Image default
About us

ਦਫਤਰੀ ਕਾਮਿਆਂ ਦੀ ਚੱਲ ਰਹੀ ਕਲਮ ਛੋੜ ਹੜਤਾਲ ਵਿੱਚ 20 ਨਵੰਬਰ ਤੱਕ ਕੀਤਾ ਵਾਧਾ-ਸੂਬਾ ਪ੍ਰਧਾਨ ਅਮਰੀਕ ਸਿੰਘ ਸੰਧੂ

ਦਫਤਰੀ ਕਾਮਿਆਂ ਦੀ ਚੱਲ ਰਹੀ ਕਲਮ ਛੋੜ ਹੜਤਾਲ ਵਿੱਚ 20 ਨਵੰਬਰ ਤੱਕ ਕੀਤਾ ਵਾਧਾ-ਸੂਬਾ ਪ੍ਰਧਾਨ ਅਮਰੀਕ ਸਿੰਘ ਸੰਧੂ

 

 

 

Advertisement

 

ਫ਼ਰੀਦਕੋਟ, 13 ਨਵੰਬਰ (ਪੰਜਾਬ ਡਾਇਰੀ)- ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਦੇ ਸੂਬਾ ਪ੍ਰਧਾਨ ਅਮਰੀਕ ਸਿੰਘ ਸੰਧੂ ਦੀ ਅਗਵਾਈ ਵਿੱਚ ਮਿਤੀ 8-11-2023 ਤੋਂ ਚੱਲ ਰਹੀ ਕਲਮ ਛੋੜ/ਕੰਪਿਊਟਰ ਬੰਦ/ਆਨਲਾਈਨ ਕੰਮ ਬੰਦ ਕਰਕੇ ਕੀਤੀ ਗਈ ਹੜਤਾਲ ਵਿੱਚ ਮਿਤੀ 20-11-2023 ਤੱਕ ਵਾਧਾ ਕੀਤਾ ਗਿਆ ਹੈ| ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਪਿੱਪਲ ਸਿੰਘ ਸਿੱਧੂ ਸੂਬਾ ਜਨਰਲ ਸਕੱਤਰ ਅਤੇ ਅਨੁਜ ਸ਼ਰਮਾ ਸੂਬਾ ਵਿੱਤ ਸਕੱਤਰ ਨੇ ਦੱਸਿਆ ਕਿ ਸੂਬਾ ਪ੍ਰਧਾਨ ਅਮਰੀਕ ਸਿੰਘ ਸੰਧੂ ਅਗਵਾਈ ਵਿੱਚ ਕੋਰ ਕਮੇਟੀ ਦੀ ਮੀਟਿੰਗ ਵਿੱਚ ਲਏ ਗਏ ਫੈਸਲੇ ਅਨੁਸਾਰ ਮਿਤੀ 20-11-2023 ਤੱਕ ਸਮੁੱਚੇ ਪੰਜਾਬ ਦੇ ਸਮੂਹ ਵਿਭਾਗਾਂ ਦਾ ਦਫਤਰੀ ਕੰਮ ਕਲਮ ਛੋੜ ਹੜਤਾਲ/ਕੰਪਿਊਟਰ ਬੰਦ/ਆਨਲਾਈਨ ਕੰਮ ਬੰਦ ਕਰਕੇ ਠੱਪ ਰੱਖਿਆ ਜਾਵੇਗਾ| ਉਹਨਾਂ ਨੇ ਇਹ ਵੀ ਐਲਾਨ ਕੀਤਾ ਕਿ ਜੇਕਰ ਕੋਈ ਵੀ ਕੈਬਨਿਟ ਮੰਤਰੀ ਕਿਸੇ ਵੀ ਜ਼ਿਲੇ ਵਿੱਚ ਸਰਕਾਰੀ ਪ੍ਰੋਗਰਾਮ ਵਿੱਚ ਆਉਂਦਾ ਹੈ ਤਾਂ ਉਸ ਨੂੰ ਕਾਲੀਆਂ ਝੰਡੀਆਂ ਵਿਖਾ ਕੇ ਰੋਸ ਜ਼ਾਹਰ ਕੀਤਾ ਜਾਵੇਗਾ|

