸੂਚਿਤ ਕੀਤਾ। ਰਣਜੀਤ ਸਿੰਘ ਨੇ ਦੱਸਿਆ ਕਿ ਗੁਟਕਾ ਸਾਹਿਬ ਦੇ 15-16 ਅੰਗ ਸਨ, ਜੋ ਖਿੱਲਰੇ ਹੋਏ ਸਨ।

ਇਸ ਤੋਂ ਬਾਅਦ ਪਿੰਡ ਦੇ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ ਗਈ। ਜਿਨ੍ਹਾਂ ਨੇ ਅੰਗਾਂ ਨੂੰ ਇਕੱਠਾ ਕਰਕੇ ਸੁਰੱਖਿਅਤ ਰੱਖਿਆ। ਮਾਮਲੇ ਦੀ ਜਾਂਚ ਲਈ ਪਹੁੰਚੀ ਪੁਲਿਸ ਨੇ ਹੈੱਡ ਗ੍ਰੰਥੀ ਦੇ ਬਿਆਨਾਂ ਦੇ ਆਧਾਰ ‘ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਫਿਲਹਾਲ 295ਏ ਐਕਟ ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਆਸ-ਪਾਸ ਦੇ ਕੈਮਰਿਆਂ ਦੀ ਤਲਾਸ਼ੀ ਲਈ ਜਾ ਰਹੀ ਹੈ ਤਾਂ ਜੋ ਮੁਲਜ਼ਮਾਂ ਦਾ ਕੋਈ ਸੁਰਾਗ ਮਿਲ ਸਕੇ।

 

Advertisement

 

 

 

Advertisement

Related posts

Breaking- ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਪ੍ਰਸ਼ਾਸ਼ਕੀ ਕੰਪਲੈਕਸ ਪਾਰਕ ਚ ਲਗਾਇਆ ਬੂਟਾ

punjabdiary

ਸਿਹਤ ਸੰਸਥਾ ਘਣੀਏਵਾਲਾ ਨੂੰ ਮਿਲਿਆ ਜਿਲ੍ਹੇ ਵਿਚੋਂ ਪਹਿਲਾ ਸਥਾਨ, ਡਿਪਟੀ ਕਮਿਸ਼ਨਰ ਵਲੋਂ ਟੀਮ ਦਾ ਕੀਤਾ ਸਨਮਾਨ

punjabdiary

15 ਦਿਨਾਂ ‘ਚ ਈਸਟਵੁੱਡ ਵਿਲੇਜ ਦਾ ਬੋਰਡ ਪੰਜਾਬੀ ‘ਚ ਲਿਖਣ ਦੇ ਹੁਕਮ: ਵਿਧਾਨ ਸਭਾ ਸਪੀਕਰ ਸੰਧਵਾ

punjabdiary

Leave a Comment