ਦਿੱਲੀ ’ਚ ਪਾਣੀ ਦੀ ਕਮੀ ਨੂੰ ਲੈ ਕੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ
ਦਿੱਲੀ, 3 ਜੂਨ (ਰੋਜਾਨਾ ਸਪੋਕਸਮੈਨ)- ਦਿੱਲੀ ‘ਚ ਪਾਣੀ ਦੇ ਸੰਕਟ ‘ਤੇ ਸੋਮਵਾਰ ਨੂੰ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਸੁਪਰੀਮ ਕੋਰਟ ਨੇ ਅੱਪਰ ਯਮੁਨਾ ਰਿਵਰ ਬੋਰਡ ਨੂੰ 5 ਜੂਨ ਨੂੰ ਐਮਰਜੈਂਸੀ ਮੀਟਿੰਗ ਬੁਲਾਉਣ ਲਈ ਕਿਹਾ ਹੈ। ਦੇਸ਼ ਦੀ ਸਭ ਤੋਂ ਵੱਡੀ ਅਦਾਲਤ ਨੇ ਕਿਹਾ ਹੈ ਕਿ ਸਾਰੇ ਸਬੰਧਤ ਰਾਜਾਂ ਨਾਲ ਗੱਲਬਾਤ ਕਰਕੇ ਦਿੱਲੀ ਦੇ ਸੰਕਟ ਦਾ ਹੱਲ ਲੱਭਿਆ ਜਾਣਾ ਚਾਹੀਦਾ ਹੈ।
Advertisement
ਸੁਪਰੀਮ ਕੋਰਟ ਨੇ ਕਿਹਾ ਦਿੱਲੀ ਦੀ ਪਾਣੀ ਦੀ ਸਮੱਸਿਆ ਨੂੰ ਹੱਲ ਕਰਨ ਦੀ ਲੋੜ ਹੈ। ਹਿਮਾਚਲ ਪ੍ਰਦੇਸ਼ ਸਰਕਾਰ ਨੇ SC ‘ਚ ਕਿਹਾ- ਦਿੱਲੀ ਨੂੰ ਪਾਣੀ ਦੇਣ ਲਈ ਤਿਆਰ ਹੈ। ਹਰਿਆਣਾ ਸਰਕਾਰ ਨੇ ਐਸ.ਸੀ. ਵਿੱਚ ਪਾਣੀ ਦੇਣ ਦਾ ਵਿਰੋਧ ਕੀਤਾ। 5 ਜੂਨ ਨੂੰ ਕੇਂਦਰ ਸਰਕਾਰ, ਹਰਿਆਣਾ ਸਰਕਾਰ, ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਸਰਕਾਰ ਦੀ ਹੰਗਾਮੀ ਮੀਟਿੰਗ ਹੋਵੇਗੀ।