ਸੂਬਾ ਪ੍ਰਧਾਨ ਅਮਰੀਕ ਸਿੰਘ ਸੰਧੂ ਵੱਲੋ ਦੱਸਿਆ ਗਿਆ ਕਿ ਮਿਤੀ 29.09.2023 ਨੂੰ ਕੈਬਨਿਟ ਸਬ ਕਮੇਟੀ ਦੇ ਦੋ ਸੀਨੀਅਰ ਮੰਤਰੀਆਂ ਸ਼੍ਰੀ ਅਮਨ ਅਰੋੜਾ ਅਤੇ ਸਰਦਾਰ ਕੁਲਦੀਪ ਸਿੰਘ ਧਾਲੀਵਾਲ ਜੀ ਅਤੇ ਵਿੱਤ ਵਿਭਾਗ, ਪ੍ਰਸੋਨਲ ਵਿਭਾਗ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸ ਯੂਨੀਅਨ ਦੇ ਸੂਬਾ ਪ੍ਰਧਾਨ ਅਮਰੀਕ ਸਿੰਘ ਸੰਧੂ ਦੀ ਅਗਵਾਈ ਵਿੱਚ ਵਫਦ ਨਾਲ ਮੀਟਿੰਗ ਕੀਤੀ ਗਈ ਸੀ। ਇਹ ਮੀਟਿੰਗ ਬਹੁਤ ਹੀ ਸੁਖਾਵੇਂ ਮਾਹੌਲ ਵਿੱਚ ਸੰਪੰਨ ਹੋਈ ਸੀ| ਜਿਸ ਕਰਕੇ ਸੂਬਾ ਬਾਡੀ ਵੱਲੋਂ ਮਿਤੀ 5-10-2023 ਤੋਂ ਦਿੱਤੇ ਗਏ ਕਲਮ ਛੋੜ ਹੜਤਾਲ ਨੂੰ ਮੁਲਤਵੀ ਕਰ ਦਿੱਤਾ ਗਿਆ ਸੀ| ਉਨ੍ਹਾਂ ਦੱਸਿਆ ਕਿ ਸਰਕਾਰ ਨਾਲ ਹੋਈ ਮੀਟਿੰਗ ਵਿੱਚ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੇ ਮੁੱਦੇ ਨੂੰ ਵਿਸਥਾਰ ਨਾਲ ਸੁਣਿਆ ਗਿਆ ਸੀ।

ਮੁਲਾਜ਼ਮਾਂ ਦੇ ਜੀ.ਪੀ. ਫੰਡ ਖਾਤੇ ਖੋਲ੍ਹਣ ਸਬੰਧੀ ਸਹਿਮਤੀ ਪ੍ਰਗਟਾਈ ਸੀ ਅਤੇ SOP ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਸਬੰਧੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਸੀ ਅਤੇ ਜਲਦੀ ਪੁਰਾਣੀ ਪੈਨਸ਼ਨ ਸਬੰਧੀ ਸਪੱਸ਼ਟ ਨੋਟੀਫਿਕੇਸ਼ਨ ਜਾਰੀ ਕਰਨ ਦਾ ਭਰੋਸਾ ਦਿੱਤਾ ਗਿਆ ਸੀ, ਸਟੈਨੋ ਦੀ ਤਰੱਕੀ ਲਈ ਤਜਵੀਜ਼ ਜਲਦ ਕੈਬਨਿਟ ਸਬ ਕਮੇਟੀ ਦੇ ਸਾਹਮਣੇ ਪੇਸ਼ ਕਰਨ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ, ਪੇ ਕਮਿਸ਼ਨ ਦੀਆਂ ਤਰੁੱਟੀਆਂ ਨਾਲ ਸਬੰਧਤ ਮਸਲੇ ਸਰਕਾਰ ਵੱਲੋਂ ਗਠਿਤ ਅਨਾਮਲੀ ਕਮੇਟੀ ਨਾਲ ਵਿਚਾਰਨ ਲਈ ਜਥੇਬੰਦੀ ਨੂੰ ਕਿਹਾ ਗਿਆ ਅਤੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਗਈ ਸੀ ਕਿ ਕਮੇਟੀ ਨਾਲ ਤੁਰੰਤ ਮੀਟਿੰਗ ਕਰਵਾਈ ਜਾਵੇ, ਸੀਨੀਅਰ ਸਹਾਇਕ ਦੀਆਂ 25 ਪ੍ਰਤੀਸ਼ਤ ਸਿੱਧੀ ਭਰਤੀ ਦੀਆਂ ਪੋਸਟਾਂ ਖਤਮ ਕਰਕੇ 💯% ਤਰੱਕੀ ਰਾਹੀਂ ਭਰਨ ਲਈ ਤਜਵੀਜ਼ ਪੇਸ਼ ਕਰਨ ਸਬੰਧੀ ਅਧਿਕਾਰੀਆਂ ਨੂੰ ਕਿਹਾ ਗਿਆ ਸੀ, ਸੀਨੀਅਰ ਸਹਾਇਕ ਤੋਂ ਸੁਪਰਡੈਂਟ ਗ੍ਰੇਡ-2 ਦੀ ਪ੍ਰਮੋਸ਼ਨ ਲਈ ਤਜਰਬਾ ਖਤਮ ਕਰਨ ਲਈ ਪ੍ਰਪੋਜਲ ਪੁੱਟ ਕਰਨ ਲਈ ਕਿਹਾ ਗਿਆ ਸੀ, ਤਰਸ ਦੇ ਅਧਾਰ ਤੇ ਭਰਤੀ ਹੋਏ ਕਲਰਕਾਂ ਨੂੰ ਟਾਈਪ ਟੈਸਟ ਤੋਂ ਛੋਟ ਦੇ ਕੇ 120 ਘੰਟੇ ਕੰਪਿਊਟਰ ਟ੍ਰੇਨਿੰਗ ਦਾ ਕੋਰਸ ਮੰਨਣ ਦਾ ਪੱਤਰ ਤੁਰੰਤ ਜਾਰੀ ਕਰਨ ਦੀ ਹਦਾਇਤ ਕੀਤੀ ਗਈ ਸੀ, ਤਰੱਕੀ ਰਾਹੀਂ ਭਰੀਆਂ ਜਾਣ ਵਾਲੀਆਂ ਅਸਾਮੀਆਂ ਸਬੰਧੀ ਵਿਭਾਗਾਂ ਨੂੰ ਹਦਾਇਤ ਕਰਨ ਲਈ ਮੌਕੇ ਤੇ ਹਾਜ਼ਰ ਅਧਿਕਾਰੀਆਂ ਨੂੰ ਕਿਹਾ ਗਿਆ ਸੀ ਕਿ ਤਰੱਕੀ ਰਾਹੀਂ ਭਰੀਆਂ ਜਾਣ ਵਾਲੀਆਂ ਅਸਾਮੀਆਂ, ਅਸਾਮੀ ਖਾਲੀ ਹੋਣ ਤੋਂ ਇੱਕ ਮਹੀਨੇ ਦੇ ਅੰਦਰ ਅੰਦਰ ਹਰ ਹਾਲਤ ਵਿੱਚ ਤਰੱਕੀ ਰਾਹੀਂ ਭਰੀਆਂ ਜਾਣ|

Advertisement

ਸਰਕਾਰ ਵੱਲੋਂ ਸਾਰੀ ਕਾਰਵਾਈ ਮੁਕੰਮਲ ਕਰਕੇ ਜਥੇਬੰਦੀ ਨਾਲ 20 ਦਿਨਾਂ ਦੇ ਅੰਦਰ ਅੰਦਰ ਕੈਬਨਿਟ ਸਬ ਕਮੇਟੀ ਨਾਲ ਦੁਬਾਰਾ ਪੈਨਲ ਮੀਟਿੰਗ ਕਰਨ ਦਾ ਵਿਸ਼ਵਾਸ ਦਿੱਤਾ ਗਿਆ ਸੀ|ਸਰਕਾਰ ਵੱਲੋਂ ਕੀਤੇ ਗਏ ਵਾਅਦੇ ਮੁਤਾਬਕ ਨਾ ਤਾਂ ਮੀਟਿੰਗ ਦੀ ਪ੍ਰੋਸੀਡਿੰਗ ਜਾਰੀ ਕੀਤੀ ਗਈ ਅਤੇ ਨਾ ਹੀ ਮੰਨੀਆਂ ਗਈਆਂ ਮੰਗਾਂ ਦੇ ਨੋਟੀਫਿਕੇਸ਼ਨ ਜਾਰੀ ਕੀਤੇ ਗਏ ਹਨ ਅਤੇ ਨਾ ਹੀ ਜਥੇਬੰਦੀਆਂ ਨਾਲ ਦੁਬਾਰਾ ਪੈਨਲ ਮੀਟਿੰਗ ਕੀਤੀ ਗਈ ਹੈ| ਅਮਰੀਕ ਸਿੰਘ ਸੰਧੂ ਸੂਬਾ ਪ੍ਰਧਾਨ ਵੱਲੋਂ ਦੱਸਿਆ ਕਿ ਮਿਤੀ 8-11-2023 ਤੋਂ ਪੰਜਾਬ ਦਾ ਸਮੁੱਚੇ ਮੁਲਾਜ਼ਮਾਂ ਵੱਲੋਂ ਕਲਮ ਛੋੜ/ਕੰਪਿਊਟਰ ਬੰਦ/ਆਨਲਾਈਨ ਕੰਮ ਬੰਦ ਕਰਕੇ ਕੀਤੀ ਗਈ ਹੜਤਾਲ ਵਿੱਚ ਮਿਤੀ 20-11-2023 ਤੱਕ ਦਾ ਵਾਧਾ ਕੀਤਾ ਜਾਂਦਾ ਹੈ। ਜੇਕਰ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਦਾ ਨਿਪਟਾਰਾ ਨਹੀਂ ਕੀਤਾ ਜਾਂਦਾ ਤਾਂ ਜਥੇਬੰਦੀ ਵੱਲੋਂ ਮਜਬੂਰਨ ਮਿਤੀ 20-11-2023 ਨੂੰ ਮੀਟਿੰਗ ਕਰਕੇ ਅਗਲੇ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ ਅਤੇ ਸੜਕਾਂ ਤੇ ਉਤਰਨ ਤੋਂ ਵੀ ਗੁਰੇਜ ਨਹੀਂ ਕੀਤਾ ਜਾਵੇਗਾ| ਜਿਸ ਦੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ|

Related posts

ਵਾਇਰਲ ਵੀਡੀਓ ਮਾਮਲੇ ‘ਚ ਸਹਿਜ ਦੀ ਲੋਕਾਂ ਨੂੰ ਅਪੀਲ, ਕਿਹਾ- “ਇਨਸਾਫ ਦੀ ਇਸ ਲੜਾਈ ‘ਚ ਸਾਨੂੰ ਤੁਹਾਡੇ ਸਾਥ ਦੀ ਲੋੜ”

punjabdiary

Breaking- ਅਹਿਮ ਖਬਰ – ਪੰਜਾਬ ਦੇ ਸਾਰੇ ਪੀ ਸੀ ਐਸ ਅਧਿਕਾਰੀ ਇਕ ਹਫਤੇ ਦੀ ਸਮੂਹਿਕ ਛੁੱਟੀ ’ਤੇ, ਕਾਰਨ ਲੁਧਿਆਣਾ ਦੇ ਆਰ ਟੀ ਏ ਨੂੰ ਗ੍ਰਿਫਤਾਰ ਕਰਨ ਦਾ

punjabdiary

ਪੰਜਾਬ ਦੇ ਸਕੂਲਾਂ ਤੇ ਦਫਤਰਾਂ ਦੇ ਸਮੇਂ ‘ਚ ਹੋਇਆ ਬਦਲਾਅ, ਜਾਣੋ ਨਵੀਂ Timing

punjabdiary

Leave a Comment